ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 90 ਦਿਨਾਂ ਦੀ ਵਿਸ਼ੇਸ਼ ਮੁਹਿੰਮ ‘ਮੈਡੀਏਸ਼ਨ ਫ਼ਾਰ ਦੀ ਨੇਸ਼ਨ 3.0’ 1 ਅਕਤੂਬਰ ਤੋਂ
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ’ਤੇ ਸੈਸ਼ਨ ਜੱਜ-ਕਮ-ਚੇਅਰਮੈਨ ਦੀ ਅਗਵਾਈ ਹੇਠ ਫ਼ਾਜ਼ਿਲਕਾ ਵਿਖੇ 1 ਅਕਤੂਬਰ ਤੋਂ 31 ਦਸੰਬਰ ਤੱਕ 90 ਦਿਨਾਂ ਦੀ ਵਿਸ਼ੇਸ਼ ਮੁਹਿੰਮ ‘ਮੈਡੀਏਸ਼ਨ ਫ਼ਾਰ ਦੀ ਨੇਸ਼ਨ 3. 0’ ਚਲਾਈ ਜਾ ਰਹੀ ਹੈ।
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ’ਤੇ ਸੈਸ਼ਨ ਜੱਜ-ਕਮ-ਚੇਅਰਮੈਨ ਦੀ ਅਗਵਾਈ ਹੇਠ ਫ਼ਾਜ਼ਿਲਕਾ ਵਿਖੇ 1 ਅਕਤੂਬਰ ਤੋਂ 31 ਦਸੰਬਰ ਤੱਕ 90 ਦਿਨਾਂ ਦੀ ਵਿਸ਼ੇਸ਼ ਮੁਹਿੰਮ ‘ਮੈਡੀਏਸ਼ਨ ਫ਼ਾਰ ਦੀ ਨੇਸ਼ਨ 3.0’ ਚਲਾਈ ਜਾ ਰਹੀ ਹੈ। ਇਸ ਤਹਿਤ 30 ਸਤੰਬਰ ਤੱਕ ਅਦਾਲਤਾਂ ’ਚ ਲੰਬਿਤ ਕੇਸਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਰਾਜ਼ੀਨਾਮੇ (ਮੈਡੀਏਸ਼ਨ) ਲਈ ਭੇਜਿਆ ਜਾ ਰਿਹਾ ਹੈ। ਇਸ ਮੁਹਿੰਮ ਦੌਰਾਨ ਵਿਆਹੁਤਾ ਝਗੜੇ, ਹਾਦਸਾ ਮੁਆਵਜ਼ਾ, ਚੈੱਕ ਬਾਉਂਸ, ਖਪਤਕਾਰ ਝਗੜੇ, ਕਰਜ਼ਾ ਵਸੂਲੀ, ਵਪਾਰਕ ਅਤੇ ਜ਼ਮੀਨੀ ਮਾਮਲਿਆਂ ਸਮੇਤ ਹੋਰ ਦੀਵਾਨੀ ਕੇਸ ਆਪਸੀ ਸਹਿਮਤੀ ਨਾਲ ਨਿਪਟਾਏ ਜਾਣਗੇ। ਅਥਾਰਿਟੀ ਦੇ ਸਕੱਤਰ ਮੈਡਮ ਰੁਚੀ ਸਵਪਨ ਸ਼ਰਮਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਨਿਪਟਾਰਾ ਮੈਡੀਏਸ਼ਨ ਰਾਹੀਂ ਕਰਵਾਉਣ, ਜਿਸ ਨਾਲ ਸਮੇਂ ਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਆਪਸੀ ਪਿਆਰ ਬਣਿਆ ਰਹਿੰਦਾ ਹੈ