25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਆਤਮ ਵੱਲਭ ਸਕੂਲ ’ਚ ਮਹਾਰਾਸ਼ਟਰ ਤੋਂ ਆਈਆਂ ਹੋਣਹਾਰ ਦ੍ਰਿਸ਼ਟੀਹੀਣ ਵਿਦਿਆਰਥਣਾਂ ਦਾ ਕੀਤਾ ਨਿੱਘਾ ਸਵਾਗਤ

ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫਰੰਸ ਸੰਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ੀਰਾ, 24 ਅਗਸਤ(ਪ੍ਰਤਾਪ ਸਿੰਘ ਹੀਰਾ)-ਅਕਾਲੀ ਦਲ ਵਾਰਿਸ ਪੰਜਾਬ ਦੀ ਮੀਟਿੰਗ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਮੁੱਖ ਚੋਣ ਦਫ਼ਤਰ ਜ਼ੀਰਾ ਵਿਖੇ ਹੋਈ। ਮੀਟਿੰਗ ਦੌਰਾਨ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-08-2026
ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫਰੰਸ ਸੰਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ੀਰਾ, 24 ਅਗਸਤ(ਪ੍ਰਤਾਪ ਸਿੰਘ ਹੀਰਾ)-ਅਕਾਲੀ ਦਲ ਵਾਰਿਸ ਪੰਜਾਬ ਦੀ ਮੀਟਿੰਗ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਮੁੱਖ ਚੋਣ ਦਫ਼ਤਰ ਜ਼ੀਰਾ ਵਿਖੇ ਹੋਈ। ਮੀਟਿੰਗ ਦੌਰਾਨ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਲਕਾ ਇੰਚਾਰਜ ਹਰਜਿੰਦਰ ਸਿੰਘ ਵਲੋਂ ਵਰਕਰਾਂ ਨੂੰ ਕਾਨਫਰੰਸ ’ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਨੂੰ ਕਿਹਾ, ਉਨ੍ਹਾਂ ਕਿਹਾ ਕਿ ਜਲਦੀ ਹੀ ਹਲਕੇ ਵਿਚ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਹਨਾਂ ਦੱਸਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਥੇਬੰਦੀ ਹਮ ਖਿਆਲੀ ਪਾਰਟੀਆਂ ਨੂੰ ਨਾਲ ਇਕ ਮਜਬੂਤ ਪੰਥਕ ਸਰਕਾਰ ਬਣਾਵੇਗੀ। ਇਸ ਮੌਕੇ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਭੁੱਲਰ, ਜ਼ੀਰਾ ਸਰਕਲ ਪ੍ਰਧਾਨ ਰਘਵੀਰ ਸਿੰਘ ਸਨ੍ਹੇਰ, ਸਰਕਲ ਪ੍ਰਧਾਨ ਮੱਖੂ ਨਰਿੰਦਰ ਸਿੰਘ ਪੰਨੂ ਤੋਂ ਇਲਾਵਾ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਆਗੂ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮੇਲਾ ਕਰਵਾਇਆ ਅਗਲੀ ਖ਼ਬਰ ਦਿੱਲੀ ਪਬਲਿਕ ਸਕੂਲ ’ਚ ਸਜਿਆ ਨੌਜਵਾਨ ਵਿਚਾਰਾਂ ਦਾ ਸ਼ਾਨਦਾਰ ਮੰਚ 2 ਰੋਜ਼ਾ ਸਮਾਗਮ ਦੌਰਾਨ ਫੇਕ ਨਿਊਜ਼ ਵਰਗੇ ਅਹਿਮ ਵਿਸ਼ਿਆਂ...
Ad Position 24