22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਡੀ.ਏ.ਵੀ. ਕਾਲਜ ਅਬੋਹਰ ਇਕਾਈ ਨੇ ਮੰਗਾਂ ਨੂੰ ਲੈ ਕੇ ਕੱਢਿਆ ਸ਼ਾਂਤਮਈ ਮੋਮਬੱਤੀ ਮਾਰਚ

ਅਬੋਹਰ, 22 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੀ ਡੀ. ਏ.

Ad Position 21
No active advertisement
ਅਜੀਤ ਡੈਸਕ 23-08-2026
ਅਬੋਹਰ, 22 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੀ ਡੀ.ਏ.ਵੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਡੀ.ਏ.ਵੀ ਕਾਲਜ ਅਬੋਹਰ ਇਕਾਈ ਦੇ ਮੈਂਬਰਾਂ ਵਲੋਂ ਸ਼ਾਂਤਮਈ ਮੋਮਬੱਤੀ ਮਾਰਚ ਕੱਢਿਆ ਗਿਆ। ਇਹ ਮਾਰਚ ਡੀ.ਏ.ਵੀ ਕਾਲਜ ਦੇ ਮੁੱਖ ਗੇਟ ਤੋਂ ਸ਼ੁਰੂ ਹੋਇਆ, ਜੋ ਸਿਟੀ ਵਾਕ ਮਾਲ ਤੱਕ ਜਾਣ ਉਪਰੰਤ ਮੁੜ ਡੀ.ਏ.ਵੀ ਕਾਲਜ ਦੇ ਮੁੱਖ ਗੇਟ ’ਤੇ ਪਹੁੰਚ ਕੇ ਸਮਾਪਤ ਹੋਇਆ। ਇਹ ਰੋਸ ਪ੍ਰਦਰਸ਼ਨ ਅਧਿਆਪਕ ਵਰਗ ਦੀਆਂ ਜਾਇਜ਼ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਨ ਵਿਚ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਦੇ ਵਿਰੋਧ ਵਿਚ ਕੀਤਾ ਗਿਆ। ਯੂਨੀਅਨ ਦੇ ਵਫ਼ਦ ਨੇ ਮੰਗਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਨਕਵਰਡ ਸਟਾਫ਼ ਲਈ 7ਵੇਂ ਤਨਖ਼ਾਹ ਕਮਿਸ਼ਨ ਦਾ ਬਕਾਇਆ ਜਾਰੀ ਕੀਤਾ ਜਾਵੇ, 1925 ਕੇਡਰ ਦੇ ਅਧਿਆਪਕਾਂ ਲਈ ਬੇਸਿਕ ਤਨਖ਼ਾਹ ਦੀ ਬਜਾਏ ਕੁੱਲ ਤਨਖ਼ਾਹ ’ਤੇ ਪੀ.ਐੱਫ ਦੀ ਕਟੌਤੀ ਕੀਤੀ ਜਾਵੇ, ਪੂਰੇ ਸੇਵਾ-ਮੁਕਤੀ ਲਾਭ ਦਿੱਤੇ ਜਾਣ, 1925 ਕੇਡਰ ਦੇ ਅਧਿਆਪਕਾਂ ਲਈ ਕਰੀਅਰ ਐਡਵਾਂਸਮੈਂਟ ਸਕੀਮ ਤਹਿਤ ਤਰੱਕੀਆਂ ਲਾਗੂ ਕੀਤੀਆਂ ਜਾਣ, ਅਨਕਵਰਡ ਸਟਾਫ਼ ਮੈਂਬਰਾਂ ਦੀਆਂ ਤਰੱਕੀ ਨਾਲ ਸਬੰਧਿਤ ਮਾਮਲਿਆਂ ਵਿਚ ਸੁਧਾਰ ਕੀਤਾ ਜਾਵੇ ਆਦਿ ਸ਼ਾਮਲ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਦਿੱਤੇ ਗਏ ਭਰੋਸਿਆਂ ਅਤੇ ਵਾਰ-ਵਾਰ ਮੰਗ ਪੱਤਰ ਸੌਂਪਣ ਦੇ ਬਾਵਜੂਦ ਡੀ.ਏ.ਵੀ ਪ੍ਰਬੰਧਕ ਕਮੇਟੀ ਵਲੋਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਯੂਨੀਅਨ ਦੇ ਨੁਮਾਇੰਦਿਆਂ ਨੂੰ ਗੱਲਬਾਤ ਲਈ ਮੀਟਿੰਗ ਦਾ ਸਮਾਂ ਵੀ ਨਹੀਂ ਦਿੱਤਾ ਗਿਆ, ਜਿਸ ਕਾਰਨ ਅਧਿਆਪਕ ਵਰਗ ਵਿਚ ਰੋਸ ਹੈ। ਇਸ ਮੋਮਬੱਤੀ ਮਾਰਚ ਦੀ ਅਗਵਾਈ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਮੀਤ ਪ੍ਰਧਾਨ ਡਾ.ਰਾਜੇਸ਼ ਖੱਤਰੀ ਅਤੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਧਾਨ ਡਾ.ਸੁਰੇਸ਼ ਕੁਮਾਰ ਸ਼ਰਮਾ ਨੇ ਕੀਤੀ। ਪ੍ਰਦਰਸ਼ਨ ਵਿਚ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਅਬੋਹਰ, ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ਅਤੇ ਡੀ.ਏ.ਵੀ ਕਾਲਜ ਮਲੋਟ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡਾ.ਖੱਤਰੀ ਨੇ ਯੂਨੀਅਨ ਦੀਆਂ ਮੰਗਾਂ ਨੂੰ ਦੁਹਰਾਉਂਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਬੰਧਕ ਕਮੇਟੀ ਨੇ ਜਲਦ ਹੀ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਤਹਿਤ ਕਾਲਜਾਂ ਵਿਚ ਹੜਤਾਲ ਕੀਤੀ ਜਾਵੇਗੀ ਅਤੇ ਲੋੜ ਪੈਣ ’ਤੇ ਨਵੀਂ ਦਿੱਲੀ ਸਥਿਤ ਡੀ.ਏ.ਵੀ ਦੇ ਮੁੱਖ ਦਫ਼ਤਰ ਦਾ ਘਿਰਾਓ ਵੀ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਕਾਂਗਰਸ ਵਲੋਂ ਬੀ.ਐਲ.ਏ-2 ਦੀ ਮੀਟਿੰਗ ਵੋਟਾਂ ਦੀ ਜਾਂਚ ਅਤੇ ਸੰਭਾਵਿਤ ਕਟੌਤੀ ਦਾ ਮੁੱਦਾ ਛਾਇਆ ਅਗਲੀ ਖ਼ਬਰ ਮਾਰਕੀਟ ਕਮੇਟੀ ਦਫ਼ਤਰ ’ਚ ਚੇਅਰਮੈਨ ਰਾਜਿੰਦਰ ਕੰਬੋਜ ਡੱਬੂ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Ad Position 24