22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਐੱਨ. ਐੱਚ. ਐੱਮ. ਅਤੇ ਆਸ਼ਾ ਵਰਕਰ ਯੂਨੀਅਨ ਦਾ ਰੋਸ ਪ੍ਰਦਰਸ਼ਨ ਜਾਰੀ, ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਫ਼ਿਰੋਜ਼ਪੁਰ, 21 ਅਗਸਤ (ਕੁਲਬੀਰ ਸਿੰਘ ਸੋਢੀ)-ਐੱਨ. ਐੱਚ.

Ad Position 21
No active advertisement
ਅਜੀਤ ਡੈਸਕ 22-08-2026
ਫ਼ਿਰੋਜ਼ਪੁਰ, 21 ਅਗਸਤ (ਕੁਲਬੀਰ ਸਿੰਘ ਸੋਢੀ)-ਐੱਨ.ਐੱਚ.ਐੱਮ ਮੁਲਾਜ਼ਮਾਂ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਸੰਘਰਸ਼ ਲਗਾਤਾਰ ਜਾਰੀ ਹੈ। ਬੀਤੇ ਦਿਨ ਸਟੇਟ ਬਾਡੀ ਦੇ ਸੱਦੇ ’ਤੇ ਫ਼ਿਰੋਜ਼ਪੁਰ ਵਿਖੇ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਐੱਨ.ਐੱਚ.ਐੱਮ ਮੁਲਾਜ਼ਮਾਂ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਰੋਸ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਧਰਨੇ ਦੌਰਾਨ ਸੂਬਾ ਆਗੂ ਬਗੀਚਾ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਿਚ ਸਾਲਾਂ ਤੋਂ ਇਮਾਨਦਾਰੀ ਨਾਲ ਸੇਵਾਵਾਂ ਨਿਭਾਅ ਰਹੇ ਐੱਨ.ਐੱਚ.ਐੱਮ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਦੇਖਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ‘‘ਬਰਾਬਰ ਕੰਮ ਲਈ ਬਰਾਬਰ ਤਨਖ਼ਾਹ’’ ਅਤੇ ਲੋਯਾਲਟੀ ਬੋਨਸ ਸਮੇਤ ਹੋਰ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਧਰਨੇ ’ਤੇ ਬੈਠੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਦੀਆਂ ਜ਼ਮੀਨੀ ਪੱਧਰ ਦੀਆਂ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਹਨ । ਇਸ ਲਈ ਆਸ਼ਾ ਵਰਕਰਾਂ ਨੂੰ ਘੱਟੋ-ਘੱਟ 26 ਹਜਾਰ ਪ੍ਰਤੀ ਮਹੀਨਾ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਹੱਕ ’ਤੇ ਸਨਮਾਨ ਦਿੱਤਾ ਜਾਵੇ। ਨਰਿੰਦਰ ਸਿੰਘ ਕਮਿਊਨਿਟੀ ਹੈਲਥ ਅਫ਼ਸਰ ਨੇ ਕਿਹਾ ਕਿ ਸਰਕਾਰ ਵਲੋਂ ਜੇਕਰ ਮੰਗਾਂ ਦੇ ਹੱਲ ਲਈ ਤੁਰੰਤ ਗੱਲਬਾਤ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਹਰਜਿੰਦਰ ਸਿੰਘ, ਰਿੰਕੂ ਕੰਬੋਜ, ਸੁਰਿੰਦਰ ਕੰਬੋਜ, ਸੁਮਿਤ ਕੁਮਾਰ, ਮੁਕੇਸ਼ ਕੁਮਾਰ, ਅਜੇ, ਕੰਵਲਜੀਤ ਸਿੰਘ, ਨੇਹਾ, ਸੰਗੀਤਾ, ਨੀਰਜ ਕੌਰ, ਕ੍ਰਿਸ਼ਨ ਕੁਮਾਰ, ਪੈਰਾਮੈਡੀਕਲ ਯੂਨੀਅਨ ਫ਼ਿਰੋਜ਼ਪੁਰ ਤੋਂ ਜਸਵਿੰਦਰ ਸਿੰਘ ਕੌੜਾ ਨਰਿੰਦਰ ਸ਼ਰਮਾ, ਗੁਰਮੇਲ ਸਿੰਘ, ਕਰਨਜੀਤ ਸਿੰਘ,ਆਸ਼ਾ ਵਰਕਰ ਰਾਜਵੰਤ ਕੌਰ, ਪਰਮਜੀਤ ਕੌਰ, ਇੰਦਰਜੀਤ ਕੌਰ, ਵੀਰਪਾਲ ਕੌਰ, ਰਮਨਦੀਪ ਕੌਰ, ਕਰਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 537 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ ਬਲਦੇਵ ਸਿੰਘ ਬਾਵਾ ਨੂੰ ਸਦਮਾ, ਨੂੰਹ ਦਾ ਦਿਹਾਂਤ
Ad Position 24