ਵਿਧਾਇਕ ਸਵਨਾ ਵਲੋਂ ਪਿੰਡ ਅਭੁੰਨ ’ਚ 60 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਪਿੰਡ ਅਭੁੰਨ ਵਿਖੇ ਲਗਭਗ 60 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ 40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਖੇਡ ਗਰਾਊਂਡ ਦਾ ਉਦਘਾਟਨ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਵੰਡਿਆ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਨਵੇਂ ਨਹਿਰੀ ਖਾਲ਼ੇ ਕਿਸਾਨਾਂ ਸਮਰਪਿਤ ਕੀਤੇ।
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਪਿੰਡ ਅਭੁੰਨ ਵਿਖੇ ਲਗਭਗ 60 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ 40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਖੇਡ ਗਰਾਊਂਡ ਦਾ ਉਦਘਾਟਨ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਵੰਡਿਆ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਨਵੇਂ ਨਹਿਰੀ ਖਾਲ਼ੇ ਕਿਸਾਨਾਂ ਸਮਰਪਿਤ ਕੀਤੇ। ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਪਿੰਡਾਂ ’ਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਨਵੇਂ ਖਾਲ਼ੇ ਤਿਆਰ ਕੀਤੇ ਗਏ ਹਨ, ਜਿਸ ਨਾਲ ਖੇਤਾਂ ਤੱਕ ਪੂਰੀ ਮਾਤਰਾ ’ਚ ਨਹਿਰੀ ਪਾਣੀ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਬਿਜਲੀ ਅਤੇ ਪਾਣੀ ਦੀ ਨਿਰਵਿਘਨ ਸਪਲਾਈ ਦਿੱਤੀ ਜਾ ਰਹੀ ਹੈ।