22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸੀਤੋ ਰੋਡ ਟੋਲ ਪਲਾਜ਼ਾ ਨੇੜੇ ਟਰੈਕਟਰ ਪਲਟਣ ਨਾਲ ਚਾਲਕ ਜ਼ਖ਼ਮੀ

ਅਬੋਹਰ, 21 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਸੀਤੋ ਰੋਡ ਟੋਲ ਪਲਾਜ਼ਾ ਨੇੜੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਟਰੈਕਟਰ ਪਲਟਣ ਕਾਰਨ ਚਾਲਕ ਹੇਠਾਂ ਦੱਬ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਦਾ ਪਤਾ ਲੱਗਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਨੂੰ ਅਬੋਹਰ ਦੇ ਸਰਕਾਰੀ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਗਿਆ।

Ad Position 21
No active advertisement
ਅਬੋਹਰ ਦੇ ਸਿਵਲ ਹਸਪਤਾਲ ’ਚ ਜ਼ਰੇ ਇਲਾਜ ਵਿਅਕਤੀ। ਅਜੀਤ ਤਸਵੀਰ 22-08-2026
ਅਬੋਹਰ, 21 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਸੀਤੋ ਰੋਡ ਟੋਲ ਪਲਾਜ਼ਾ ਨੇੜੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਟਰੈਕਟਰ ਪਲਟਣ ਕਾਰਨ ਚਾਲਕ ਹੇਠਾਂ ਦੱਬ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਦਾ ਪਤਾ ਲੱਗਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਨੂੰ ਅਬੋਹਰ ਦੇ ਸਰਕਾਰੀ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਰੂਹੇੜਿਆਂਵਾਲੀ ਦਾ ਰਹਿਣ ਵਾਲਾ ਰਾਜਿੰਦਰ ਕੁਮਾਰ ਪੁੱਤਰ ਮਹਿੰਦਰ ਕੁਮਾਰ ਇਕ ਇੱਟ ਭੱਠੇ ’ਤੇ ਟਰੈਕਟਰ-ਟਰਾਲੀ ’ਤੇ ਇੱਟਾਂ ਢੋਣ ਦਾ ਕੰਮ ਕਰਦਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜਿੰਦਰ ਦਾ ਇਕ ਮਹੀਨੇ ਬਾਅਦ ਵਿਆਹ ਹੋਣਾ ਸੀ, ਜਿਸ ਕਾਰਨ ਉਹ ਦਿਨ-ਰਾਤ ਮਿਹਨਤ ਕਰ ਰਿਹਾ ਸੀ। ਅੱਜ ਸਵੇਰੇ ਜਦੋਂ ਉਹ ਮਲੂਕਪੁਰਾ ਵੱਲ ਇੱਟਾਂ ਲੈਣ ਜਾ ਰਿਹਾ ਸੀ ਤਾਂ ਨੀਂਦ ਦੀ ਝੋਕ (ਅੱਖ ਲੱਗਣ) ਆਉਣ ਕਾਰਨ ਟੋਲ ਪਲਾਜ਼ਾ ਨੇੜੇ ਟਰੈਕਟਰ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਿਆ। ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਕਾਫ਼ੀ ਮਸ਼ੱਕਤ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ। ਸੂਚਨਾ ਮਿਲਦੇ ਹੀ ਐੱਸ.ਐੱਸ.ਐੱਫ਼. ਦੀ ਟੀਮ ਨੇ ਬਿਨਾਂ ਦੇਰੀ ਕੀਤੇ ਆਪਣੀ ਸਰਕਾਰੀ ਗੱਡੀ ਰਾਹੀਂ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਜ਼ਡਮ ਕਾਨਵੈਂਟ ਸਕੂਲ ਫ਼ਾਜ਼ਿਲਕਾ ਦੇ 12 ਖਿਡਾਰੀ ਰਾਸ਼ਟਰੀ ਰਗਬੀ ਮੁਕਾਬਲਿਆਂ ਲਈ ਚੁਣੇ ਗਏ ਅਗਲੀ ਖ਼ਬਰ ਲਛਮਣ ਨਹਿਰ ’ਚ ਫਿਰ ਪਿਆ ਵੱਡਾ ਪਾੜ, ਪੱਕਣ ’ਤੇ ਆਈ ਝੋਨੇ ਦੀ ਫ਼ਸਲ ’ਚ ਭਰਿਆ ਪਾਣੀ ਕਿਸਾਨਾਂ ਵਲੋਂ ਨਹਿਰੀ ਵਿਭਾਗ ਦੇ ਅਧਿ...
Ad Position 24