ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਸਰਕਾਰੀ ਸਕੂਲ ਕਰਨੀ ਖੇੜਾ ’ਚ ਲਗਾਏ 100 ਬੂਟੇ
ਫ਼ਾਜ਼ਿਲਕਾ, 26 ਅਗਸਤ (ਦਵਿੰਦਰ ਪਾਲ ਸਿੰਘ)-ਇਲਾਕੇ ਦੀ ਮੋਹਰੀ ਸਮਾਜ ਸੇਵੀ ਸੰਸਥਾ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਹਰੀ ਪੱਟੀ ਵਧਾਉਣ ਦੇ ਉਦੇਸ਼ ਨਾਲ ਪਿੰਡ ਕਰਨੀ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ 100 ਬੂਟੇ ਲਗਾਏ ਗਏ। ਪ੍ਰਿੰਸੀਪਲ ਮੰਜੂ ਬਾਲਾ ਠਕਰਾਲ ਅਤੇ ਸੋਸਾਇਟੀ ਦੇ ਵਫ਼ਦ ਦੀ ਮੌਜੂਦਗੀ ਵਿਚ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਗਏ।
ਫ਼ਾਜ਼ਿਲਕਾ, 26 ਅਗਸਤ (ਦਵਿੰਦਰ ਪਾਲ ਸਿੰਘ)-ਇਲਾਕੇ ਦੀ ਮੋਹਰੀ ਸਮਾਜ ਸੇਵੀ ਸੰਸਥਾ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਹਰੀ ਪੱਟੀ ਵਧਾਉਣ ਦੇ ਉਦੇਸ਼ ਨਾਲ ਪਿੰਡ ਕਰਨੀ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ 100 ਬੂਟੇ ਲਗਾਏ ਗਏ। ਪ੍ਰਿੰਸੀਪਲ ਮੰਜੂ ਬਾਲਾ ਠਕਰਾਲ ਅਤੇ ਸੋਸਾਇਟੀ ਦੇ ਵਫ਼ਦ ਦੀ ਮੌਜੂਦਗੀ ਵਿਚ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਗਏ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਈਕੋ ਕਲੱਬ ਇੰਚਾਰਜ ਮੈਡਮ ਸਾਕਸ਼ੀ, ਕੈਂਪਸ ਮੈਨੇਜਰ ਗੁਰਦੇਵ ਸਿੰਘ ਅਤੇ ਸਕੂਲ ਵਿਦਿਆਰਥੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਸ਼ਸ਼ੀਕਾਂਤ ਅਤੇ ਜਨਰਲ ਸਕੱਤਰ ਰਾਕੇਸ਼ ਗਿਲਹੋਤਰਾ ਨੇ ਕਿਹਾ ਕਿ ਵਾਤਾਵਰਨ ਦਾ ਸੰਤੁਲਨ ਬਣਾਏ ਰੱਖਣ ਲਈ ਜੰਗਲਾਤ ਖੇਤਰ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਸੰਸਥਾ ਵਲੋਂ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਬੂਟੇ ਲਗਾਏ ਜਾਣਗੇ। ਪ੍ਰਿੰਸੀਪਲ ਮੰਜੂ ਬਾਲਾ ਨੇ ਲਗਾਏ ਗਏ ਬੂਟਿਆਂ ਦੀ ਪੂਰੀ ਦੇਖਭਾਲ ਅਤੇ ਨਿਯਮਤ ਸਿੰਜਾਈ ਦਾ ਭਰੋਸਾ ਦਿੱਤਾ। ਸਮਾਗਮ ਦੇ ਅੰਤ ਵਿਚ ਸੋਸਾਇਟੀ ਵਫ਼ਦ ਵਲੋਂ ਪ੍ਰਿੰਸੀਪਲ ਮੰਜੂ ਬਾਲਾ ਠਕਰਾਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿੱਤ ਸਕੱਤਰ ਨਰੇਸ਼ ਮਿੱਤਲ, ਰਵੀ ਜੁਨੇਜਾ, ਸੰਦੀਪ ਅਨੇਜਾ, ਨਰੇਸ਼ ਜੁਨੇਜਾ ਅਤੇ ਜਗਦੀਸ਼ ਸਿਰੋਵਾ ਵੀ ਹਾਜ਼ਰ ਸਨ।