20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 4 ਮੁਕੱਦਮੇ ਦਰਜ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜਸਵੰਤ ਸਿੰਘ ਉਰਫ਼ ਸੰਤਾ ਪੁੱਤਰ ਚੰਨ ਸਿੰਘ ਵਾਸੀ ਬਸਤੀ ਚੱਕ ਸੁੱਕੜ, ਜੋ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਦਾਣਾ ਮੰਡੀ ਸ਼ੈੱਡ ਜਲਾਲਾਬਾਦ ਦੇ ਹੇਠਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 21-08-2026
ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜਸਵੰਤ ਸਿੰਘ ਉਰਫ਼ ਸੰਤਾ ਪੁੱਤਰ ਚੰਨ ਸਿੰਘ ਵਾਸੀ ਬਸਤੀ ਚੱਕ ਸੁੱਕੜ, ਜੋ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਦਾਣਾ ਮੰਡੀ ਸ਼ੈੱਡ ਜਲਾਲਾਬਾਦ ਦੇ ਹੇਠਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਨੇ ਛਾਪੇਮਾਰੀ ਕਰ ਉਕਤ ਵਿਅਕਤੀ ਨੂੰ 14 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 3 ਵਿਅਕਤੀ ਕਾਬੂ ਫਾਜ਼ਿਲਕਾ- ਥਾਣਾ ਵੈਰੋਕੇ ਅਤੇ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ. ਪਰਗਟ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਵੈਰੋਕੇ ਨੇੜੇ ਪੁੱਜੀ ਤਾਂ ਕਮਰਿਆਂ ਪਾਸ ਖੜ੍ਹਾ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਪਿੱਛੇ ਲੁਕਣ ਲੱਗਿਆ। ਸ਼ੱਕ ਦੇ ਆਧਾਰ ’ਤੇ ਕੁਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਚੱਕ ਬਲੋਚਾਂ ਉਰਫ਼ ਮਹਾਲਮ ਨੂੰ ਕਾਬੂ ਕਰਕੇ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ ਇਕ ਗਰਾਮ ਹੈਰੋਇਨ ਬਰਾਮਦ ਹੋਈ। ਇਸ ਤਰ੍ਹਾਂ ਹੀ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਗਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਸੁਖੇਰਾ ਬੋਦਲਾ ਤੋਂ ਫੱਤੂ ਵਾਲਾ ਵੱਲ ਜਾ ਰਹੀ ਸੀ ਤਾਂ ਸੜਕ ਕਿਨਾਰੇ ਬੈਠੇ ਦੋ ਨੌਜਵਾਨਾਂ ਰਮਨਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਜਸਵੰਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਘੁਬਾਇਆ ਨੂੰ ਕਾਬੂ ਕੀਤਾ। ਉਨ੍ਹਾਂ ਦੇ ਕਬਜ਼ੇ ਵਿਚੋਂ 1 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ਾ ਕਰਨ ਵਾਲਾ ਕਾਬੂ ਫਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਕਰਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮਹਿਲਾ ਹੌਲਦਾਰ ਪਰਵਿੰਦਰ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੈਣੀਆਂ ਰੋਡ ਲੱਕੜ ਮੰਡੀ ਫ਼ਾਜ਼ਿਲਕਾ ਵਿਖੇ ਪੁੱਜੇ ਤਾਂ ਅਜੈ ਕੁਮਾਰ ਪੁੱਤਰ ਸ਼ੇਰ ਸਿੰਘ ਵਾਸੀ ਮਦਨ ਗੋਪਾਲ ਰੋਡ ਫ਼ਾਜ਼ਿਲਕਾ ਨਸ਼ਾ ਕਰਦਾ ਮਿਲਿਆ। ਉਸ ਕੋਲੋਂ ਇਕ ਲਾਈਟਰ, ਸੜੀ ਹੋਈ ਸਿਲਵਰ ਪੰਨੀ ਹੈਰੋਇਨ ਅਲੂਦ ਅਤੇ 10 ਰੁਪਏ ਦਾ ਰੋਲ ਕੀਤਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਅਤੇ ਭੰਨਤੋੜ ਕਰਨ ਵਾਲੇ 19 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਅਤੇ ਭੰਨਤੋੜ ਕਰਨ ਵਾਲੇ 19 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿੰਦਰ ਕੌਰ ਪਤਨੀ ਗੁਰਚਰਨ ਸਿੰਘ ਵਾਸੀ ਝੁੱਗੇ ਗੁਲਾਬ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 17 ਅਗਸਤ ਨੂੰ ਰਾਤ 8:30 ਵਜੇ ਉਸ ਦੇ ਘਰ ਦੇ ਮੇਨ ਗੇਟ ’ਤੇ ਇੱਟਾਂ ਰੋੜੇ ਮਾਰਨ ਦੀ ਆਵਾਜ਼ ਆਈ। ਜਦੋਂ ਉਸ ਨੇ ਦੇਖਿਆ ਤਾਂ ਗੁਰਦੇਵ ਸਿੰਘ ਪੁੱਤਰ ਸੁਰਜਣ ਸਿੰਘ, ਹਰਜਿੰਦਰ ਸਿੰਘ ਪੁੱਤਰ ਜੀਤ ਸਿੰਘ, ਸੰਨ੍ਹੀ ਪੁੱਤਰ ਮੇਸ਼ਾਂ ਸਿੰਘ, ਲਖਵਿੰਦਰ ਸਿੰਘ ਪੁੱਤਰ ਲਛਮਣ ਸਿੰਘ, ਮੋਨੀ ਲੰਗੜ ਪੁੱਤਰ ਮਹਿੰਦਰ ਸਿੰਘ, ਸ਼ਿੰਦਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ, ਕਿੰਦੀ ਉਰਫ਼ ਕੁਲਵਿੰਦਰ ਪੁੱਤਰ ਕਰਨੈਲ ਸਿੰਘ, ਸੰਦੀਪ ਸਿੰਘ ਪੁੱਤਰ ਕਰਨੈਲ ਸਿੰਘ, ਸਾਜਨ ਸਿੰਘ ਪੁੱਤਰ ਓਮ ਸਿੰਘ, ਗਿੰਦੀ ਉਰਫ਼ ਗੁਰਵਿੰਦਰ ਸਿੰਘ ਪੁੱਤਰ ਪਾਲਾ ਸਿੰਘ ਵਾਸੀਆਨ ਝੁੱਗੇ ਗੁਲਾਬ ਸਿੰਘ, ਪ੍ਰੀਤਮ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਮੁਰਕ ਵਾਲਾ ਅਤੇ 8 ਤੋਂ 10 ਅਣਪਛਾਤੇ ਵਿਅਕਤੀ ਉਸ ਦੇ ਘਰ ਅੰਦਰ ਦਾਖਲ ਹੋਏ। ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਘਰ ਦੀ ਭੰਨਤੋੜ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟ ’ਚ 2026 ਦੇ ਨਵੇਂ ਸੈਸ਼ਨ ਲਈ ਵੱਖ-ਵੱਖ ਕੋਰਸਾਂ ਵਿਚ ਵਿਦਿਆਰਥੀ 14 ਤੱਕ ਲੈ ਸਕਣਗੇ ਦਾਖ਼ਲ-ਡਾਇਰੈਕਟਰ ਬ... ਅਗਲੀ ਖ਼ਬਰ ਟੇਬਲ ਟੈਨਿਸ ’ਚ ਡਿਵਾਈਨ ਲਾਈਟ ਸਕੂਲ ਵਿਦਿਆਰਥੀਆ ਨੇ ਮਾਰੀਆਂ ਮੱਲਾਂ
Ad Position 24