22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਵਿਜ਼ਡਮ ਕਾਨਵੈਂਟ ਸਕੂਲ ਫ਼ਾਜ਼ਿਲਕਾ ਦੇ 12 ਖਿਡਾਰੀ ਰਾਸ਼ਟਰੀ ਰਗਬੀ ਮੁਕਾਬਲਿਆਂ ਲਈ ਚੁਣੇ ਗਏ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਵਿਜ਼ਡਮ ਕਾਨਵੈਂਟ ਸਕੂਲ ਫ਼ਾਜ਼ਿਲਕਾ ਨੇ ਰਾਜ ਪੱਧਰੀ ਖੇਤਰੀ ਰਗਬੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਤਿਹਾਸ ਰਚਿਆ ਹੈ। ਸਕੂਲ ਦੀਆਂ ਟੀਮਾਂ ਨੇ ਅੰਡਰ-14 ਅਤੇ ਅੰਡਰ-17 ਦੋਵਾਂ ਵਰਗਾਂ ਵਿਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦੇ ਤਗਮੇ ਜਿੱਤੇ ਹਨ।

Ad Position 21
No active advertisement
ਅਜੀਤ ਡੈਸਕ 22-08-2026
ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਵਿਜ਼ਡਮ ਕਾਨਵੈਂਟ ਸਕੂਲ ਫ਼ਾਜ਼ਿਲਕਾ ਨੇ ਰਾਜ ਪੱਧਰੀ ਖੇਤਰੀ ਰਗਬੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਤਿਹਾਸ ਰਚਿਆ ਹੈ। ਸਕੂਲ ਦੀਆਂ ਟੀਮਾਂ ਨੇ ਅੰਡਰ-14 ਅਤੇ ਅੰਡਰ-17 ਦੋਵਾਂ ਵਰਗਾਂ ਵਿਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦੇ ਤਗਮੇ ਜਿੱਤੇ ਹਨ। ਇਸ ਬਹੁਮੁੱਲੀ ਪ੍ਰਾਪਤੀ ਦੇ ਨਾਲ-ਨਾਲ ਸਕੂਲ ਦੇ 12 ਖਿਡਾਰੀਆਂ ਦੀ ਚੋਣ ਓੜੀਸਾ ਵਿਖੇ ਹੋਣ ਵਾਲੀ ਰਾਸ਼ਟਰੀ ਪੱਧਰੀ ਰਗਬੀ ਚੈਂਪੀਅਨਸ਼ਿਪ ਲਈ ਹੋਈ ਹੈ, ਜਿੱਥੇ ਉਹ ਪੰਜਾਬ ਦਾ ਨਾਂ ਰੌਸ਼ਨ ਕਰਨਗੇ। ਇਸ ਦੋਹਰੀ ਜਿੱਤ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਸਕੂਲ ਚੇਅਰਮੈਨ ਕਵਿੰਦਰ ਨਾਥ ਦਹੂਜਾ, ਮੈਨੇਜਿੰਗ ਡਾਇਰੈਕਟਰ ਪਰਮਜੀਤ ਸਿੰਘ ਵੈਰੜ ਅਤੇ ਪ੍ਰਿੰਸੀਪਲ ਦੀਪਿਕਾ ਚੋਪੜਾ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਹਰਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕੋਚਾਂ ਦੀ ਸਖ਼ਤ ਮਿਹਨਤ ਅਤੇ ਖਿਡਾਰੀਆਂ ਦੇ ਜਜ਼ਬੇ ਬਦੌਲਤ ਹੀ ਇਹ ਮੁਕਾਮ ਹਾਸਲ ਹੋਇਆ ਹੈ। ਪੂਰੇ ਸਕੂਲ ਸਟਾਫ਼ ਨੇ ਰਾਸ਼ਟਰੀ ਪੱਧਰ ’ਤੇ ਖੇਡਣ ਜਾ ਰਹੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ’ ਚ 27 ਦੇ ਮਹਾਂ ਬੰਦ ਲਈ ਤਹਿਸੀਲ ਪੱਧਰੀ ਰੈਲੀਆਂ ਤੇ ਰੋਸ ਮਾਰਚ ਦਾ ਐਲਾਨ ਅਗਲੀ ਖ਼ਬਰ ਸੀਤੋ ਰੋਡ ਟੋਲ ਪਲਾਜ਼ਾ ਨੇੜੇ ਟਰੈਕਟਰ ਪਲਟਣ ਨਾਲ ਚਾਲਕ ਜ਼ਖ਼ਮੀ
Ad Position 24