ਅਬੋਹਰ ਦੀ ਨਵਿਆ ਗਰਗ ਨੇ ਕਰਾਟੇ ਅਤੇ ਤੀਰ-ਅੰਦਾਜ਼ੀ ’ਚ ਜਿੱਤੇ ਸੋਨ ਤਗਮੇ
ਅਬੋਹਰ, 25 ਅਗਸਤ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-ਸਥਾਨਕ ਗਊਸ਼ਾਲਾ ਰੋਡ ਦੀ ਵਸਨੀਕ ਅਤੇ ਦਿੱਲੀ ਪਬਲਿਕ ਸਕੂਲ ਅਬੋਹਰ ਦੀ ਹੋਣਹਾਰ ਵਿਦਿਆਰਥਣ ਨਵਿਆ ਗਰਗ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਰਾਟੇ ਅਤੇ ਤੀਰ-ਅੰਦਾਜ਼ੀ ਦੋਵਾਂ ਖੇਡਾਂ ’ਚ ਸੋਨ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਦੋਵਾਂ ਮੁਕਾਬਲਿਆਂ ’ਚ ਸੋਨ ਤਗਮੇ ਜਿੱਤਣ ਦੇ ਨਾਲ ਹੀ ਨਵਿਆ ਨੇ ਰਾਜ ਪੱਧਰੀ ਮੁਕਾਬਲਿਆਂ ਲਈ ਵੀ ਕੁਆਲੀਫ਼ਾਈ ਕਰ ਲਿਆ ਹੈ।
ਬ
ਬੱਲੂਆਣਾ ਦੇ ਸਰਕਾਰੀ ਸਕੂਲ ’ਚ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ ਦੌਰਾਨ ਸੋਨ ਤਗਮਾ ਜੇਤੂ ਨਵਿਆ ਗਰਗ ਆਪਣੇ ਕੋਚ ਅਤੇ ਸਟਾਫ਼ ਨਾਲ ਜਾਣਕਾਰੀ ਦਿੰਦੇ ਹੋਏ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ
26-08-2026
ਅਬੋਹਰ, 25 ਅਗਸਤ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-ਸਥਾਨਕ ਗਊਸ਼ਾਲਾ ਰੋਡ ਦੀ ਵਸਨੀਕ ਅਤੇ ਦਿੱਲੀ ਪਬਲਿਕ ਸਕੂਲ ਅਬੋਹਰ ਦੀ ਹੋਣਹਾਰ ਵਿਦਿਆਰਥਣ ਨਵਿਆ ਗਰਗ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਰਾਟੇ ਅਤੇ ਤੀਰ-ਅੰਦਾਜ਼ੀ ਦੋਵਾਂ ਖੇਡਾਂ ’ਚ ਸੋਨ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਦੋਵਾਂ ਮੁਕਾਬਲਿਆਂ ’ਚ ਸੋਨ ਤਗਮੇ ਜਿੱਤਣ ਦੇ ਨਾਲ ਹੀ ਨਵਿਆ ਨੇ ਰਾਜ ਪੱਧਰੀ ਮੁਕਾਬਲਿਆਂ ਲਈ ਵੀ ਕੁਆਲੀਫ਼ਾਈ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲਾਬਾਦ ਸਥਿਤ ਪੈਨਸੀਆ ਸਕੂਲ ਵਿਚ ਕਰਵਾਈ ਗਈ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਨਵਿਆ ਨੇ ਅੰਡਰ-14 ਉਮਰ ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਂਅ ਕੀਤਾ। ਇਸ ਜਿੱਤ ਨਾਲ ਹੁਣ ਉਹ ਰਾਜ ਪੱਧਰੀ ਕਰਾਟੇ ਮੁਕਾਬਲੇ ’ਚ ਜ਼ਿਲ੍ਹੇ ਦੀ ਨੁਮਾਇੰਦਗੀ ਕਰੇਗੀ। ਨਵਿਆ ਇਸ ਤੋਂ ਪਹਿਲਾਂ ਵੀ ਸਰਕਾਰੀ ਅਤੇ ਨਿੱਜੀ ਪੱਧਰ ’ਤੇ ਕਰਵਾਏ ਗਏ ਵੱਖ-ਵੱਖ ਕਰਾਟੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਖ਼ਿਤਾਬ ਆਪਣੇ ਨਾਂਅ ਕਰ ਚੁੱਕੀ ਹੈ। ਇਸੇ ਤਰ੍ਹਾਂ ਬੱਲੂਆਣਾ ਦੇ ਸਰਕਾਰੀ ਸਕੂਲ ’ਚ ਕਰਵਾਈ ਗਈ ਜ਼ਿਲ੍ਹਾ ਪੱਧਰੀ ਤੀਰ-ਅੰਦਾਜ਼ੀ ਪ੍ਰਤੀਯੋਗਤਾ ਵਿਚ ਵੀ ਨਵਿਆ ਨੇ ਬਿਹਤਰੀਨ ਨਿਸ਼ਾਨੇਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ। ਤੀਰ-ਅੰਦਾਜ਼ੀ ਵਿਚ ਸ਼ਾਨਦਾਰ ਪ੍ਰਦਰਸ਼ਨ ਦੇ ਦਮ ’ਤੇ ਨਵਿਆ ਨੇ ਰਾਜ ਪੱਧਰੀ ਮੁਕਾਬਲੇ ਲਈ ਵੀ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਨਵਿਆ ਦੇ ਪਿਤਾ ਰਾਹੁਲ ਗਰਗ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੇ ਕਰਾਟੇ ਵਿਚ ਛੇਵੀਂ ਵਾਰ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸੋਨ ਤਗਮਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵਿਆ ਦੀ ਇਸ ਸਫਲਤਾ ਪਿੱਛੇ ਉਸ ਦੇ ਕੋਚਾਂ ਦੀ ਮਿਹਨਤ ਅਤੇ ਨਿਰੰਤਰ ਅਭਿਆਸ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਕਰਾਟੇ ਕੋਚ ਮਨਪ੍ਰੀਤ ਕੌਰ ਅਤੇ ਤੀਰ-ਅੰਦਾਜ਼ੀ ਕੋਚ ਅਨਾਮਿਕਾ ਮੈਡਮ ਨਵਿਆ ਨੂੰ ਨਿਯਮਿਤ ਤੌਰ ’ਤੇ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨਾਲ ਸਿਖਲਾਈ ਦੇ ਰਹੀਆਂ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਰਾਜ ਪੱਧਰੀ ਮੁਕਾਬਲਿਆਂ ਵਿਚ ਨਵਿਆ ਦੇ ਪ੍ਰਦਰਸ਼ਨ ’ਤੇ ਟਿਕੀਆਂ ਹਨ, ਜਿੱਥੇ ਉਹ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਮੈਦਾਨ ਵਿਚ ਉੱਤਰੇਗੀ।