21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

70 ਵੀਆਂ ਜ਼ਿਲ੍ਹਾ ਪੱਧਰੀ ਸਕੂਲ ਬਾਕਸਿੰਗ ’ ਚ ਪੈਨੇਸੀਆ ਦੇ ਖਿਡਾਰੀਆਂ ਨੇ ਜਿੱਤੇ 6 ਸੋਨੇ , 6 ਚਾਂਦੀ ਅਤੇ 3 ਕਾਂਸੀ ਦੇ ਤਗਮੇ

ਜਲਾਲਾਬਾਦ, 21ਅਗਸਤ(ਜਤਿੰਦਰ ਪਾਲ ਸਿੰਘ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਬਾਕਸਿੰਗ ਖੇਡਾਂ ਸੈਸ਼ਨ 2026–27 ਦੇ ਮੁਕਾਬਲੇ ਜੋ ਕਿ ਕੁੱਝ ਦਿਨ ਪਹਿਲਾਂ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਕਰਵਾਏ ਗਏ ਮੁਕਾਬਲਿਆਂ ’ਚ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 15 ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਅੰਡਰ-14 ਵਰਗ ਵਿਚ ਸੁਖਬਾਜ ਸਿੰਘ ਨੇ ਸੋਨ, ਅਰਮਾਨ ਸਿੰਘ ਨੇ ਚਾਂਦੀ, ਅਰਮਾਨ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ।

Ad Position 21
No active advertisement
ਅਜੀਤ ਡੈਸਕ 22-08-2026
ਜਲਾਲਾਬਾਦ, 21ਅਗਸਤ(ਜਤਿੰਦਰ ਪਾਲ ਸਿੰਘ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਬਾਕਸਿੰਗ ਖੇਡਾਂ ਸੈਸ਼ਨ 2026–27 ਦੇ ਮੁਕਾਬਲੇ ਜੋ ਕਿ ਕੁੱਝ ਦਿਨ ਪਹਿਲਾਂ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਕਰਵਾਏ ਗਏ ਮੁਕਾਬਲਿਆਂ ’ਚ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 15 ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਅੰਡਰ-14 ਵਰਗ ਵਿਚ ਸੁਖਬਾਜ ਸਿੰਘ ਨੇ ਸੋਨ, ਅਰਮਾਨ ਸਿੰਘ ਨੇ ਚਾਂਦੀ, ਅਰਮਾਨ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-17 ਵਰਗ ਵਿਚ ਯੋਗੇਸ਼ ਕੁਮਾਰ ਅਤੇ ਜਸ਼ਨਪ੍ਰੀਤ ਸਿੰਘ ਨੇ ਸੋਨ, ਪ੍ਰਥਮ ਕੰਬੋਜ, ਅਮਨਪ੍ਰੀਤ ਸਿੰਘ ਅਤੇ ਰਣਵੀਰ ਸਿੰਘ ਨੇ ਚਾਂਦੀ, ਅਕਸ਼ਿਤ ਕੰਬੋਜ ਅਤੇ ਜਸ਼ਨਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-19 ਵਰਗ ਵਿਚ ਨਵਜੋਤ ਸਿੰਘ, ਅੰਮ੍ਰਿਤ ਸਿੰਘ ਅਤੇ ਸਾਹਿਬਪ੍ਰੀਤ ਸਿੰਘ ਨੇ ਸੋਨ, ਨਵਜੋਤ ਸਿੰਘ ਅਤੇ ਏਕਮ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ। ਇਸ ਤਰ੍ਹਾਂ ਪੈਨੇਸੀਆ ਸਕੂਲ ਦੇ ਬਾਕਸਿੰਗ ਖਿਡਾਰੀਆਂ ਨੇ ਕੁੱਲ 6 ਸੋਨ, 6 ਚਾਂਦੀ ਅਤੇ 3 ਕਾਂਸੀ ਦੇ ਤਗਮੇ ਹਾਸਲ ਕੀਤੇ। ਸਕੂਲ ਦੇ ਪ੍ਰਿੰਸੀਪਲ, ਮੈਨੇਜਮੈਂਟ ਅਤੇ ਸਟਾਫ਼ ਨੇ ਸਾਰੇ ਜੇਤੂ ਖਿਡਾਰੀਆਂ, ਕੋਚ ਅਤੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਸੋਨ ਤਗਮਾ ਜਿੱਤਣ ਵਾਲੇ 6 ਖਿਡਾਰੀਆਂ ਨੂੰ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਬੀਤੇ ਦਿਨ ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੇ ਵਿਹੜੇ ਵਿਚ ਸਨਮਾਨਿਤ ਵੀ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖਿਡਾਰੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਲਗਨ ਸਦਕਾ ਪੈਨੇਸੀਆ ਸਕੂਲ ਖੇਡਾਂ ਦੇ ਖੇਤਰ ਵਿਚ ਲਗਾਤਾਰ ਨਵੀਆਂ ਉਪਲਬਧੀਆਂ ਹਾਸਲ ਕਰ ਰਿਹਾ ਹੈ। ਪੈਨੇਸੀਆ ਸਕੂਲ ਦੇ ਬਾਕਸਿੰਗ ਖਿਡਾਰੀਆਂ ਦੀ ਇਹ ਸ਼ਾਨਦਾਰ ਪ੍ਰਾਪਤੀ ਸਮੂਹ ਸਕੂਲ ਲਈ ਮਾਣ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਨੇ ਸੀਨੀਅਰ ਸਿਟੀਜ਼ਨ ਡੇ ਮਨਾਇਆ ਅਗਲੀ ਖ਼ਬਰ ਮਾਡਰਨ ਮਾਲਵਾ ਸਕੂਲ ’ ਚ ਤੀਆਂ ਦਾ ਤਿਉਹਾਰ ਮਨਾਇਆ
Ad Position 24