21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਗਾਡਵਿਨ ਪਬਲਿਕ ਸਕੂਲ ਘੱਲੂ ਦੀ ਵਿਦਿਆਰਥਣ ਅਨਹਦ ਕੌਰ ਨੇ ਜ਼ਿਲ੍ਹਾ ਪੱਧਰੀ ਤੀਰ - ਅੰਦਾਜ਼ੀ ’ ਚ ਜਿੱਤਿਆ ਕਾਂਸੀ ਦਾ ਤਗਮਾ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੀ ਹੋਣਹਾਰ ਵਿਦਿਆਰਥਣ ਅਨਹਦ ਕੌਰ ਨੇ ਜ਼ਿਲ੍ਹਾ ਪੱਧਰੀ ਤੀਰ-ਅੰਦਾਜ਼ੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਕੰਪਾਊਂਡ ਆਰਚਰੀ ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਦੇ ਦਮ ’ਤੇ ਅਨਹਦ ਦੀ ਚੋਣ ਹੁਣ ਸਟੇਟ ਲੈਵਲ ਮੁਕਾਬਲੇ ਲਈ ਹੋਈ ਹੈ।

Ad Position 21
No active advertisement
ਅਜੀਤ ਡੈਸਕ 22-08-2026
ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੀ ਹੋਣਹਾਰ ਵਿਦਿਆਰਥਣ ਅਨਹਦ ਕੌਰ ਨੇ ਜ਼ਿਲ੍ਹਾ ਪੱਧਰੀ ਤੀਰ-ਅੰਦਾਜ਼ੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਕੰਪਾਊਂਡ ਆਰਚਰੀ ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਦੇ ਦਮ ’ਤੇ ਅਨਹਦ ਦੀ ਚੋਣ ਹੁਣ ਸਟੇਟ ਲੈਵਲ ਮੁਕਾਬਲੇ ਲਈ ਹੋਈ ਹੈ। ਦੱਸਣਯੋਗ ਹੈ ਕਿ ਅਨਹਦ ਕੌਰ ਇਸ ਤੋਂ ਪਹਿਲਾਂ ਇੰਫਾਲ (ਮਨੀਪੁਰ) ਵਿਖੇ ਹੋਈਆਂ 69ਵੀਆਂ ਨੈਸ਼ਨਲ ਸਕੂਲ ਖੇਡਾਂ ’ਚ ਵੀ ਰਾਸ਼ਟਰੀ ਪੱਧਰ ’ਤੇ ਕਾਂਸੀ ਦਾ ਮੈਡਲ ਜਿੱਤ ਕੇ ਇਤਿਹਾਸ ਰਚ ਚੁੱਕੀ ਹੈ। ਅਨਹਦ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਬਰਾੜ, ਮੈਨੇਜਮੈਂਟ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ, ਪ੍ਰਿੰਸੀਪਲ ਅਭਿਲੇਖ ਸ਼ਰਮਾ ਅਤੇ ਡੀ.ਪੀ.ਈ. ਮੋਹਿਤ ਸਰ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ। ਇਸ ਮੌਕੇ ਅਨਹਦ ਦੇ ਪਿਤਾ ਐਡਵੋਕੇਟ ਮਨਿੰਦਰ ਸਿੰਘ ਸਰਾਂ ਅਤੇ ਮਾਤਾ ਸਟੇਟ ਬੈੱਸਟ ਟੀਚਰ ਐਵਾਰਡੀ ਪ੍ਰਿੰਸੀਪਲ ਨਵਜੀਤ ਕੌਰ (ਸ.ਸ.ਸ.ਸ. ਕਬੂਲ ਸ਼ਾਹ ਖੁੱਬਣ) ਨੇ ਦੱਸਿਆ ਕਿ ਕੋਚ ਰਵੀ ਕੁਮਾਰ ਦੀ ਯੋਗ ਅਗਵਾਈ ਹੇਠ ਅਨਹਦ ਲਗਾਤਾਰ ਮਿਹਨਤ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਸਟੇਟ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਪੀ . ਐੱਸ . ਟੈੱਟ ਯੂਨੀਅਨ ਵਲੋਂ ਐੱਸ . ਸੀ . ਈ . ਆਰ . ਟੀ . ਵਲੋਂ ਜਾਰੀ ਦੁਬਾਰਾ ਨਤੀਜੇ ਨੂੰ 26 ਅਗਸਤ ਦੀ ਹਾਈਕੋਰਟ ਸ... ਅਗਲੀ ਖ਼ਬਰ ਡਾ . ਤਨਵੀਰ ਮਲਿਕ ਬਣੇ ਜਲਾਲਾਬਾਦ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਮੁਸਲਿਮ ਭਾਈਚਾਰੇ ਦੇ ਪ੍ਰਧਾਨ
Ad Position 24