14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੋਪੀ ਚੰਦ ਆਰੀਆ ਮਹਿਲਾ ਕਾਲਜ ਦੀਆਂ ਵਿਦਿਆਰਥਣਾਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ

ਅਬੋਹਰ, 26 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ਦੇ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਅਗਵਾਈ ਹੇਠ ਈਕੋ ਕਲੱਬ ਅਤੇ ਐਨ.

Ad Position 21
No active advertisement
ਅਜੀਤ ਡੈਸਕ 20-08-2026
ਅਬੋਹਰ, 26 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ਦੇ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਦੀ ਅਗਵਾਈ ਹੇਠ ਈਕੋ ਕਲੱਬ ਅਤੇ ਐਨ.ਐੱਸ.ਐੱਸ. ਯੂਨਿਟ ਦੇ ਸਾਂਝੇ ਸਹਿਯੋਗ ਨਾਲ ‘ਸਸਟੇਨੇਬਲ ਕੈਂਪਸ ਲਈ ਸੀਡ ਬਾਲਜ਼’ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਹ ਗਤੀਵਿਧੀ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਵਾਤਾਵਰਨ ਸੁਰੱਖਿਆ, ਰੁੱਖਾਂ, ਬੂਟਿਆਂ ਅਤੇ ਹਰਿਆਲੀ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਵਿਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਇਸ ਗਤੀਵਿਧੀ ਵਿਚ ਲਗਭਗ 50 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥਣਾਂ ਨੂੰ ਸੀਡ ਬਾਲਜ਼ ਦੀ ਮਹੱਤਤਾ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਸੀਡ ਬਾਲਜ਼ ਦੇ ਮਾਧਿਅਮ ਨਾਲ ਨਵੇਂ ਬੂਟੇ ਉਗਾਉਣ ਅਤੇ ਆਸ-ਪਾਸ ਦੇ ਖੇਤਰਾਂ ਵਿਚ ਹਰਿਆਲੀ ਅਤੇ ਜੈਵ-ਵਿਵਿਧਤਾ ਨੂੰ ਵਧਾਉਣ ਵਿਚ ਮਦਦ ਮਿਲਦੀ ਹੈ। ਵਿਦਿਆਰਥਣਾਂ ਨੇ ਰਲ ਕੇ ਲਗਭਗ 150 ਸੀਡ ਬਾਲਜ਼ ਤਿਆਰ ਕੀਤੇ ਅਤੇ ਉਨ੍ਹਾਂ ਨੂੰ ਕਾਲਜ ਕੈਂਪਸ ਅਤੇ ਹੋਰ ਢੁਕਵੀਆਂ ਥਾਵਾਂ ’ਤੇ ਵੰਡਿਆ ਅਤੇ ਖਿਲਾਰਿਆ। ਅੰਤ ਵਿਚ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਈਕੋ ਕਲੱਬ ਦੀ ਕੋਆਰਡੀਨੇਟਰ ਮੈਡਮ ਅਮਨਦੀਪ ਕੌਰ ਅਤੇ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਸੁਨੀਲ ਸੋਨੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਫਲ ਗਤੀਵਿਧੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਦੇ ਸੀ.ਈ.ਓ ਸਮਰੱਥ ਸ਼ਰਮਾ ਨੂੰ ਵੀ ਇਸ ਤਰ੍ਹਾਂ ਦੀਆਂ ਲਾਭਦਾਇਕ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਵਧਾਉਣ ਵਾਲੀਆਂ ਗਤੀਵਿਧੀਆਂ ਦੇ ਆਯੋਜਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਵਾਤਾਵਰਨ ਸੁਰੱਖਿਆ ਨਾਲ ਜੁੜੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੀ.ਓ ਸਟਾਫ਼ ਨੇ 2 ਭਗੌੜੇ ਕੀਤੇ ਕਾਬੂ ਅਗਲੀ ਖ਼ਬਰ ਭਾਰਤ-ਪਾਕਿ ਵੰਡ ਵੇਲੇ ਸ਼ਹੀਦ ਹੋਏ ਪਰਿਵਾਰਾਂ ਨੂੰ ਦਿੱਤੀ ਸ਼ਰਧਾਂਜਲੀ
Ad Position 24