ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਲਈ ਵਿਭਾਗਾਂ ਦਾ ਸਹਿਯੋਗ ਜ਼ਰੂਰੀ-ਡਿਪਟੀ ਕਮਿਸ਼ਨਰ
ਸਿਹਤ, ਸਿੱਖਿਆ ਅਤੇ ਖੇਡ ਵਿਭਾਗ ਮਿਲ ਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ-ਜ਼ਿਲ੍ਹਾ ਪੁਲਿਸ ਮੁਖੀ
ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹਾ ਪੁਲਿਸ ਮੁਖੀ ਫ਼ਾਜ਼ਿਲਕਾ ਗਗਨ ਅਜੀਤ ਸਿੰਘ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਅਭਿਆਨ ਨੂੰ ਯੋਜਨਾਬੱਧ ਤਰੀਕੇ ਨਾਲ ਚਲਾਉਣ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.)
ਫ਼
ਫ਼ਾਜ਼ਿਲਕਾ ਵਿਖੇ ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਅਭਿਆਨ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਹੋਰ ਅਧਿਕਾਰੀ। ਅਜੀਤ ਤਸਵੀਰ
21-08-2026
ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹਾ ਪੁਲਿਸ ਮੁਖੀ ਫ਼ਾਜ਼ਿਲਕਾ ਗਗਨ ਅਜੀਤ ਸਿੰਘ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਅਭਿਆਨ ਨੂੰ ਯੋਜਨਾਬੱਧ ਤਰੀਕੇ ਨਾਲ ਚਲਾਉਣ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸਿਹਤ ਵਿਭਾਗ ਨੂੰ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾਉਣ ਅਤੇ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਵਿਚ ‘ਮਾਪੇ-ਅਧਿਆਪਕ ਮਿਲਣੀ’ ਦੌਰਾਨ ਨਸ਼ਿਆਂ ਵਿਰੁੱਧ ਭਾਸ਼ਣ, ਚਿੱਤਰਕਾਰੀ ਅਤੇ ਨਾਟਕ ਮੁਕਾਬਲੇ ਕਰਵਾਉਣ ਲਈ ਕਿਹਾ ਗਿਆ। ਖੇਡ ਵਿਭਾਗ ਨੂੰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਗਤੀਵਿਧੀਆਂ ਉਲੀਕਣ ਦੀ ਹਦਾਇਤ ਕੀਤੀ ਗਈ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਹੱਦੀ ਖੇਤਰਾਂ ਵਿਚ ਸੀ.ਸੀ.ਟੀ.ਵੀ ਅਤੇ ਐਂਟੀ ਡਰੋਨ ਸਿਸਟਮ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ। ਬੀ.ਐੱਸ.ਐੱਫ.ਅਧਿਕਾਰੀਆਂ ਨੇ ਵੀ ਦੱਸਿਆ ਕਿ ਬਾਰਡਰ ਨਾਲ ਲੱਗਦੇ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਐੱਸ.ਡੀ.ਐੱਮ.ਫ਼ਾਜ਼ਿਲਕਾ ਜੁਗਰਾਜ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।