22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਾਰਕੀਟ ਕਮੇਟੀ ਦਫ਼ਤਰ ’ਚ ਚੇਅਰਮੈਨ ਰਾਜਿੰਦਰ ਕੰਬੋਜ ਡੱਬੂ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਅਬੋਹਰ, 22 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਿੰਦਰ ਕੰਬੋਜ ਡੱਬੂ ਦੇ ਦਫ਼ਤਰ ਵਿਚ ਸ਼ਹੀਦ ਊਧਮ ਸਿੰਘ ਕਲੱਬ ਦੇ ਚੇਅਰਮੈਨ ਐਡਵੋਕੇਟ ਦੇਸਰਾਜ ਕੰਬੋਜ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਪੰਚਾਂ ਅਤੇ ਸਰਪੰਚਾਂ ਦੀ ਮੀਟਿੰਗ ਹੋਈ। ਇਸ ਮੌਕੇ ਸਾਰਿਆਂ ਨੇ ਆਮ ਆਦਮੀ ਪਾਰਟੀ ਦੇ ਆਗੂ ਰਾਜਿੰਦਰ ਕੰਬੋਜ ਡੱਬੂ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਕਿਸਾਨਾਂ ਤੇ ਪਿੰਡਾਂ ਨਾਲ ਸੰਬੰਧਿਤ ਕੰਮਾਂ ਨੂੰ ਜਲਦ ਤੋਂ ਜਲਦ ਕਰਵਾਉਣ ਦੀ ਮੰਗ ਕੀਤੀ।

Ad Position 21
No active advertisement
ਅਬੋਹਰ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਰਜਿੰਦਰ ਕੰਬੋਜ ਡੱਬੂ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 23-08-2026
ਅਬੋਹਰ, 22 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਿੰਦਰ ਕੰਬੋਜ ਡੱਬੂ ਦੇ ਦਫ਼ਤਰ ਵਿਚ ਸ਼ਹੀਦ ਊਧਮ ਸਿੰਘ ਕਲੱਬ ਦੇ ਚੇਅਰਮੈਨ ਐਡਵੋਕੇਟ ਦੇਸਰਾਜ ਕੰਬੋਜ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਪੰਚਾਂ ਅਤੇ ਸਰਪੰਚਾਂ ਦੀ ਮੀਟਿੰਗ ਹੋਈ। ਇਸ ਮੌਕੇ ਸਾਰਿਆਂ ਨੇ ਆਮ ਆਦਮੀ ਪਾਰਟੀ ਦੇ ਆਗੂ ਰਾਜਿੰਦਰ ਕੰਬੋਜ ਡੱਬੂ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਕਿਸਾਨਾਂ ਤੇ ਪਿੰਡਾਂ ਨਾਲ ਸੰਬੰਧਿਤ ਕੰਮਾਂ ਨੂੰ ਜਲਦ ਤੋਂ ਜਲਦ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਰਾਜਿੰਦਰ ਕੰਬੋਜ ਡੱਬੂ ਨੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਲਈ ਸਾਰੀਆਂ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿਨ-ਰਾਤ ਮਿਹਨਤ ਕਰਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਕਿਸਾਨਾਂ ਅਤੇ ਮਜ਼ਦੂਰ ਵਰਗ ਤੱਕ ਪਹੁੰਚਾਉਣ ਲਈ ਯਤਨ ਕਰਨਗੇ। ਸ਼ਹੀਦ ਊਧਮ ਸਿੰਘ ਕਲੱਬ ਦੇ ਚੇਅਰਮੈਨ ਸੀਨੀਅਰ ਐਡਵੋਕੇਟ ਦੇਸਰਾਜ ਕੰਬੋਜ ਅਤੇ ਉਨ੍ਹਾਂ ਦੇ ਪੁੱਤਰ ਨੌਜਵਾਨ ਐਡਵੋਕੇਟ ਨਰੇਸ਼ ਕੰਬੋਜ ਵੀ ਲੰਬੇ ਸਮੇਂ ਤੋਂ ਸਰਕਾਰ ਦੀਆਂ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਲੋੜਵੰਦ ਅਤੇ ਬੇਸਹਾਰਾ ਲੋਕਾਂ ਤੱਕ ਪਹੁੰਚਾ ਕੇ ਉਨ੍ਹਾਂ ਦੀ ਮਦਦ ਕਰਦੇ ਆ ਰਹੇ ਹਨ। ਇਸ ਮੌਕੇ ਕਲੱਬ ਦੇ ਮੈਂਬਰ ਗਗਨ ਕੰਬੋਜ, ਪਿੰਡ ਸ਼ਾਮਾ ਖਾਨਕਾ ਦੇ ਸਰਪੰਚ ਸੁਨੀਲ ਕੁਮਾਰ ਸਾਮਾ, ਪੰਚ ਸੁਭਾਸ਼ ਕੁਮਾਰ ਤੁਰਕਾਂ ਵਾਲੀ, ਪਿੰਡ ਸਜਰਾਣਾ ਦੇ ਪ੍ਰੋ.ਜਗੀਰ ਚੰਦ ਕੰਬੋਜ, ਬੱਲੂਆਣਾ ਦੇ ਵਿਜੇ ਕੰਬੋਜ ਅਤੇ ਰਾਹੁਲ ਕੁਮਾਰ ਨੇ ਕਿਹਾ ਕਿ ਰਾਜਿੰਦਰ ਕੰਬੋਜ ਡੱਬੂ ਵਲੋਂ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਲੋਕ ਹਿਤ ਦੀ ਭਾਵਨਾ ਨਾਲ ਕਿਸਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਸ਼ਲਾਘਾਯੋਗ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਅਬੋਹਰ ਇਕਾਈ ਨੇ ਮੰਗਾਂ ਨੂੰ ਲੈ ਕੇ ਕੱਢਿਆ ਸ਼ਾਂਤਮਈ ਮੋਮਬੱਤੀ ਮਾਰਚ ਅਗਲੀ ਖ਼ਬਰ ਰਾਜਪਾਲ ਦੇ ਸਵਾਗਤ ਲਈ ਨਗਰ ਕੌਂਸਲ ਵਲੋਂ ਫ਼ਾਜ਼ਿਲਕਾ ’ਚ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ
Ad Position 24