22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

537 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਗ੍ਰਿਫਤਾਰ

ਜ਼ੀਰਾ,21 ਅਗਸਤ (ਰਜਨੀਸ਼ ਕਥੂਰੀਆ)-ਸੀ. ਆਈ.

Ad Position 21
No active advertisement
ਅਜੀਤ ਡੈਸਕ 22-08-2026
ਜ਼ੀਰਾ,21 ਅਗਸਤ (ਰਜਨੀਸ਼ ਕਥੂਰੀਆ)-ਸੀ.ਆਈ.ਏ.ਸਟਾਫ ਜ਼ੀਰਾ ਦੀ ਪੁਲਿਸ ਨੇ ਇਕ ਦੋਸ਼ੀ ਨੂੰ 537 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸੀ.ਆਈ.ਏ.ਸਟਾਫ ਜ਼ੀਰਾ ਦੇ ਇੰਚਾਰਜ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਗਮੀਤ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ’ਤੇ ਸਨ ਕਿ ਮੁਖਬਰ ਖਾਸ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਉਸ ਵਲੋਂ ਦੱਸੀ ਗਈ ਥਾਂ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਸੁਮਿਤ ਪੁੱਤਰ ਗੱਬਰ ਵਾਸੀ ਬਸਤੀ ਸ਼ੇਖਾਂ ਵਾਲੀ, ਵਾਰਡ ਨੰਬਰ 7,ਫਿਰੋਜ਼ਪੁਰ ਸ਼ਹਿਰ ਨੂੰ 537 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਦੋਸ਼ੀ ਕੋਲੋਂ ਇਕ ਮੋਬਾਈਲ ਫੋਨ ਵੀ ਬਰਾਮਦ ਹੋਇਆ ਹੈ। ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਵਿਖੇ ਬੰਦ ਦੌਰਾਨ ਰਸਤੇ ਵਿਚ ਫਸੇ ਵਹੀਕਲ। ਚਿਹਰਾ ਢੱਕ ਕੇ ਵਾਹਨ ਚਲਾਉਣ ਤੋਂ ਲੈ ਕੇ ਚਾਈਨੀਜ਼ ਡੋਰ ਅਤੇ ਭਾਰੀ ਵਾਹ... ਅਗਲੀ ਖ਼ਬਰ ਐੱਨ. ਐੱਚ. ਐੱਮ. ਅਤੇ ਆਸ਼ਾ ਵਰਕਰ ਯੂਨੀਅਨ ਦਾ ਰੋਸ ਪ੍ਰਦਰਸ਼ਨ ਜਾਰੀ, ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ
Ad Position 24