ਪੰਜਾਬ ਓ.ਬੀ.ਸੀ ਮੋਰਚਾ ਵਲੋਂ ਰਾਸ਼ਟਰੀ ਪ੍ਰਧਾਨ ਅਮਰਪਾਲ ਮੌਰਿਆ ਦਾ ਸਨਮਾਨ
ਪੰਜਾਬ ਯੂਥ ਕਾਂਗਰਸ ਵਲੋਂ ‘ਹਰ ਘਰ ਤਿਰੰਗਾ ਹਰ ਘਰ ਪੰਜਾ’ ਮੁਹਿੰਮ ਸ਼ੁਰੂ ਕੀਤੀ ਜਾਵੇਗੀ-ਜੋਸਨ
ਮੰਡੀ ਅਰਨੀਵਾਲਾ, 20 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਹਰਪ੍ਰੀਤ ਰੋਜ਼ੀ ਜੋਸਨ ਨੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਵਲੋਂ ਲੋਕਲ ਬਾਡੀਜ਼ ਦੀਆਂ ਚੋਣਾਂ ’ਚ 50 ਫ਼ੀਸਦੀ ਟਿਕਟਾਂ ਨੌਜਵਾਨ ਚਿਹਰਿਆਂ ਨੂੰ ਦਿੱਤੇ ਜਾਣ ਦੇ ਬਿਆਨ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਸਾਡੇ ਆਗੂ ਰਾਹੁਲ ਗਾਂਧੀ ਵਲੋਂ ਪਹਿਲਾਂ ਤੋਂ ਹੀ ਅਜਿਹਾ ਕਰਨ ਦੀ ਹਾਮੀ ਭਰੀ ਜਾ ਚੁੱਕੀ ਹੈ। ਜੋਸਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਸ ਵੇਲੇ ਨੌਜਵਾਨ ਵਰਗ ਹੀ ਮਜ਼ਬੂਤ ਕਰ ਸਕਦਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਜਿਹੜੇ ਨੌਜਵਾਨ ਪਿਛਲੇ 10 ਸਾਲਾਂ ਤੋਂ ਪਾਰਟੀ ਦੇ ਨਾਲ ਜੁੜ ਕੇ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ ਅਤੇ ਜਿਨ੍ਹਾਂ ਦੀ ਪਿੱਠ ਭੂਮੀ ਵੀ ਰਾਜਨੀਤਿਕ ਤੌਰ ’ਤੇ ਮਜ਼ਬੂਤ ਹੈ, ਉਨ੍ਹਾਂ ਨੂੰ ਪਾਰਟੀ ਦੀ ਟਿਕਟ ਦੇਣੀ ਚਾਹੀਦੀ ਹੈ।
ਮੰਡੀ ਅਰਨੀਵਾਲਾ, 20 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਹਰਪ੍ਰੀਤ ਰੋਜ਼ੀ ਜੋਸਨ ਨੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਵਲੋਂ ਲੋਕਲ ਬਾਡੀਜ਼ ਦੀਆਂ ਚੋਣਾਂ ’ਚ 50 ਫ਼ੀਸਦੀ ਟਿਕਟਾਂ ਨੌਜਵਾਨ ਚਿਹਰਿਆਂ ਨੂੰ ਦਿੱਤੇ ਜਾਣ ਦੇ ਬਿਆਨ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਸਾਡੇ ਆਗੂ ਰਾਹੁਲ ਗਾਂਧੀ ਵਲੋਂ ਪਹਿਲਾਂ ਤੋਂ ਹੀ ਅਜਿਹਾ ਕਰਨ ਦੀ ਹਾਮੀ ਭਰੀ ਜਾ ਚੁੱਕੀ ਹੈ। ਜੋਸਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਸ ਵੇਲੇ ਨੌਜਵਾਨ ਵਰਗ ਹੀ ਮਜ਼ਬੂਤ ਕਰ ਸਕਦਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਜਿਹੜੇ ਨੌਜਵਾਨ ਪਿਛਲੇ 10 ਸਾਲਾਂ ਤੋਂ ਪਾਰਟੀ ਦੇ ਨਾਲ ਜੁੜ ਕੇ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ ਅਤੇ ਜਿਨ੍ਹਾਂ ਦੀ ਪਿੱਠ ਭੂਮੀ ਵੀ ਰਾਜਨੀਤਿਕ ਤੌਰ ’ਤੇ ਮਜ਼ਬੂਤ ਹੈ, ਉਨ੍ਹਾਂ ਨੂੰ ਪਾਰਟੀ ਦੀ ਟਿਕਟ ਦੇਣੀ ਚਾਹੀਦੀ ਹੈ। ਜੋਸਨ ਨੇ ਕਿਹਾ ਕਿ ਨੌਜਵਾਨਾਂ ਦੀ ਭਾਗੇਦਾਰੀ ਲੋਕ ਸਭਾ, ਵਿਧਾਨ ਸਭਾ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਅਤੇ ਪਿੰਡ ਦੀਆਂ ਪੰਚਾਇਤਾਂ ਵਿਚ 50 ਫ਼ੀਸਦੀ ਕੀਤੇ ਜਾਣ ਦੀ ਲੋੜ ਹੈ । ਉਨ੍ਹਾਂ ਦੱਸਿਆ ਕਿ ਯੂਥ ਕਾਂਗਰਸ ਵਲੋਂ ‘ਹਰ ਘਰ ਤਿਰੰਗਾ ਹਰ ਘਰ ਪੰਜਾ’ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਜਿਸ ’ਚ ਪਰਿਵਾਰਾਂ ਨੂੰ ਕਾਂਗਰਸ ਦੇ ਨਾਲ ਜੋੜਨ ਦਾ ਕੰਮ ਕੀਤਾ ਜਾਵੇਗਾ। ਜਿਸ ਦੇ ਨਾਲ ਅਸੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕਰਾਂਗੇ ਅਤੇ ਆਮ ਲੋਕਾਂ ਨੂੰ ਕਾਂਗਰਸ ਦੇ ਨਾਲ ਜੋੜਨ ਦਾ ਕੰਮ ਕਰਾਂਗੇ।