25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ 3 ਸਤੰਬਰ ਨੂੰ ਮਨਾਇਆ ਜਾਵੇਗਾ

ਫ਼ਿਰੋਜ਼ਪੁਰ, 25 ਅਗਸਤ (ਸੁਖਵਿੰਦਰ ਸਿੰਘ)-ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ 3 ਸਤੰਬਰ ਨੂੰ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ ਬਾਬੇ ਕੇ ਬੇਅੰਤ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸੇਵਾ ਸੁਸਾਇਟੀ ਦੇ ਪ੍ਰਧਾਨ ਬਾਬਾ ਬੇਅੰਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

Ad Position 21
No active advertisement
ਬਾਬਾ ਬੇਅੰਤ ਸਿੰਘ 26-08-2026
ਫ਼ਿਰੋਜ਼ਪੁਰ, 25 ਅਗਸਤ (ਸੁਖਵਿੰਦਰ ਸਿੰਘ)-ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ 3 ਸਤੰਬਰ ਨੂੰ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ ਬਾਬੇ ਕੇ ਬੇਅੰਤ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸੇਵਾ ਸੁਸਾਇਟੀ ਦੇ ਪ੍ਰਧਾਨ ਬਾਬਾ ਬੇਅੰਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 3 ਸਤੰਬਰ ਨੂੰ ਦਾਣਾ ਮੰਡੀ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਸਮਾਗਮ ਦੌਰਾਨ ਬਾਬਾ ਮੇਜਰ ਸਿੰਘ ਸੋਢੀ, ਮੁਖੀ ਦਸਮੇਸ਼ ਤਰਨਾ ਦਲ, ਅੰਤਰਰਾਸ਼ਟਰੀ ਢਾਡੀ ਜਥਾ ਗਿਆਨੀ ਲਖਵਿੰਦਰ ਸਿੰਘ ਖਾਲਸਾ ਅੰਬਾਲੇ ਵਾਲੇ ਅਤੇ ਬਾਬਾ ਗੁਲਾਬ ਸਿੰਘ ਜੀ ਚਮਕੌਰ ਸਾਹਿਬ ਵਾਲੇ ਆਪਣੇ ਰਸਭਿੰਨੇ ਸ਼ਬਦਾਂ, ਢਾਡੀ ਵਾਰਾਂ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਅਰਦਾਸ ਅਤੇ ਮੁੱਖਵਾਕ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।ਬਾਬਾ ਬੇਅੰਤ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਧਾਰਮਿਕ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਐਨ.ਪੀ.ਈ.ਪੀ. ਅਤੇ ਏ.ਈ.ਪੀ. ਅਧੀਨ ਜ਼ਿਲ੍ਹਾ ਪੱਧਰੀ ਰੋਲ ਪਲੇਅ, ਲੋਕ ਨਾਚ ਅਤੇ ਰੈੱਡ ਰਿਬਨ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਡੇਅਰੀ ਵਿਕਾਸ ਵਿਭਾਗ ਨੇ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਲਈ ਵਿਸ਼ੇਸ਼ ਕੈਂਪ ਲਗਾਇਆ
Ad Position 24