ਕਰਮਚਾਰੀਆਂ ਦੀਆਂ ਮੰਗਾਂ ਦੇ ਹੱਕ ’ਚ ਅੱਜ ਪੰਜਾਬ ਵਿਚ ਓ.ਪੀ.ਡੀ.ਸੇਵਾਵਾਂ ਰਹਿਣਗੀਆਂ ਬੰਦ-ਪੀ.ਸੀ.ਐੱਮ.ਐੱਸ. ਐਸੋਸੀਏਸ਼ਨ
ਫ਼ਾਜ਼ਿਲਕਾ, 26 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਅੱਜ 27 ਅਗਸਤ ਨੂੰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਓ. ਪੀ.
ਫ਼ਾਜ਼ਿਲਕਾ, 26 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਅੱਜ 27 ਅਗਸਤ ਨੂੰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਓ.ਪੀ.ਡੀ. ਸੇਵਾਵਾਂ ਅਤੇ ਯੋਜਨਾਬੱਧ ਸਰਜਰੀਆਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਡਾਕਟਰਾਂ ਨੇ ਸਪਸ਼ਟ ਕੀਤਾ ਹੈ ਕਿ ਮਰੀਜ਼ਾਂ ਦੀ ਸਹੂਲਤ ਲਈ ਐਮਰਜੈਂਸੀ, ਜੱਚਾ-ਬੱਚਾ ਸੇਵਾਵਾਂ, ਇਲਾਜ ਅਧੀਨ ਮਰੀਜ਼ਾਂ ਦੇ ਦੇਖਭਾਲ, ਪੋਸਟਮਾਰਟਮ ਅਤੇ ਮੈਡੀਕੋ-ਲੀਗਲ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਐਸੋਸੀਏਸ਼ਨ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ, ਡੀ.ਏ. ਦਾ ਬਕਾਇਆ, 7ਵੇਂ ਤਨਖ਼ਾਹ ਕਮਿਸ਼ਨ ਦੀਆਂ ਖ਼ਾਮੀਆਂ ਦੂਰ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਹੱਕੀ ਮੰਗਾਂ ਦਾ ਜਲਦ ਸਮਾਂਬੱਧ ਹੱਲ ਕੀਤਾ ਜਾਵੇ।