25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਰਮਿੰਦਰ ਆਵਲਾ ਦੀ ਅਗਵਾਈ ’ਚ ਚੇਅਰਮੈਨ ਕੰਵਲ ਕਾਲੜਾ ਵਲੋਂ ਕਰਨਾਟਕ ਦੇ ਮੁੱਖ ਮੰਤਰੀ ਡੀ.ਕੇ.ਸ਼ਿਵ ਕੁਮਾਰ ਨਾਲ ਮੁਲਾਕਾਤ

ਫ਼ਾਜ਼ਿਲਕਾ, 25 ਅਗਸਤ (ਅਮਰਜੀਤ ਸ਼ਰਮਾ)-ਕਰਨਾਟਕ ਦੇ ਸ਼ਹਿਰ ਬੈਂਗਲੁਰੂ ਵਿਖੇ ਸਥਿਤ ਰਾਧਾ ਸੁਆਮੀ ਸਤਿਸੰਗ ਬਿਆਸ ਡੇਰੇ ਵਿਚ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਚੇਅਰਮੈਨ ਕੰਵਲ ਕਾਲੜਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਰਨਾਟਕ ਦੇ ਮੁੱਖ ਮੰਤਰੀ ਡੀ. ਕੇ.

Ad Position 21
No active advertisement
ਬੈਂਗਲੁਰੂ ਵਿਖੇ ਕਰਨਾਟਕ ਦੇ ਮੁੱਖ ਮੰਤਰੀ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ ਕਰਦੇ ਹੋਏ ਚੇਅਰਮੈਨ ਕੰਵਲ ਕਾਲੜਾ, ਰਮਿੰਦਰ ਸਿੰਘ ਆਵਲਾ ਅਤੇ ਹੋਰ ਸਾਥੀ। ਅਜੀਤ ਤਸਵੀਰ 26-08-2026
ਫ਼ਾਜ਼ਿਲਕਾ, 25 ਅਗਸਤ (ਅਮਰਜੀਤ ਸ਼ਰਮਾ)-ਕਰਨਾਟਕ ਦੇ ਸ਼ਹਿਰ ਬੈਂਗਲੁਰੂ ਵਿਖੇ ਸਥਿਤ ਰਾਧਾ ਸੁਆਮੀ ਸਤਿਸੰਗ ਬਿਆਸ ਡੇਰੇ ਵਿਚ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਚੇਅਰਮੈਨ ਕੰਵਲ ਕਾਲੜਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਰਨਾਟਕ ਦੇ ਮੁੱਖ ਮੰਤਰੀ ਡੀ. ਕੇ. ਸ਼ਿਵ ਕੁਮਾਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਵਿਚਾਰ-ਚਰਚਾ ਕੀਤੀ ਗਈ। ਇਹ ਮੁਲਾਕਾਤ ਉਸ ਸਮੇਂ ਹੋਈ ਜਦੋਂ ਮੁੱਖ ਮੰਤਰੀ ਡੀ.ਕੇ.ਸ਼ਿਵ ਕੁਮਾਰ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਹੋਏ ਸਨ। ਇਸ ਮੌਕੇ ਮੁੱਖ ਮੰਤਰੀ ਦੇ ਕਰੀਬੀ ਰਮਿੰਦਰ ਆਵਲਾ ਅਤੇ ਵਿਜੈ ਇੰਦਰ ਸਿੰਗਲਾ ਵੀ ਉੱਥੇ ਮੌਜੂਦ ਸਨ। ਚੇਅਰਮੈਨ ਕਾਲੜਾ ਨੇ ਆਪਣੇ ਸਾਥੀਆਂ ਰਾਜੂ ਕਾਲੜਾ, ਸਾਜਨ ਬਤਰਾ, ਕ੍ਰਿਸ਼ ਸੇਤੀਆ, ਅਕਸ਼ੈ ਬਤਰਾ, ਜਗਜੀਤ ਸਿੰਘ, ਵਿਸ਼ੂ ਚਕਤੀ ਅਤੇ ਸੌਰਵ ਚਕਤੀ ਸਮੇਤ ਮੁੱਖ ਮੰਤਰੀ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਇਸ ਤਜਰਬੇ ਨੂੰ ਬਹੁਤ ਸ਼ਾਨਦਾਰ ਦੱਸਿਆ। ਇਸ ਮੌਕੇ ਰਮਿੰਦਰ ਸਿੰਘ ਆਵਲਾ ਨੇ ਚੇਅਰਮੈਨ ਕਾਲੜਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਾਮਵਰ ਡਾ. ਬੀ.ਡੀ. ਕਾਲੜਾ ਦਾ ਇਹ ਪਰਿਵਾਰ ਕਾਂਗਰਸ ਪਾਰਟੀ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰ ਰਿਹਾ ਹੈ ਅਤੇ 2027 ਵਿਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਅਹਿਮ ਯੋਗਦਾਨ ਪਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਸਭਾ ਨੇ ਹਰਿਆਲੀ ਤੀਜ ਮੌਕੇ ਕਰਵਾਇਆ ਤੀਜ ਉਤਸਵ ‘ ਤੀਜ ਦੀ ਰਾਣੀ’ ਦਾ ਖ਼ਿਤਾਬ ਡਾ. ਗਾਇਤਰੀ ਮਿੱਤਲ ਦੇ ਨਾਂਅ ਰਿਹਾ ਅਗਲੀ ਖ਼ਬਰ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਪੀ.ਐੱਸ.ਐੱਸ.ਐੱਸ.ਬੀ. ਗਰੁੱਪ-ਸੀ ਦੀਆਂ ਅਸਾਮੀਆਂ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰ...
Ad Position 24