24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਵਲੋਂ ਮਾਨਵ ਕਲਿਆਣ ਬਿਰਧ ਆਸ਼ਰਮ ਦਾ ਦੌਰਾ

ਫ਼ਾਜ਼ਿਲਕਾ, 24 ਅਗਸਤ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਮਾਨਵਤਾ ਦੀ ਭਲਾਈ ਅਤੇ ਵਿਦਿਆਰਥੀਆਂ ਦੇ ਬੌਧਿਕ, ਨੈਤਿਕ ਅਤੇ ਅਧਿਆਤਮਿਕ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅਕਾਲ ਅਕੈਡਮੀ ਥੇਹਕਲੰਦਰ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਮਾਨਵ ਕਲਿਆਣ ਬਿਰਧ ਆਸ਼ਰਮ ਫ਼ਾਜ਼ਿਲਕਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਕੂਲ ਅਧਿਆਪਕਾ ਗੁਰਜੀਤ ਕੌਰ ਸਿੱਧੂ ਸਮੇਤ ਸਟਾਫ਼ ਮੈਂਬਰ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ।

Ad Position 21
No active advertisement
ਅਜੀਤ ਡੈਸਕ 25-08-2026
ਫ਼ਾਜ਼ਿਲਕਾ, 24 ਅਗਸਤ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਮਾਨਵਤਾ ਦੀ ਭਲਾਈ ਅਤੇ ਵਿਦਿਆਰਥੀਆਂ ਦੇ ਬੌਧਿਕ, ਨੈਤਿਕ ਅਤੇ ਅਧਿਆਤਮਿਕ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅਕਾਲ ਅਕੈਡਮੀ ਥੇਹਕਲੰਦਰ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਮਾਨਵ ਕਲਿਆਣ ਬਿਰਧ ਆਸ਼ਰਮ ਫ਼ਾਜ਼ਿਲਕਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਕੂਲ ਅਧਿਆਪਕਾ ਗੁਰਜੀਤ ਕੌਰ ਸਿੱਧੂ ਸਮੇਤ ਸਟਾਫ਼ ਮੈਂਬਰ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ। ਦੌਰੇ ਦੌਰਾਨ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਪਿਆਰ, ਸਤਿਕਾਰ ਅਤੇ ਹਮਦਰਦੀ ਨਾਲ ਮੁਲਾਕਾਤ ਕੀਤੀ। ਵਿਦਿਆਰਥੀਆਂ ਵਲੋਂ ਬਜ਼ੁਰਗਾਂ ਨੂੰ ਛੋਟੀਆਂ-ਛੋਟੀਆਂ ਭੇਟਾਵਾਂ ਵੀ ਦਿੱਤੀਆਂ ਗਈਆਂ। ਇਸ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਅਤੇ ਕਵਿਤਾਵਾਂ ਪੇਸ਼ ਕਰਕੇ ਬਜ਼ੁਰਗਾਂ ਨਾਲ ਖ਼ੁਸ਼ੀ ਸਾਂਝੀ ਕੀਤੀ। ਵਿਦਿਆਰਥੀਆਂ ਨੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਜੀਵਨ ਤਜਰਬੇ ਅਤੇ ਵਿਚਾਰ ਵੀ ਸੁਣੇ। ਇਸ ਦੌਰੇ ਰਾਹੀਂ ਵਿਦਿਆਰਥੀਆਂ ਨੂੰ ਬਜ਼ੁਰਗਾਂ ਦੇ ਜੀਵਨ ਅਨੁਭਵਾਂ ਤੋਂ ਸਿੱਖਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਸਤਿਕਾਰ, ਹਮਦਰਦੀ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਗਿਆ ਕਿ ਸਾਨੂੰ ਆਪਣੇ ਬਜ਼ੁਰਗਾਂ, ਖ਼ਾਸ ਕਰਕੇ ਦਾਦਾ-ਦਾਦੀ ਅਤੇ ਮਾਤਾ-ਪਿਤਾ ਦੀ ਸੇਵਾ ਅਤੇ ਸਤਿਕਾਰ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੀ ਅੰਡਰ-14 ਸਾਫ਼ਟ ਬਾਲ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਆਤਮ ਵੱਲਭ ਸਕੂਲ ’ਚ ਮਹਾਰਾਸ਼ਟਰ ਤੋਂ ਆਈਆਂ ਹੋਣਹਾਰ ਦ੍ਰਿਸ਼ਟੀਹੀਣ ਵਿਦਿਆਰਥਣਾਂ ਦਾ ਕੀਤਾ ਨਿੱਘਾ ਸਵਾਗਤ
Ad Position 24