ਕੱਲ੍ਹ ਦੀ ਮਹਾਂ ਹੜਤਾਲ ਨੂੰ ਸਫਲ ਬਣਾਉਣ ਲਈ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦਾ ਸੱਦਾ
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਭਗਵੰਤ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ 27 ਅਗਸਤ ਨੂੰ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਕੀਤੀ ਜਾ ਰਹੀ ‘ਮਹਾਂ ਹੜਤਾਲ’ ਨੂੰ ਸਫਲ ਬਣਾਉਣ ਲਈ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਪੂਰੀ ਤਿਆਰੀ ਕਰ ਲਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਗੱਗੜਾ, ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਖੁੰਗਰ, ਸੀਨੀਅਰ ਮੀਤ ਪ੍ਰਧਾਨ ਮੁਰਾਰੀ ਲਾਲ ਸ਼ਰਮਾ ਅਤੇ ਪ੍ਰੈੱਸ ਸਕੱਤਰ ਰਾਮ ਕ੍ਰਿਸ਼ਨ ਧਰਮਕੋਟ ਸਮੇਤ ਸਟੇਟ ਕਮੇਟੀ ਨੇ ਸਮੂਹ ਸ਼ਾਖਾਵਾਂ ਨੂੰ ਅਪੀਲ ਕੀਤੀ ਹੈ ਕਿ 27 ਅਗਸਤ ਨੂੰ ਕੋਈ ਵੀ ਪੈਨਸ਼ਨਰ ਘਰ ਨਾ ਬੈਠੇ।
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਭਗਵੰਤ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ 27 ਅਗਸਤ ਨੂੰ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਕੀਤੀ ਜਾ ਰਹੀ ‘ਮਹਾਂ ਹੜਤਾਲ’ ਨੂੰ ਸਫਲ ਬਣਾਉਣ ਲਈ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਪੂਰੀ ਤਿਆਰੀ ਕਰ ਲਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਗੱਗੜਾ, ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਖੁੰਗਰ, ਸੀਨੀਅਰ ਮੀਤ ਪ੍ਰਧਾਨ ਮੁਰਾਰੀ ਲਾਲ ਸ਼ਰਮਾ ਅਤੇ ਪ੍ਰੈੱਸ ਸਕੱਤਰ ਰਾਮ ਕ੍ਰਿਸ਼ਨ ਧਰਮਕੋਟ ਸਮੇਤ ਸਟੇਟ ਕਮੇਟੀ ਨੇ ਸਮੂਹ ਸ਼ਾਖਾਵਾਂ ਨੂੰ ਅਪੀਲ ਕੀਤੀ ਹੈ ਕਿ 27 ਅਗਸਤ ਨੂੰ ਕੋਈ ਵੀ ਪੈਨਸ਼ਨਰ ਘਰ ਨਾ ਬੈਠੇ। ਉਹ ਤਹਿਸੀਲ ਅਤੇ ਜ਼ਿਲ੍ਹਾ ਕੇਂਦਰਾਂ ’ਤੇ ਹੋਣ ਵਾਲੀਆਂ ਰੈਲੀਆਂ ਵਿਚ 100 ਫ਼ੀਸਦੀ ਸ਼ਮੂਲੀਅਤ ਯਕੀਨੀ ਬਣਾਉਣ। ਆਗੂਆਂ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਦੇ ਬਾਵਜੂਦ ਸਰਕਾਰ 18 ਪ੍ਰਤੀਸ਼ਤ ਡੀ.ਏ. ਦਾ ਬਕਾਇਆ ਰਿਲੀਜ਼ ਕਰਨ ਤੋਂ ਭੱਜ ਰਹੀ ਹੈ। ਪੈਨਸ਼ਨਰਾਂ ਲਈ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ (2.59 ਗੁਣਾ) ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਸਰਕਾਰ ਕੇਵਲ ਝੂਠੇ ਇਸ਼ਤਿਹਾਰਾਂ ਤੱਕ ਸੀਮਤ ਹੈ ਅਤੇ ਹਰ ਮੋਰਚੇ ’ਤੇ ਨਾਕਾਮ ਸਾਬਤ ਹੋਈ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਵਿਰੁੱਧ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਲਾਮਬੰਦੀ ਕਰਕੇ ਮਹਾਂ ਅੰਦੋਲਨ ਛੇੜਿਆ ਜਾਵੇਗਾ। ਇਸ ਮੌਕੇ ਹਰਜੀਤ ਸਿੰਘ ਬਸੋਤਾ, ਚਮਕੌਰ ਸਿੰਘ ਅਤੇ ਮੁਖ਼ਤਿਆਰ ਸਿੰਘ ਢੋਲਣ ਸਮੇਤ ਹੋਰ ਆਗੂ ਵੀ ਹਾਜ਼ਰ ਸਨ।