ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹੋਈ ਮੀਟਿੰਗ
ਫ਼ਾਜ਼ਿਲਕਾ, 26 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਹਿਲਾਦ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਫ਼ਾਜ਼ਿਲਕਾ ਵਿਖੇ ਹੋਈ। ਜਿਸ ’ਚ ਕਿਸਾਨੀ ਮੁੱਦਿਆਂ ਅਤੇ 31 ਅਗਸਤ ਦੇ ਚੰਡੀਗੜ੍ਹ ਪ੍ਰੋਗਰਾਮ ਦੀਆਂ ਤਿਆਰੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਫ਼ਾਜ਼ਿਲਕਾ, 26 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਹਿਲਾਦ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਫ਼ਾਜ਼ਿਲਕਾ ਵਿਖੇ ਹੋਈ। ਜਿਸ ’ਚ ਕਿਸਾਨੀ ਮੁੱਦਿਆਂ ਅਤੇ 31 ਅਗਸਤ ਦੇ ਚੰਡੀਗੜ੍ਹ ਪ੍ਰੋਗਰਾਮ ਦੀਆਂ ਤਿਆਰੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਫ਼ਿਰੋਜ਼ਪੁਰ ਦੇ ਜਨਰਲ ਸਕੱਤਰ ਸਿਵਤਾਰ ਸਿੰਘ ਝਾੜੀਵਾਲਾ, ਉਪ ਪ੍ਰਧਾਨ ਸਿਮਰਜੀਤ ਸਿੰਘ ਘੁੱਦੂਵਾਲਾ ਅਤੇ ਸਟੇਟ ਕਮੇਟੀ ਮੈਂਬਰ ਸੁਭਾਸ਼ ਗੋਦਾਰਾ ਨੇ ਵੀ ਸ਼ਿਰਕਤ ਕੀਤੀ। ਕਿਸਾਨ ਆਗੂਆਂ ਨੇ ਬਲਾਕ ਪ੍ਰਧਾਨਾਂ ਨੂੰ ਪਿੰਡ-ਪਿੰਡ ਰਾਬਤਾ ਕਾਇਮ ਕਰਕੇ ਟਰਾਲੀਆਂ ਅਤੇ ਨਿੱਜੀ ਵਾਹਨਾਂ ਰਾਹੀਂ ਵੱਡੀ ਗਿਣਤੀ ਕਿਸਾਨਾਂ ਨੂੰ ਚੰਡੀਗੜ੍ਹ ਲੈ ਕੇ ਜਾਣ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ, ਸਾਰੀਆਂ ਫ਼ਸਲਾਂ ’ਤੇ ਐੱਮ.ਐੱਸ.ਪੀ. ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕੀਤੀਆਂ ਜਾਣ, ਬਿਜਲੀ ਬਿੱਲ-2025 ਦੀਆਂ ਸੋਧਾਂ ਰੱਦ ਕੀਤੀਆਂ ਜਾਣ ਅਤੇ ਲੋਡ ਪੁਲਿੰਗ ਨੀਤੀ ਖ਼ਤਮ ਹੋਵੇ, ਕਿਸਾਨਾਂ ਦਾ ਸੰਪੂਰਨ ਕਰਜ਼ਾ ਮੁਆਫ਼ ਕੀਤਾ ਜਾਵੇ। ਇਸ ਮੌਕੇ ਰਵਿੰਦਰ ਮਾਨ, ਰਵਿੰਦਰ ਸੰਧੂ, ਰਾਜਾ ਢਿੱਲੋਂ, ਲਾਡੀ ਸਿੱਧੂ, ਗੁਰਤੇਜ ਬਰਾੜ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।