ਗੋਪੀ ਚੰਦ ਆਰਿਆ ਮਹਿਲਾ ਕਾਲਜ ’ਚ ਸਦਭਾਵਨਾ ਦਿਵਸ ਮੌਕੇ ਲੇਖ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਅਬੋਹਰ, 22 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ਵਿਖੇ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਅਗਵਾਈ ਅਤੇ ਐਨ.
ਅਬੋਹਰ, 22 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ਵਿਖੇ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਅਗਵਾਈ ਅਤੇ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਸੁਨੀਲ ਸੋਨੀ ਦੀ ਨਿਗਰਾਨੀ ਹੇਠ ਸਦਭਾਵਨਾ ਦਿਵਸ ਦੇ ਮੌਕੇ ’ਤੇ ਲੇਖ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥਣਾਂ ਵਿਚ ਰਾਸ਼ਟਰੀ ਏਕਤਾ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਵਿਚਾਰਾਂ ਅਤੇ ਰਚਨਾਤਮਿਕ ਪ੍ਰਤਿਭਾ ਰਾਹੀਂ ਏਕਤਾ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਪੇਸ਼ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਵਿਚ ਸ਼ਾਂਤੀ, ਪਿਆਰ ਅਤੇ ਆਪਸੀ ਸਹਿਯੋਗ ਬਣਾਈ ਰੱਖਣ ਲਈ ਸਦਭਾਵਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭੇਦਭਾਵ ਤੋਂ ਉੱਪਰ ਉੱਠ ਕੇ ਇੱਕਜੁੱਟ ਰਹਿਣ ਅਤੇ ਰਾਸ਼ਟਰ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਮੁਕਾਬਲਿਆਂ ’ਚ ਵਿਦਿਆਰਥਣਾਂ ਨੇ ਆਕਰਸ਼ਕ ਪੋਸਟਰਾਂ ਅਤੇ ਪ੍ਰਭਾਵਸ਼ਾਲੀ ਲੇਖਾਂ ਰਾਹੀਂ ਸਮਾਜਿਕ ਏਕਤਾ ਅਤੇ ਰਾਸ਼ਟਰੀ ਸਦਭਾਵਨਾ ਦਾ ਸੰਦੇਸ਼ ਦਿੱਤਾ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਸੁਨੀਲ ਸੋਨੀ, ਮੈਡਮ ਬਨੀਤਾ ਅਤੇ ਐਨ.ਐੱਸ.ਐੱਸ ਵਲੰਟੀਅਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ ।