25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਡੇਅਰੀ ਵਿਕਾਸ ਵਿਭਾਗ ਨੇ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਲਈ ਵਿਸ਼ੇਸ਼ ਕੈਂਪ ਲਗਾਇਆ

ਫ਼ਿਰੋਜ਼ਪੁਰ, 25 ਅਗਸਤ (ਕੁਲਬੀਰ ਸਿੰਘ ਸੋਢੀ)-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਦੀ ਰਹਿਨੁਮਾਈ ਹੇਠ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਹਕੂਮਤ ਸਿੰਘ ਵਾਲਾ, ਫ਼ਿਰੋਜ਼ਪੁਰ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਸਕੂਲ ਦੇ ਬੱਚਿਆਂ ਅਤੇ ਸਟਾਫ਼ ਵਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 26-08-2026
ਫ਼ਿਰੋਜ਼ਪੁਰ, 25 ਅਗਸਤ (ਕੁਲਬੀਰ ਸਿੰਘ ਸੋਢੀ)-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਦੀ ਰਹਿਨੁਮਾਈ ਹੇਠ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਹਕੂਮਤ ਸਿੰਘ ਵਾਲਾ, ਫ਼ਿਰੋਜ਼ਪੁਰ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਸਕੂਲ ਦੇ ਬੱਚਿਆਂ ਅਤੇ ਸਟਾਫ਼ ਵਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਰਣਦੀਪ ਕੁਮਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਲੋਂ ਦੁੱਧ, ਦੁੱਧ ਦੀ ਬਣਤਰ, ਸਾਫ਼ਟ ਡਰਿੰਕ ਅਤੇ ਦੁੱਧ ਦੀ ਤੁਲਨਾ ਸਾਫ਼ਟ ਡਰਿੰਕ ਨਾਲ ਕਰਦੇ ਹੋਏ ਸਿਹਤ ਨੂੰ ਹੋਣ ਵਾਲੇ ਨੁਕਸਾਨ ਸੰਬੰਧੀ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਮਨਦੀਪ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵਲੋਂ ਬੱਚਿਆਂ ਨੂੰ ਦੁੱਧ ਵਿਚ ਪਾਏ ਜਾਣ ਵਾਲੇ ਪੋਸ਼ਟਿਕ ਤੱਤਾਂ, ਦੁੱਧ ਦਾ ਮਨੁੱਖੀ ਸਰੀਰ ’ਤੇ ਅਸਰ ਅਤੇ ਦੁੱਧ ਦੀ ਜੀਵਨ ਵਿਚ ਮਹੱਤਤਾ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਰੋਜ਼ਾਨਾ ਦੁੱਧ ਪੀਣ ਲਈ ਪ੍ਰੇਰਿਤ ਕੀਤਾ ਗਿਆ । ਡਿਪਟੀ ਡਾਇਰੈਕਟਰ ਡੇਅਰੀ ਅਤੇ ਡੇਅਰੀ ਵਿਕਾਸ ਵਿਭਾਗ ਦੀ ਟੀਮ ਵਲੋਂ ਸਕੂਲ ਦੇ ਪ੍ਰਿੰਸੀਪਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸਤਿੰਦਰ ਸਿੰਘ, ਵਾਈਸ ਪ੍ਰਿੰਸੀਪਲ ਸੁਕ੍ਰਿਤੀ ਸ਼ਰਮਾ, ਸੁਨੀਲ ਕੰਬੋਜ ਅਤੇ ਉਨ੍ਹਾਂ ਦੇ ਸਮੂਹ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ 3 ਸਤੰਬਰ ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਚੰਡੀਗੜ੍ਹ ਮੋਰਚੇ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਤਿਆਰੀਆਂ ਜਾਰੀ ਜਗਜੀਤ ਸਿੰਘ ਕਾਦਾ ਬੋੜਾ ਨੂੰ ਬਣਾਇਆ ਜ਼ਿਲ੍ਹਾ...
Ad Position 24