ਜ਼ਿਲ੍ਹਾ ਪੱਧਰੀ ਕਬੱਡੀ ’ਚ ਕਬੂਲ ਸ਼ਾਹ ਖੁੱਬਣ ਸਕੂਲ ਨੇ ਮਾਰੀ ਬਾਜ਼ੀ
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਮਲੂਕਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਟੂਰਨਾਮੈਂਟ ਦੌਰਾਨ ਸਕੂਲ ਦੀ ਅੰਡਰ-19 ਅਤੇ ਅੰਡਰ-17 ਲੜਕਿਆਂ ਦੀ ਟੀਮ ਨੇ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-14 ਲੜਕਿਆਂ ਦੀ ਟੀਮ ਦੂਜੇ ਸਥਾਨ ’ਤੇ ਰਹੀ।
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਮਲੂਕਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਟੂਰਨਾਮੈਂਟ ਦੌਰਾਨ ਸਕੂਲ ਦੀ ਅੰਡਰ-19 ਅਤੇ ਅੰਡਰ-17 ਲੜਕਿਆਂ ਦੀ ਟੀਮ ਨੇ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-14 ਲੜਕਿਆਂ ਦੀ ਟੀਮ ਦੂਜੇ ਸਥਾਨ ’ਤੇ ਰਹੀ। ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਸਕੂਲ ਦੀ ਪ੍ਰਿੰਸੀਪਲ ਡਾ.ਨਵਜੀਤ ਕੌਰ ਸਰਾਂ ਸਟੇਟ ਅਵਾਰਡੀ ਦੀ ਯੋਗ ਅਗਵਾਈ ਅਤੇ ਪੀ.ਟੀ.ਆਈ. ਸੋਹਣ ਲਾਲ ਦੀ ਮਿਹਨਤ ਅਤੇ ਰਹਿਨੁਮਾਈ ਨੂੰ ਜਾਂਦਾ ਹੈ। ਪ੍ਰਿੰਸੀਪਲ ਡਾ.ਸਰਾਂ ਨੇ ਜੇਤੂ ਖਿਡਾਰੀਆਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਜੇਤੂ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।