22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਰਾਜਪਾਲ ਦੇ ਸਵਾਗਤ ਲਈ ਨਗਰ ਕੌਂਸਲ ਵਲੋਂ ਫ਼ਾਜ਼ਿਲਕਾ ’ਚ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਐਤਵਾਰ ਨੂੰ ਫ਼ਾਜ਼ਿਲਕਾ ਆ ਰਹੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਸਵਾਗਤ ਲਈ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਦੀ ਅਗਵਾਈ ਹੇਠ ਸ਼ਹਿਰ ਅਤੇ ਆਸਿਫ਼ਵਾਲਾ ਬਾਰਡਰ ਰੋਡ ਨੂੰ ਸੁੰਦਰ ਬਣਾਉਣ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ ਹੈ। ਭਾਜਪਾ ਆਗੂ ਅਸ਼ੋਕ ਜੈਰਥ ਅਤੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਨੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 23-08-2026
ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਐਤਵਾਰ ਨੂੰ ਫ਼ਾਜ਼ਿਲਕਾ ਆ ਰਹੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਸਵਾਗਤ ਲਈ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਦੀ ਅਗਵਾਈ ਹੇਠ ਸ਼ਹਿਰ ਅਤੇ ਆਸਿਫ਼ਵਾਲਾ ਬਾਰਡਰ ਰੋਡ ਨੂੰ ਸੁੰਦਰ ਬਣਾਉਣ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ ਹੈ। ਭਾਜਪਾ ਆਗੂ ਅਸ਼ੋਕ ਜੈਰਥ ਅਤੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਨੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ। ਅਸ਼ੋਕ ਜੈਰਥ ਨੇ ਆਸਿਫ਼ਵਾਲਾ ਸ਼ਹੀਦੀ ਸਮਾਰਕ ਵੱਲ ਜਾਂਦੇ ਰੋਡ ਤੋਂ ਕੂੜਾ ਚੁਕਵਾਇਆ ਅਤੇ ਅੰਡਰ ਬ੍ਰਿਜ ’ਚੋਂ ਪਾਣੀ ਦੀ ਨਿਕਾਸੀ ਲਈ ਨਵੀਆਂ ਮੋਟਰਾਂ ਲਗਾਉਣ ਤੇ ਸੜਕ ਦੀ ਮੁਰੰਮਤ ਜਲਦ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਉੱਥੇ ਹੀ ਭਗਵਾਨ ਦਾਸ ਨੇ ਗਾਂਧੀ ਚੌਂਕ, ਰਾਮ ਰੱਖਾ ਹਲਵਾਈ ਚੌਂਕ ਅਤੇ ਘੰਟਾਘਰ ਚੌਂਕ ਵਿਖੇ ਸਫ਼ਾਈ ਵਿਵਸਥਾ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਕੈਂਟ ਰੋਡ ’ਤੇ ਟੀਵੀ ਟਾਵਰ ਨੇੜਲੇ ਕੂੜਾ ਡੰਪ ਨੂੰ ਜਲਦ ਦੂਜੀ ਥਾਂ ਸ਼ਿਫ਼ਟ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਦਫ਼ਤਰ ’ਚ ਚੇਅਰਮੈਨ ਰਾਜਿੰਦਰ ਕੰਬੋਜ ਡੱਬੂ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਈ.ਟੀ.ਟੀ.ਅਧਿਆਪਕਾਂ ਨਾਲ ਹੋਈ ਧੱਕੇਸ਼ਾਹੀ ਦੀ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਪੁਰਜ਼ੋਰ ਨਿੰਦਾ
Ad Position 24