ਆਊਟਸੋਰਸ ਮੁਲਾਜ਼ਮਾਂ ਨੇ 24 ਅਗਸਤ ਤੋਂ ਫ਼ਾਜ਼ਿਲਕਾ ਦੇ ਨਸ਼ਾ ਮੁਕਤੀ ਅਤੇ ਓਟ ਸੈਂਟਰ ਬੰਦ ਕਰਨ ਦੀ ਦਿੱਤੀ ਚਿਤਾਵਨੀ
ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਨਸ਼ਾ ਮੁਕਤੀ ਅਤੇ ਓਟ ਸੈਂਟਰਾਂ ਵਿਚ ਤਾਇਨਾਤ ਆਊਟਸੋਰਸ ਮੁਲਾਜ਼ਮਾਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 24 ਅਗਸਤ ਤੱਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਰਾਜ ਭਰ ਦੇ ਨਸ਼ਾ ਮੁਕਤੀ ਅਤੇ ਓਟ ਸੈਂਟਰ ਬੰਦ ਕਰਕੇ ਸੰਘਰਸ਼ ਤਿੱਖਾ ਕੀਤਾ ਜਾਵੇਗਾ।
ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਨਸ਼ਾ ਮੁਕਤੀ ਅਤੇ ਓਟ ਸੈਂਟਰਾਂ ਵਿਚ ਤਾਇਨਾਤ ਆਊਟਸੋਰਸ ਮੁਲਾਜ਼ਮਾਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 24 ਅਗਸਤ ਤੱਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਰਾਜ ਭਰ ਦੇ ਨਸ਼ਾ ਮੁਕਤੀ ਅਤੇ ਓਟ ਸੈਂਟਰ ਬੰਦ ਕਰਕੇ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਸੰਬੰਧੀ ਫ਼ਾਜ਼ਿਲਕਾ ਯੂਨੀਅਨ ਵਲੋਂ ਸਿਵਲ ਸਰਜਨ ਫ਼ਾਜ਼ਿਲਕਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਮੁਲਾਜ਼ਮਾਂ ਨੇ ਮੰਗ ਕੀਤੀ ਹੈ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦਿੱਤੀ ਜਾਵੇ ਅਤੇ ਨੌਕਰੀ ਸੁਰੱਖਿਅਤ ਕੀਤੀ ਜਾਵੇ, 5 ਨਵੰਬਰ 2018 ਦੀ ਨੋਟੀਫ਼ਿਕੇਸ਼ਨ ਅਨੁਸਾਰ ਤਨਖ਼ਾਹ ਵਿਚ ਸਾਲਾਨਾ ਵਾਧਾ ਅਤੇ ਇੰਕਰੀਮੈਂਟ ਤੁਰੰਤ ਲਾਗੂ ਕੀਤੇ ਜਾਣ, ਮੁਲਾਜ਼ਮਾਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਮਰੀਜ਼ਾਂ ਦਾ ਇਲਾਜ, ਦਵਾਈਆਂ ਅਤੇ ਕਾਊਂਸਲਿੰਗ ਵਰਗੀਆਂ ਅਹਿਮ ਸੇਵਾਵਾਂ ਦੇ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਜੇਕਰ 24 ਅਗਸਤ ਤੱਕ ਮਸਲਾ ਨਾ ਹੱਲ ਹੋਇਆ ਤਾਂ ਸੇਵਾਵਾਂ ਠੱਪ ਕੀਤੀਆਂ ਜਾਣਗੀਆਂ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।