14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਲਾਇਨਜ਼ ਜਿੰਮ ’ਚ ਟਰੇਨਿੰਗ ਲੈ ਰਹੇ ਸ਼ਿਵ ਕਲਿਆਣ ਅਤੇ ਅਨੋਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਜਿੱਤੇ ਸੋਨ ਤਗਮੇ

ਫ਼ਾਜ਼ਿਲਕਾ, 26 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ‘ਸਕੂਲ ਆਫ਼ ਐਮੀਨੈਂਸ’ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਸ਼ਿਵ ਕਲਿਆਣ ਅਤੇ ਅਨੋਸ਼ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਦੋਵੇਂ ਖਿਡਾਰੀ ਫ਼ਾਜ਼ਿਲਕਾ ਦੇ ‘ਲਾਇੰਸ ਜਿੰਮ’ ਵਿਚ ਟਰੇਨਰ ਅਨਿਮੇਸ਼ ਨਾਗਪਾਲ ਕੋਲੋਂ ਟਰੇਨਿੰਗ ਲੈ ਰਹੇ ਹਨ।

Ad Position 21
No active advertisement
ਅਜੀਤ ਡੈਸਕ 20-08-2026
ਫ਼ਾਜ਼ਿਲਕਾ, 26 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ‘ਸਕੂਲ ਆਫ਼ ਐਮੀਨੈਂਸ’ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਸ਼ਿਵ ਕਲਿਆਣ ਅਤੇ ਅਨੋਸ਼ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਦੋਵੇਂ ਖਿਡਾਰੀ ਫ਼ਾਜ਼ਿਲਕਾ ਦੇ ‘ਲਾਇੰਸ ਜਿੰਮ’ ਵਿਚ ਟਰੇਨਰ ਅਨਿਮੇਸ਼ ਨਾਗਪਾਲ ਕੋਲੋਂ ਟਰੇਨਿੰਗ ਲੈ ਰਹੇ ਹਨ। ਪਿੰਡ ਢੰਡੀ ਕਦੀਮ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਮੁਕਾਬਲਿਆਂ ਦੌਰਾਨ ਸ਼ਿਵ ਕਲਿਆਣ ਨੇ ਅੰਡਰ-17 (93 ਕਿੱਲੋ ਭਾਰ ਵਰਗ) ਅਤੇ ਅਨੋਸ਼ ਸਿੰਘ ਨੇ ਅੰਡਰ-19 (66 ਕਿੱਲੋ ਭਾਰ ਵਰਗ) ਦੇ ਡੈਡ ਲਿਫ਼ਟ, ਸਕੁਐਟ ਅਤੇ ਬੈਂਚ ਪ੍ਰੈੱਸ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ਆਪਣੇ ਨਾਂ ਕੀਤੇ। ਜ਼ਿਲ੍ਹਾ ਪੱਧਰ ’ਤੇ ਜਿੱਤ ਦਰਜ ਕਰਨ ਤੋਂ ਬਾਅਦ ਹੁਣ ਇਹ ਖਿਡਾਰੀ ਰਾਜ ਪੱਧਰੀ ਸਕੂਲ ਖੇਡਾਂ ਵਿਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਇਸ ਪ੍ਰਾਪਤੀ ’ਤੇ ਪ੍ਰਬੰਧਕਾਂ ਵਲੋਂ ਦੋਵਾਂ ਹੋਣਹਾਰ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਰਤ-ਪਾਕਿ ਵੰਡ ਵੇਲੇ ਸ਼ਹੀਦ ਹੋਏ ਪਰਿਵਾਰਾਂ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਫ਼ਾਜ਼ਿਲਕਾ ਡੀ.ਸੀ. ਦਫ਼ਤਰ ਬਾਹਰ ਵਿਸ਼ਾਲ ਰੈਲੀ ਅਤੇ ਰੋਸ ਮਾਰਚ ਅੱਜ
Ad Position 24