ਐਨ.ਐੱਚ.ਐਮ. ਯੂਨੀਅਨ ਦੀ ਹੜਤਾਲ ਅੱਠਵੇਂ ਦਿਨ ਵੀ ਜਾਰੀ
ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਐਨ. ਐੱਚ.
ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਐਨ.ਐੱਚ.ਐਮ.ਯੂਨੀਅਨ ਪੰਜਾਬ ਦੇ ਸੱਦੇ ’ਤੇ ਐਨ.ਐੱਚ.ਐਮ.ਕਰਮਚਾਰੀਆਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਅੱਠਵੇਂ ਦਿਨ ਵੀ ਜਾਰੀ ਰਹੀ। ਐਨ.ਐੱਚ.ਐਮ. ਯੂਨੀਅਨ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦੇ ਹੋਏ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਦੱਸਿਆ ਕਿ ਐਨ.ਐੱਚ.ਐਮ. ਕਰਮਚਾਰੀ ਲੰਮੇ ਸਮੇਂ ਤੋਂ ਸਿਹਤ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਦੇ ਬਾਵਜੂਦ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਵੱਲ ਸਰਕਾਰ ਵਲੋਂ ਉਚਿੱਤ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਐਨ.ਐੱਚ.ਐਮ. ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਲਿਆ ਜਾਵੇਗਾ। ਇਸ ਮੌਕੇ ਰਾਜੇਸ਼ ਕੁਮਾਰ, ਬਲਜੀਤ ਸੰਧੂ, ਜਸਪਿੰਦਰ ਕੌਰ, ਸੁਖਦੇਵ ਸਿੰਘ, ਕੁਲਦੀਪ ਕੌਰ, ਰੂਬਲਪ੍ਰੀਤ, ਸੁਰਿੰਦਰਪਾਲ, ਸੰਦੀਪ ਕੁਮਾਰ, ਡਾ. ਮੁਕੇਸ਼, ਡਾ. ਵਿਸ਼ੂ, ਸੁਖਵਿੰਦਰ ਸਿੰਘ, ਪ੍ਰਿੰਸਪੁਰੀ, ਪੂਜਾ, ਵਨੀਤਾ, ਆਕਾਸ਼ਦੀਪ ਕੰਬੋਜ, ਮਹਿੰਦਰ ਕੁਮਾਰ ਸਮੇਤ ਜ਼ਿਲ੍ਹੇ ਦੇ ਸਮੂਹ ਐਨ.ਐੱਚ.ਐਮ. ਕਰਮਚਾਰੀ ਹਾਜ਼ਰ ਸਨ।