25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਗਾਡਵਿਨ ਪਬਲਿਕ ਸਕੂਲ ਘੱਲੂ ਦੀ ਅੰਡਰ-14 ਸਾਫ਼ਟ ਬਾਲ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

ਫ਼ਾਜ਼ਿਲਕਾ, 24 ਅਗਸਤ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਰੇਡੀਐਂਟ ਪਬਲਿਕ ਸਕੂਲ ਵਿਖੇ ਕਰਵਾਏ ਗਏ ਸਾਫ਼ਟ ਬਾਲ ਮੁਕਾਬਲਿਆਂ ਵਿਚ ਸਕੂਲ ਦੀ ਅੰਡਰ-14 ਲੜਕਿਆਂ ਦੀ ਟੀਮ ਨੇ ਦਮਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 25-08-2026
ਫ਼ਾਜ਼ਿਲਕਾ, 24 ਅਗਸਤ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਰੇਡੀਐਂਟ ਪਬਲਿਕ ਸਕੂਲ ਵਿਖੇ ਕਰਵਾਏ ਗਏ ਸਾਫ਼ਟ ਬਾਲ ਮੁਕਾਬਲਿਆਂ ਵਿਚ ਸਕੂਲ ਦੀ ਅੰਡਰ-14 ਲੜਕਿਆਂ ਦੀ ਟੀਮ ਨੇ ਦਮਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਹਾਸਲ ਕੀਤਾ। ਡੀ.ਪੀ.ਈ. ਮੋਹਿਤ ਅਤੇ ਕੋਚ ਗੁਰਲਾਲ ਸਿੰਘ ਨੇ ਦੱਸਿਆ ਕਿ ਟੀਮ ਦੇ ਖਿਡਾਰੀਆਂ ਸੋਹਮ, ਸਮਰਜੀਤ, ਦਕਸ਼, ਨੈਤਿਕ, ਜਤਿਨ ਗੋਇਲ, ਹਰਕੀਰਤ, ਰੇਹਾਨ, ਅਰੁਣ, ਅਗਮਵੀਰ, ਸਮਰ ਬਜਾਜ, ਜਸ਼ਨ ਬਜਾਜ, ਰਵਨੀਤ, ਸੁਖਜੀਵਨ, ਹਰੀਸ਼, ਦਿਪਾਂਸ਼ੂ ਅਤੇ ਅੰਸ਼ ਨੇ ਖੇਡ ਦੌਰਾਨ ਵਧੀਆ ਤਾਲਮੇਲ ਅਤੇ ਅਨੁਸ਼ਾਸਨ ਦਾ ਪ੍ਰਦਰਸ਼ਨ ਕੀਤਾ। ਇਸ ਉਪਲਬਧੀ ’ਤੇ ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ, ਐਡਵੋਕੇਟ ਮਨਿੰਦਰ ਸਿੰਘ ਸਰਾਂ ਅਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਖਿਡਾਰੀਆਂ ਅਤੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਜ਼ਰੂਰੀ ਹਨ ਅਤੇ ਇਹ ਜਿੱਤ ਹੋਰਨਾਂ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤੀ ਚੇਤਨਾ ਸੰਘ ਨੇ ਗੋਬਿੰਦਗੜ੍ਹ ਦੇ ਸਰਕਾਰੀ ਸਕੂਲ ਵਿਚ ਲਗਾਇਆ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਵਲੋਂ ਮਾਨਵ ਕਲਿਆਣ ਬਿਰਧ ਆਸ਼ਰਮ ਦਾ ਦੌਰਾ
Ad Position 24