21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸਵਾਮੀ ਦਯਾਨੰਦ ਆਈ . ਟੀ . ਆਈ . ਦਾ ਪ੍ਰੀਖਿਆ ਨਤੀਜਾ ਰਿਹਾ ਸ਼ਾਨਦਾਰ ਸਾਰੇ ਸਿੱਖਿਆਰਥੀਆਂ ਨੇ ਚੰਗੇ ਅੰਕ ਹਾਸਿਲ ਕਰਕੇ ਪ੍ਰੀਖਿਆ ਕੀਤੀ ਪਾਸ

ਫ਼ਾਜ਼ਿਲਕਾ, 21 ਅਗਸਤ (ਅਮਰਜੀਤ ਸ਼ਰਮਾ)-ਸਵਾਮੀ ਦਯਾਨੰਦ ਆਈ. ਟੀ.

Ad Position 21
No active advertisement
ਅਜੀਤ ਡੈਸਕ 22-08-2026
ਫ਼ਾਜ਼ਿਲਕਾ, 21 ਅਗਸਤ (ਅਮਰਜੀਤ ਸ਼ਰਮਾ)-ਸਵਾਮੀ ਦਯਾਨੰਦ ਆਈ. ਟੀ. ਆਈ. ਦਾ ਇਸ ਵਾਰ ਵੀ ਪ੍ਰੀਖਿਆ ਨਤੀਜਾ ਸ਼ਾਨਦਾਰ ਰਿਹਾ। ਸੰਸਥਾ ਦੇ ਸਾਰੇ ਸਿੱਖਿਆਰਥੀਆਂ ਨੇ ਚੰਗੇ ਅੰਕ ਹਾਸਿਲ ਕਰਕੇ ਪ੍ਰੀਖਿਆ ਪਾਸ ਕੀਤੀ ਅਤੇ ਆਪਣੇ ਮਾਪਿਆਂ ਦੇ ਨਾਲ-ਨਾਲ ਸੰਸਥਾ ਦਾ ਨਾਂਅ ਵੀ ਰੌਸ਼ਨ ਕੀਤਾ। ਇਸ ਮੌਕੇ ਆਈ.ਟੀ.ਆਈ.ਦੇ ਸੰਚਾਲਕ ਮਨਜੀਤ ਸਵਾਮੀ ਨੇ ਸ਼ਾਨਦਾਰ ਨਤੀਜੇ ਲਈ ਸਾਰੇ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਇਲੈਕਟ੍ਰੀਸ਼ੀਅਨ ਟਰੇਡ ਦੇ ਪਹਿਲੇ ਸਾਲ ਵਿਚ ਪਵਨ ਕੁਮਾਰ ਪੁੱਤਰ ਸੁਖਦੇਵ ਨੇ 96 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਜਦਕਿ ਪ੍ਰਿੰਸ ਸਿੰਘ ਪੁੱਤਰ ਬਲਵੰਤ ਸਿੰਘ ਨੇ 93 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਇਲੈਕਟ੍ਰੀਸ਼ੀਅਨ ਟਰੇਡ ਦੇ ਦੂਜੇ ਸਾਲ ਵਿਚ ਮੋਹਿਨੀ ਪੁੱਤਰੀ ਨਵਲ ਕਿਸ਼ੋਰ ਅਤੇ ਨੇਹਾ ਪੁੱਤਰੀ ਬਲਵੰਤ ਰਾਮ ਨੇ 97 ਫ਼ੀਸਦੀ ਅੰਕ ਹਾਸਲ ਕਰਕੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਭਵਾਨੀ ਪੁੱਤਰੀ ਰਾਮਜੀ ਲਾਲ ਨੇ 94 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ, ਜਦਕਿ ਪਪਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਨੇ 93 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸੰਚਾਲਕ ਮਨਜੀਤ ਸਵਾਮੀ ਅਤੇ ਸਮੂਹ ਸਟਾਫ਼ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਸਿੱਖਿਆਰਥੀਆਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਸਿੱਖਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਸਿੱਖਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸੰਸਥਾ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਮਾਲਵਾ ਸਕੂਲ ’ ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਨੇ 24 ਅਗਸਤ ਤੋਂ ਫ਼ਾਜ਼ਿਲਕਾ ਦੇ ਨਸ਼ਾ ਮੁਕਤੀ ਅਤੇ ਓਟ ਸੈਂਟਰ ਬੰਦ ਕਰਨ ਦੀ ਦਿੱਤੀ ਚਿਤਾਵਨੀ
Ad Position 24