26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਲੰਬਿਤ ਡੀ.ਏ. ਨੂੰ ਲੈ ਕੇ ਕਰਮਚਾਰੀਆਂ ਦੀ ‘ਮਹਾਂ ਹੜਤਾਲ’ ਨੂੰ ਜ਼ਿਲ੍ਹਾ ਭਾਜਪਾ ਫ਼ਾਜ਼ਿਲਕਾ ਦਾ ਪੂਰਨ ਸਮਰਥਨ

ਜਲਾਲਾਬਾਦ, 26 ਅਗਸਤ (ਕਰਨ ਚੁਚਰਾ)-ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਵਲੋਂ ਲੰਬਿਤ ਮਹਿੰਗਾਈ ਭੱਤੇ (ਡੀ. ਏ.)

Ad Position 21
No active advertisement
ਸੁਖਵਿੰਦਰ ਸਿੰਘ ਕਾਕਾ ਕੰਬੋਜ 27-08-2026
ਜਲਾਲਾਬਾਦ, 26 ਅਗਸਤ (ਕਰਨ ਚੁਚਰਾ)-ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਵਲੋਂ ਲੰਬਿਤ ਮਹਿੰਗਾਈ ਭੱਤੇ (ਡੀ.ਏ.) ਦੇ ਭੁਗਤਾਨ ਨੂੰ ਲੈ ਕੇ 27 ਅਗਸਤ ਨੂੰ ਕੀਤੀ ਜਾ ਰਹੀ ‘ਮਹਾਂ ਹੜਤਾਲ’ ਅਤੇ ਸਮੂਹਿਕ ਛੁੱਟੀ ਦੇ ਸੱਦੇ ਦਾ ਭਾਜਪਾ ਜ਼ਿਲ੍ਹਾ ਫ਼ਾਜ਼ਿਲਕਾ ਨੇ ਪੂਰਨ ਸਮਰਥਨ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਦਾਲਤੀ ਨਿਰਦੇਸ਼ਾਂ ਦੇ ਬਾਵਜੂਦ ਸਰਕਾਰ ਕਰਮਚਾਰੀਆਂ ਦੇ ਜਾਇਜ਼ ਹੱਕਾਂ ਦੀ ਅਣਦੇਖੀ ਕਰ ਰਹੀ ਹੈ। ਅਦਾਲਤ ਵਲੋਂ ਫ਼ੈਸਲਾ ਬਰਕਰਾਰ ਰੱਖਣ ਦੇ ਬਾਵਜੂਦ ਡੀ.ਏ. ਜਾਰੀ ਨਾ ਕਰਨਾ ਸਰਕਾਰ ਦੀ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ, ਜਿਸ ਕਾਰਨ ਸਰਕਾਰ ਹੁਣ ਅਦਾਲਤੀ ਮਾਣਹਾਨੀ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਿਨਾਂ ਕਿਸੇ ਦੇਰੀ ਦੇ ਲੰਬਿਤ ਡੀ.ਏ. ਦਾ ਭੁਗਤਾਨ ਕਰੇ। ਕਾਕਾ ਕੰਬੋਜ ਨੇ ਸਪਸ਼ਟ ਕੀਤਾ ਕਿ ਭਾਜਪਾ ਇਸ ਸੰਘਰਸ਼ ਵਿਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ।
Ad Position 22
No active advertisement
ਪਿਛਲੀ ਖ਼ਬਰ ਦਸ ਦਿਨ ਬੀਤ ਜਾਣ ’ਤੇ ਵੀ ਲਾਪਤਾ ਹੋਈ ਲੜਕੀ ਦਾ ਨਹੀਂ ਲੱਗ ਸਕਿਆ ਕੋਈ ਸੁਰਾਗ ਅਗਲੀ ਖ਼ਬਰ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਲਈ 65 ਤੋਂ ਵੱਧ ਪ੍ਰਿੰਸੀਪਲ ਅਤੇ ਅਧਿਆਪਕ ਸਨਮਾਨਿਤ
Ad Position 24