ਡੇਅਰੀ ਵਿਕਾਸ ਵਿਭਾਗ ਨੇ ਸਕੂਲਾਂ ’ਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ 2 ਰੋਜ਼ਾ ਜਾਗਰੂਕਤਾ ਕੈਂਪ ਲਗਾਇਆ
ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਦੀ ਰਹਿਨੁਮਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਕੂਲ ਆਫ਼ ਐਮੀਨੈਂਸ, ਜਲਾਲਾਬਾਦ ਵਿਖੇ 2 ਰੋਜ਼ਾ ਦੁੱਧ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਰਣਦੀਪ ਕੁਮਾਰ ਨੇ ਬੱਚਿਆਂ ਨੂੰ ਸਾਫ਼ਟ ਡ੍ਰਿੰਕਸ ਦੇ ਨੁਕਸਾਨ ਦੱਸਦਿਆਂ ਦੁੱਧ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।
ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਦੀ ਰਹਿਨੁਮਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਕੂਲ ਆਫ਼ ਐਮੀਨੈਂਸ, ਜਲਾਲਾਬਾਦ ਵਿਖੇ 2 ਰੋਜ਼ਾ ਦੁੱਧ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਰਣਦੀਪ ਕੁਮਾਰ ਨੇ ਬੱਚਿਆਂ ਨੂੰ ਸਾਫ਼ਟ ਡ੍ਰਿੰਕਸ ਦੇ ਨੁਕਸਾਨ ਦੱਸਦਿਆਂ ਦੁੱਧ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਡੇਅਰੀ ਵਿਕਾਸ ਇੰਸਪੈਕਟਰ ਰਮਨਦੀਪ ਕੁਮਾਰ ਨੇ ਨਕਲੀ ਦੁੱਧ ਦੀ ਪਹਿਚਾਣ ਅਤੇ ਮਿਲਾਵਟ ਬਾਰੇ ਜਾਣਕਾਰੀ ਦਿੱਤੀ, ਜਦਕਿ ਇੰਸਪੈਕਟਰ ਅਮਨਦੀਪ ਸਿੰਘ ਨੇ ਦੁੱਧ ਦੇ ਪੌਸ਼ਟਿਕ ਤੱਤਾਂ ਬਾਰੇ ਚਾਨਣਾ ਪਾਇਆ। ਇਸ ਦੌਰਾਨ ਬੱਚਿਆਂ ਵਲੋਂ ਲਿਆਂਦੇ ਦੁੱਧ ਦੇ 93 ਨਮੂਨਿਆਂ ਦੀ ਚੈਕਿੰਗ ਕੀਤੀ ਗਈ। ਵਿਭਾਗ ਵਲੋਂ ਕੈਂਪ ਦੇ ਸਫਲ ਆਯੋਜਨ ਲਈ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਰਾਣੀ ਅਤੇ ਸ਼੍ਰੀ ਸੰਜੇ ਸਿੰਗਲਾ ਨੂੰ ਸਨਮਾਨਿਤ ਵੀ ਕੀਤਾ ਗਿਆ।