26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮਹਿੰਗਾਈ ਨੇ ਵਿਗਾੜਿਆ ਘਰਾਂ ਦਾ ਬਜਟ, ਸਰਕਾਰ ਲੋਕਾਂ ਨੂੰ ਦੇਵੇ ਤੁਰੰਤ ਰਾਹਤ-ਕੰਬੋਜ

ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਕਾਂਗਰਸ ਦੇ ਓ. ਬੀ.

Ad Position 21
No active advertisement
ਅਜੀਤ ਡੈਸਕ 26-08-2026
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਕਾਂਗਰਸ ਦੇ ਓ.ਬੀ.ਸੀ ਸੈੱਲ ਦੇ ਸਾਬਕਾ ਸੂਬਾ ਚੇਅਰਮੈਨ ਰਾਜ ਬਖ਼ਸ਼ ਕੰਬੋਜ ਨੇ ਲਗਾਤਾਰ ਵਧ ਰਹੀ ਮਹਿੰਗਾਈ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਚ ਹੋ ਰਹੇ ਵਾਧੇ ਨੇ ਆਮ ਲੋਕਾਂ ਦਾ ਜੀਵਨ ਮੁਸ਼ਕਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੀ ਸਭ ਤੋਂ ਵੱਧ ਮਾਰ ਗ਼ਰੀਬ, ਮਜ਼ਦੂਰ ਅਤੇ ਮੱਧ ਵਰਗ ’ਤੇ ਪੈ ਰਹੀ ਹੈ, ਜਿਸ ਕਾਰਨ ਘਰਾਂ ਦਾ ਮਹੀਨਾਵਾਰ ਬਜਟ ਚਲਾਉਣਾ ਬੇਹੱਦ ਔਖਾ ਹੋ ਗਿਆ ਹੈ। ਰਾਜ ਬਖ਼ਸ਼ ਕੰਬੋਜ ਨੇ ਦੱਸਿਆ ਕਿ ਰਸੋਈ ਵਿਚ ਵਰਤੋਂ ਹੋਣ ਵਾਲੀਆਂ ਮੁੱਖ ਚੀਜ਼ਾਂ ਜਿਵੇਂ ਦਾਲਾਂ, ਸਬਜ਼ੀਆਂ, ਖਾਣ ਵਾਲਾ ਤੇਲ, ਦੁੱਧ, ਆਟਾ ਅਤੇ ਚੀਨੀ ਦੇ ਭਾਅ ਅਸਮਾਨੀ ਛੂਹ ਰਹੇ ਹਨ। ਆਮ ਪਰਿਵਾਰਾਂ ਦੀ ਆਮਦਨ ਸੀਮਤ ਹੈ ਜਦਕਿ ਖ਼ਰਚੇ ਲਗਾਤਾਰ ਵਧ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨ ਲਈ ਵੀ ਬਹੁਤ ਸੋਚਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਉਂਦੀ ਰਹੇਗੀ ਅਤੇ ਸਰਕਾਰ ਨੂੰ ਸਿਰਫ਼ ਭਰੋਸੇ ਦੇਣ ਦੀ ਬਜਾਏ ਲੋਕਾਂ ਨੂੰ ਮਹਿੰਗਾਈ ਤੋਂ ਤੁਰੰਤ ਰਾਹਤ ਦੇਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਅੱਚਾੜਿੱਕੀ ਦੇ ਸਾਬਕਾ ਸਰਪੰਚ ਚਮਕੌਰ ਸਿੰਘ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਕੀਤਾ ਸਵਾਗ... ਅਗਲੀ ਖ਼ਬਰ ਸਵਾਮੀ ਵਿਵੇਕਾਨੰਦ ਆਈ.ਟੀ.ਆਈ. ਦਾ ਨਤੀਜਾ ਸ਼ਾਨਦਾਰ
Ad Position 24