14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੀ.ਓ ਸਟਾਫ਼ ਨੇ 2 ਭਗੌੜੇ ਕੀਤੇ ਕਾਬੂ

ਜਲਾਲਾਬਾਦ, 26 ਅਗਸਤ (ਜਤਿੰਦਰ ਪਾਲ ਸਿੰਘ)-ਪੀ. ਓ ਸਟਾਫ਼ ਨੇ ਵੱਖ-ਵੱਖ ਮਾਮਲਿਆਂ ’ਚ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ 2 ਵਿਅਕਤੀਆਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ।

Ad Position 21
No active advertisement
ਪੀ. ਓ. ਸਟਾਫ਼ ਕਾਬੂ ਕੀਤੇ ਗਏ ਭਗੌੜੇ ਦੇ ਨਾਲ। ਤਸਵੀਰ-ਜਤਿੰਦਰ ਪਾਲ ਸਿੰਘ 20-08-2026
ਜਲਾਲਾਬਾਦ, 26 ਅਗਸਤ (ਜਤਿੰਦਰ ਪਾਲ ਸਿੰਘ)-ਪੀ.ਓ ਸਟਾਫ਼ ਨੇ ਵੱਖ-ਵੱਖ ਮਾਮਲਿਆਂ ’ਚ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ 2 ਵਿਅਕਤੀਆਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬੱਬੂ ਪੁੱਤਰ ਕ੍ਰਿਸ਼ਨ ਸਿੰਘ ਉਰਫ਼ ਬਿਸ਼ਨ, ਵਾਸੀ ਢਾਣੀ ਕਾਹਨਾ ਰਾਮ ਦਾਖਲੀ ਥਾਣਾ ਅਰਨੀਵਾਲਾ ਅਤੇ ਛਿੰਦਾ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਟਿੱਬਾ ਬਸਤੀ ਅਰਨੀਵਾਲਾ ਵਜੋਂ ਹੋਈ ਹੈ। ਪੀ.ਓ ਸਟਾਫ਼ ਦੇ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਐੱਸ ਐੱਸ.ਪੀ ਗਗਨ ਅਜੀਤ ਸਿੰਘ ਫ਼ਾਜ਼ਿਲਕਾ ਅਤੇ ਡੀ.ਐੱਸ.ਪੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਭਗੌੜੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਦੋਵਾਂ ਵਿਅਕਤੀਆਂ ਨੂੰ ਧਾਰਾ 299 ਸੀ.ਆਰ.ਪੀ.ਸੀ ਤਹਿਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਲਵਿੰਦਰ ਸਿੰਘ ਉਰਫ਼ ਬੱਬੂ ਖ਼ਿਲਾਫ਼ ਥਾਣਾ ਅਰਨੀਵਾਲਾ ਵਿਚ ਮੁਕੱਦਮਾ ਨੰਬਰ 156, 18 ਸਤੰਬਰ 2019 ਨੂੰ ਧਾਰਾ 61/1/14 ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਹੋਇਆ ਸੀ। ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਉਸ ਨੂੰ 31 ਜਨਵਰੀ 2025 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਥਾਣਾ ਅਰਨੀਵਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਇਸੇ ਤਰ੍ਹਾਂ ਛਿੰਦਾ ਸਿੰਘ ਖ਼ਿਲਾਫ਼ ਥਾਣਾ ਖੂਹੀ ਖੇੜਾ ਵਿਚ ਮੁਕੱਦਮਾ ਨੰਬਰ 31, 30 ਜੁਲਾਈ 2018 ਨੂੰ ਧਾਰਾ 22/61/85 ਐਨ.ਡੀ.ਪੀ.ਐੱਸ ਐਕਟ ਅਤੇ 15(2) ਬੀ.ਆਈ.ਐੱਮ.ਸੀ ਐਕਟ ਤਹਿਤ ਮਾਮਲਾ ਦਰਜ ਹੋਇਆ ਸੀ। ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਉਸ ਨੂੰ 18 ਅਕਤੂਬਰ 2025 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਪੀ.ਓ ਸਟਾਫ਼ ਨੇ ਉਸ ਨੂੰ ਵੀ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਵਲੋਂ ਦੋਵਾਂ ਮਾਮਲਿਆਂ ਵਿਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਏ.ਐੱਸ.ਆਈ ਬਲਕਾਰ ਸਿੰਘ, ਹੈੱਡ ਕਾਂਸਟੇਬਲ ਪ੍ਰੇਮ ਸਿੰਘ ਅਤੇ ਸੁਨੀਤਾ ਰਾਣੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਸਰਕਾਰੀ ਸਕੂਲ ਕਰਨੀ ਖੇੜਾ ’ਚ ਲਗਾਏ 100 ਬੂਟੇ ਅਗਲੀ ਖ਼ਬਰ ਗੋਪੀ ਚੰਦ ਆਰੀਆ ਮਹਿਲਾ ਕਾਲਜ ਦੀਆਂ ਵਿਦਿਆਰਥਣਾਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ
Ad Position 24