ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ‘ਰਾਸ਼ਟਰੀ ਪੁਲਾੜ ਸਪਤਾਹ’ ਮਨਾਇਆ
ਫ਼ਾਜ਼ਿਲਕਾ, 24 ਅਗਸਤ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਭਾਰਤੀ ਏਅਰਟੈੱਲ ਫਾਊਂਡੇਸ਼ਨ, ਸਾਇੰਸ ਸਰਕਲ ਅਤੇ ਸਮਾਜਿਕ ਵਿਗਿਆਨ ਸਰਕਲ ਦੇ ਸਹਿਯੋਗ ਨਾਲ ‘ਰਾਸ਼ਟਰੀ ਪੁਲਾੜ ਸਪਤਾਹ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਚੰਦਰਯਾਨ ਮਿਸ਼ਨ ਅਤੇ ਕਲਪਨਾ ਚਾਵਲਾ ਦੇ ਜੀਵਨ ’ਤੇ ਆਧਾਰਿਤ ਵੀਡੀਓ ਦਿਖਾ ਕੇ ਪੁਲਾੜ ਵਿਗਿਆਨ ਅਤੇ ਦੇਸ਼ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਫ਼ਾਜ਼ਿਲਕਾ, 24 ਅਗਸਤ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਭਾਰਤੀ ਏਅਰਟੈੱਲ ਫਾਊਂਡੇਸ਼ਨ, ਸਾਇੰਸ ਸਰਕਲ ਅਤੇ ਸਮਾਜਿਕ ਵਿਗਿਆਨ ਸਰਕਲ ਦੇ ਸਹਿਯੋਗ ਨਾਲ ‘ਰਾਸ਼ਟਰੀ ਪੁਲਾੜ ਸਪਤਾਹ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਚੰਦਰਯਾਨ ਮਿਸ਼ਨ ਅਤੇ ਕਲਪਨਾ ਚਾਵਲਾ ਦੇ ਜੀਵਨ ’ਤੇ ਆਧਾਰਿਤ ਵੀਡੀਓ ਦਿਖਾ ਕੇ ਪੁਲਾੜ ਵਿਗਿਆਨ ਅਤੇ ਦੇਸ਼ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਅਧਿਆਪਕਾ ਸ਼੍ਰੀਮਤੀ ਅਭਿਰੁਚੀ, ਸ਼੍ਰੀਮਤੀ ਮਨੀਸ਼ਾ ਕੰਵਰ, ਸ਼੍ਰੀਮਤੀ ਮਨਵਿੰਦਰ ਕੌਰ ਅਤੇ ਸ਼੍ਰੀਮਤੀ ਨੈਂਸੀ ਦੀ ਦੇਖ-ਰੇਖ ਹੇਠ ਇੱਕ ਗਿਆਨ ਵਰਧਕ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸਕੂਲ ਦੇ ਪ੍ਰਿੰਸੀਪਲ ਡਾ. ਨਵਜੀਤ ਕੌਰ ਨੇ ਜੇਤੂ ਟੀਮ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।