20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਚੰਨਣ ਖੇੜਾ ਅਤੇ ਬੱਲੂਆਣਾ ਵਿਖੇ ਸਿੰਚਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 24.14 ਕਰੋੜ ਦੇ ਵਿਕਾਸ ਕਾਰਜਾਂ ਦੇ ਉਦਘਾਟਨ

ਬੱਲੂਆਣਾ, 20 ਅਗਸਤ (ਜਸਮੇਲ ਸਿੰਘ ਢਿੱਲੋਂ)-ਪੰਜਾਬ ਦੇ ਸਿੰਚਾਈ ਮੰਤਰੀ ਬਰਿੰਦਰ ਗੋਇਲ ਨੇ ਹਲਕਾ ਬੱਲੂਆਣਾ ਦੇ ਪਿੰਡ ਚੰਨਣ ਖੇੜਾ ਅਤੇ ਬੱਲੂਆਣਾ ਵਿਖੇ ਕਿਸਾਨਾਂ ਨੂੰ ਬਿਹਤਰ ਨਹਿਰੀ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਵੇਂ ਮੋਘਿਆਂ ਅਤੇ ਖਾਲ਼ਾਂ ਨਾਲ ਸਬੰਧਿਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਪਿੰਡ ਚੰਨਣ ਖੇੜਾ ਵਿਖੇ 21.

Ad Position 21
No active advertisement
ਅਜੀਤ ਡੈਸਕ 21-08-2026
ਬੱਲੂਆਣਾ, 20 ਅਗਸਤ (ਜਸਮੇਲ ਸਿੰਘ ਢਿੱਲੋਂ)-ਪੰਜਾਬ ਦੇ ਸਿੰਚਾਈ ਮੰਤਰੀ ਬਰਿੰਦਰ ਗੋਇਲ ਨੇ ਹਲਕਾ ਬੱਲੂਆਣਾ ਦੇ ਪਿੰਡ ਚੰਨਣ ਖੇੜਾ ਅਤੇ ਬੱਲੂਆਣਾ ਵਿਖੇ ਕਿਸਾਨਾਂ ਨੂੰ ਬਿਹਤਰ ਨਹਿਰੀ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਵੇਂ ਮੋਘਿਆਂ ਅਤੇ ਖਾਲ਼ਾਂ ਨਾਲ ਸਬੰਧਿਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਪਿੰਡ ਚੰਨਣ ਖੇੜਾ ਵਿਖੇ 21.46 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 90 ਕਿੱਲੋਮੀਟਰ ਖਾਲ਼ਾਂ ਦੀ ਉਸਾਰੀ ਕੀਤੀ ਗਈ ਹੈ, ਜਿਸ ਨਾਲ 23000 ਏਕੜ ਖੇਤੀਬਾੜੀ ਰਕਬੇ ਨੂੰ ਸਿੰਚਾਈ ਦੀ ਸਹੂਲਤ ਦਾ ਲਾਭ ਮਿਲੇਗਾ। ਇਸੇ ਤਰ੍ਹਾਂ ਪਿੰਡ ਬੱਲੂਆਣਾ ਵਿਖੇ 2.68 ਕਰੋੜ ਰੁਪਏ ਦੀ ਲਾਗਤ ਨਾਲ ਖਾਲ਼ਾਂ ਦਾ ਵਿਸਥਾਰ ਕੀਤਾ ਗਿਆ ਹੈ, ਜਿਸ ਤਹਿਤ ਖਾਲ਼ਾਂ ਦੀ ਚੌੜਾਈ 4 ਇੰਚ ਤੋਂ ਵਧਾ ਕੇ 9 ਇੰਚ ਕੀਤੀ ਗਈ ਹੈ। ਇਸ ਕੰਮ ਨਾਲ 1581 ਏਕੜ ਖੇਤੀਬਾੜੀ ਰਕਬੇ ਨੂੰ ਲਾਭ ਹੋਇਆ ਹੈ। ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਅਤੇ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਚੰਨਣ ਖੇੜਾ ਅਤੇ ਬੱਲੂਆਣਾ ਵਿਖੇ ਕੀਤੇ ਗਏ ਇਹ ਕਾਰਜ ਇਸੇ ਦਿਸ਼ਾ ਵਿਚ ਇਕ ਅਹਿਮ ਕਦਮ ਹਨ, ਜਿਸ ਨਾਲ ਕੁੱਲ 25,000 ਏਕੜ ਖੇਤੀਬਾੜੀ ਰਕਬੇ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਖਾਲ਼ਾਂ ਦੀ ਸਮਰੱਥਾ ਵਧਣ ਅਤੇ ਨਵੇਂ ਮੋਘਿਆਂ ਦੀ ਉਸਾਰੀ ਨਾਲ ਖੇਤਾਂ ਤੱਕ ਨਹਿਰੀ ਪਾਣੀ ਦੀ ਵੰਡ ਹੋਰ ਸੁਚੱਜੀ ਅਤੇ ਪ੍ਰਭਾਵਸ਼ਾਲੀ ਹੋਵੇਗੀ। ਇਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਪਾਣੀ ਸਮੇਂ ਸਿਰ ਮਿਲਣ ਵਿਚ ਮਦਦ ਮਿਲੇਗੀ ਅਤੇ ਖੇਤੀਬਾੜੀ ਉਤਪਾਦਨ ਨੂੰ ਵੀ ਹੁਲਾਰਾ ਮਿਲੇਗਾ। ਸਿੰਚਾਈ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਨਹਿਰੀ ਪਾਣੀ ਦੀ ਬਰਾਬਰ ਅਤੇ ਸੁਚੱਜੀ ਵੰਡ ਯਕੀਨੀ ਬਣਾਉਣਾ ਹੈ। ਪੁਰਾਣੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਜਿੱਥੇ ਲੋੜ ਹੈ ਉੱਥੇ ਨਵੀਆਂ ਖਾਲ਼ਾਂ, ਮੋਘਿਆਂ ਅਤੇ ਹੋਰ ਸਿੰਚਾਈ ਸਹੂਲਤਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਸਾਰੇ ਸਿੰਚਾਈ ਪ੍ਰੋਜੈਕਟਾਂ ਨੂੰ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਅਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਸਰਕਾਰੀ ਪ੍ਰੋਜੈਕਟਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਸ ਮੌਕੇ ਇਲਾਕੇ ਦੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਸਿੰਚਾਈ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਇਨ੍ਹਾਂ ਵਿਕਾਸ ਕਾਰਜਾਂ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਅਤੇ ਸਿੰਚਾਈ ਮੰਤਰੀ ਬਰਿੰਦਰ ਗੋਇਲ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੋਲੀਆਂ ਨਾਲ ਔਰਤ ਨੂੰ ਮਾਰਨ ਤੇ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਮਾਮਲੇ ’ਚ 3 ਔਰਤਾਂ ਸਮੇਤ 5 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਫ਼ਦ ਪ੍ਰਮੋਸ਼ਨਾਂ ਨੂੰ ਲੈ ਕੇ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਨੂੰ ਮਿਲਿਆ
Ad Position 24