22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀ ਰਾਸ਼ਟਰੀ ਸ਼ਤਰੰਜ ਮੁਕਾਬਲੇ ਲਈ ਚੁਣੇ ਗਏ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਉਧਮਪੁਰ (ਜੰਮੂ) ਵਿਖੇ ਖੇਡੀ ਗਈ ਵਿੱਦਿਆ ਭਾਰਤੀ ਉੱਤਰ ਖੇਤਰੀ ਸ਼ਤਰੰਜ ਪ੍ਰਤੀਯੋਗਤਾ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਖੇਤਰੀ ਮੁਕਾਬਲੇ ’ਚ ਪੰਜਾਬ, ਹਰਿਆਣਾ, ਜੰਮੂ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਦੇ ਖਿਡਾਰੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 23-08-2026
ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਉਧਮਪੁਰ (ਜੰਮੂ) ਵਿਖੇ ਖੇਡੀ ਗਈ ਵਿੱਦਿਆ ਭਾਰਤੀ ਉੱਤਰ ਖੇਤਰੀ ਸ਼ਤਰੰਜ ਪ੍ਰਤੀਯੋਗਤਾ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਖੇਤਰੀ ਮੁਕਾਬਲੇ ’ਚ ਪੰਜਾਬ, ਹਰਿਆਣਾ, ਜੰਮੂ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਦੇ ਖਿਡਾਰੀਆਂ ਨੇ ਭਾਗ ਲਿਆ। ਮੁਕਾਬਲੇ ਵਿਚ ਅੰਡਰ-19 ਲੜਕਿਆਂ ਦੀ ਟੀਮ ਅਕਸ਼ਿਤ ਕੁਮਾਰ ਨਾਰੰਗ, ਅੰਮ੍ਰਿਤ ਸੇਠੀ, ਕੁਬੇਰ ਅਤੇ ਵਿਵੇਕ ਗਗਨੇਜਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ ਦੀ ਟੀਮ ਮੁਸਕਾਨ, ਛਵੀ ਸ਼ਰਮਾ, ਆਰਵਿਸ਼, ਸਹਿਜ ਅਤੇ ਅੰਡਰ-17 ਲੜਕਿਆਂ ਦੀ ਟੀਮ ਅਰਨਵ ਕਟਾਰੀਆ, ਹਿਤੇਸ਼ ਜੈਨ, ਹਿਤੇਸ਼ ਮੋਂਗਾ, ਅਥਰਵ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-19 ਟੀਮ ਦੇ ਚਾਰੇ ਖਿਡਾਰੀ ਹੁਣ ਅਕਤੂਬਰ ਵਿਚ ਕੁਰੂਕਸ਼ੇਤਰ ਵਿਖੇ ਹੋਣ ਵਾਲੀ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਵਿਚ ਭਾਗ ਲੈਣਗੇ। ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਮਧੂ ਸ਼ਰਮਾ ਨੇ ਜੇਤੂ ਖਿਡਾਰੀਆਂ ਅਤੇ ਕੋਚ ਸ਼੍ਰੀਮਤੀ ਸੋਨੂੰ ਬੱਬਰ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੋਪੀ ਚੰਦ ਆਰਿਆ ਮਹਿਲਾ ਕਾਲਜ ’ਚ ਸਦਭਾਵਨਾ ਦਿਵਸ ਮੌਕੇ ਲੇਖ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਡਾ. ਗੁਰਪ੍ਰੀਤ ਸਿੰਘ ਬੱਬਰ ਰੋਟਰੀ ਡਿਸਟ੍ਰਿਕਟ 3090 ਦੇ ਅਸਿਸਟੈਂਟ ਗਵਰਨਰ ਨਿਯੁਕਤ
Ad Position 24