ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨ 25 ਅਗਸਤ ਤੱਕ ਕਰਵਾਉਣ ਖੇਤਾਂ ਦੀ ਭੌਤਿਕ ਵੈਰੀਫਿਕੇਸ਼ਨ
ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪਾਣੀ ਅਤੇ ਮਜ਼ਦੂਰੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਹੁਣ ਤੱਕ 12,071 ਕਿਸਾਨਾਂ ਨੇ 1,55,912 ਏਕੜ ਰਕਬੇ ਲਈ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਈ ਹੈ।
ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪਾਣੀ ਅਤੇ ਮਜ਼ਦੂਰੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਹੁਣ ਤੱਕ 12,071 ਕਿਸਾਨਾਂ ਨੇ 1,55,912 ਏਕੜ ਰਕਬੇ ਲਈ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਈ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਖੇਤਾਂ ਦੀ ਭੌਤਿਕ ਪੜਤਾਲ ਕੀਤੀ ਜਾ ਰਹੀ ਹੈ, ਜੋ ਕਿ 25 ਅਗਸਤ ਤੱਕ ਚੱਲੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ 25 ਅਗਸਤ ਤੋਂ ਪਹਿਲਾਂ ਆਪਣੇ ਖੇਤਾਂ ਦੀ ਵੈਰੀਫਿਕੇਸ਼ਨ ਜ਼ਰੂਰੀ ਕਰਵਾਉਣ। 25 ਅਗਸਤ ਤੋਂ ਬਾਅਦ ਆਨਲਾਈਨ ਪੋਰਟਲ ਬੰਦ ਹੋ ਜਾਵੇਗਾ ਅਤੇ ਵੈਰੀਫਿਕੇਸ਼ਨ ਨਾ ਹੋਣ ਦੀ ਸੂਰਤ ਵਿਚ ਕਿਸਾਨ 1,500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਤੋਂ ਵਾਂਝੇ ਰਹਿ ਸਕਦੇ ਹਨ। ਨਦੀਣਾਂ ਦੀ ਰੋਕਥਾਮ ਲਈ ਉਨ੍ਹਾਂ ਸਲਾਹ ਦਿੱਤੀ ਕਿ ਸਵਾਂਕ ਜਾਂ ਮੁਰਕ ਲਈ 100 ਮਿ.ਲੀ. ਬਿਸਪੈਰੀਬੈਕ 10% ਐੱਸ.ਸੀ.ਅਤੇ ਮੋਥੇ/ਮਿਰਚ ਬੂਟੀ ਲਈ 8 ਗਰਾਮ ਐਲਮਿਕਸ ਨੂੰ 100-150 ਲੀਟਰ ਪਾਣੀ ਵਿਚ ਘੋਲ ਕੇ ਛਿੜਕਾਅ ਕੀਤਾ ਜਾਵੇ।