14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਫ਼ਾਜ਼ਿਲਕਾ ਡੀ.ਸੀ. ਦਫ਼ਤਰ ਬਾਹਰ ਵਿਸ਼ਾਲ ਰੈਲੀ ਅਤੇ ਰੋਸ ਮਾਰਚ ਅੱਜ

ਫ਼ਾਜ਼ਿਲਕਾ, 26 ਅਗਸਤ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ 27 ਅਗਸਤ ਦੀ ਰਾਜ ਪੱਧਰੀ ਮਹਾਂ ਹੜਤਾਲ ਨੂੰ ਸਫਲ ਬਣਾਉਣ ਲਈ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਫ਼ਾਜ਼ਿਲਕਾ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਮਹਿੰਦਰ ਕੁਮਾਰ ਕੌੜਿਆਂ ਵਾਲੀ ਦੀ ਪ੍ਰਧਾਨਗੀ ਹੇਠ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜ਼ਿਲ੍ਹਾ ਕਨਵੀਨਰ-ਕਮ-ਕੋਆਰਡੀਨੇਟਰ ਹਰਭਜਨ ਸਿੰਘ ਖੁੰਗਰ ਨੇ ਅੱਜ 27 ਅਗਸਤ ਨੂੰ ਡੀ.

Ad Position 21
No active advertisement
ਰੈਲੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਕਰਦੇ ਹੋਏ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਫ਼ਾਜ਼ਿਲਕਾ ਦੇ ਆਗੂ ਅਤੇ ਮੈਂਬਰ। ਅਜੀਤ ਤਸਵੀਰ 20-08-2026
ਫ਼ਾਜ਼ਿਲਕਾ, 26 ਅਗਸਤ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ 27 ਅਗਸਤ ਦੀ ਰਾਜ ਪੱਧਰੀ ਮਹਾਂ ਹੜਤਾਲ ਨੂੰ ਸਫਲ ਬਣਾਉਣ ਲਈ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਫ਼ਾਜ਼ਿਲਕਾ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਮਹਿੰਦਰ ਕੁਮਾਰ ਕੌੜਿਆਂ ਵਾਲੀ ਦੀ ਪ੍ਰਧਾਨਗੀ ਹੇਠ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜ਼ਿਲ੍ਹਾ ਕਨਵੀਨਰ-ਕਮ-ਕੋਆਰਡੀਨੇਟਰ ਹਰਭਜਨ ਸਿੰਘ ਖੁੰਗਰ ਨੇ ਅੱਜ 27 ਅਗਸਤ ਨੂੰ ਡੀ.ਸੀ. ਦਫ਼ਤਰ ਬਾਹਰ ਵਿਸ਼ਾਲ ਰੈਲੀ ਅਤੇ ਸ਼ਹਿਰ ਵਿਚ ਰੋਸ ਮਾਰਚ ਕਰਨ ਦਾ ਮਤਾ ਰੱਖਿਆ। ਇਸ ਮਤੇ ਦੀ ਤਾਈਦ ਕਰਦਿਆਂ ਆਗੂਆਂ ਦਲਜੀਤ ਸਿੰਘ ਸਭਰਵਾਲ, ਬਲਰਾਮ (ਪਾਵਰ ਕਾਮ), ਬਿਮਲਾ ਦੇਵੀ (ਮਿਡ ਡੇ ਮੀਲ ਵਰਕਰਜ਼ ਯੂਨੀਅਨ), ਸਤਨਾਮ ਚੰਦ ਕੰਬੋਜ, ਪਰਮਜੀਤ ਸਿੰਘ ਅਤੇ ਸੁਖਦੇਵ ਚੰਦ ਕੰਬੋਜ ਨੇ ਵੱਡੀ ਗਿਣਤੀ ਵਿਚ ਕੇਡਰ ਨੂੰ ਲਿਆਉਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ 27 ਅਗਸਤ ਨੂੰ ਸਵੇਰੇ 10 ਤੋਂ 12 ਵਜੇ ਤੱਕ ਡੀ.ਸੀ.ਦਫ਼ਤਰ ਬਾਹਰ ਧਰਨਾ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਸ਼ਹਿਰ ਵੱਲ ਰੋਸ ਮਾਰਚ ਕੱਢਿਆ ਜਾਵੇਗਾ। ਮੀਟਿੰਗ ਵਿਚ ਰਾਜ ਕੰਵਰ ਦੀਵਾਨ, ਗੁਰਵਿੰਦਰ ਸਿੰਘ (ਡੀ.ਟੀ.ਐਫ਼.), ਟਹਿਲ ਸਿੰਘ ਸੈਣੀ ਅਤੇ ਦੁਪਿੰਦਰ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ। ਤਿਆਰੀਆਂ ਲਈ ਪ੍ਰਬੰਧਕੀ ਅਤੇ ਸੰਚਾਲਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਕਮੇਟੀ ਨੇ ਸਮੂਹ ਮੁਲਾਜ਼ਮਾਂ, ਅਧਿਆਪਕਾਂ, ਆਊਟ ਸੋਰਸ ਅਤੇ ਮਾਣ-ਭੱਤਾ ਵਰਕਰਾਂ ਨੂੰ ਹੜਤਾਲ ਵਿਚ 100 ਫ਼ੀਸਦੀ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਜਿੰਮ ’ਚ ਟਰੇਨਿੰਗ ਲੈ ਰਹੇ ਸ਼ਿਵ ਕਲਿਆਣ ਅਤੇ ਅਨੋਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਹਿੰਮਤਪੁਰਾ ’ਚ ਮੁੱਖ ਮੰਤਰੀ ਤੀਰਥ ਯਾਤਰਾ ਸੰਬੰਧੀ ਫਾਰਮ ਭਰੇ
Ad Position 24