ਫ਼ਾਜ਼ਿਲਕਾ ਅਪਰਾਧਨਾਮਾ -ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 9 ਮੁਕੱਦਮੇ ਦਰਜ
ਸੜਕ ਹਾਦਸੇ ’ਚ ਸਕੂਟਰੀ ਚਾਲਕ ਦੀ ਮੌਤ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 26 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਸੜਕ ਹਾਦਸੇ ਵਿਚ ਸਕੂਟਰੀ ਚਾਲਕ ਦੀ ਮੌਤ ਹੋਣ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਤਪਾਲ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਜੰਡਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਐਕਮੇ ਸਕੂਲ ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਇਕ ਅਣਪਛਾਤੇ ਕਰੇਟਾ ਕਾਰ ਚਾਲਕ ਵਲੋਂ ਟੱਕਰ ਮਾਰਨ ਕਾਰਨ ਸਕੂਟਰੀ ਚਾਲਕ ਦੀ ਮੌਤ ਹੋ ਗਈ ਹੈ।
ਫ਼ਾਜ਼ਿਲਕਾ, 26 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਸੜਕ ਹਾਦਸੇ ਵਿਚ ਸਕੂਟਰੀ ਚਾਲਕ ਦੀ ਮੌਤ ਹੋਣ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਤਪਾਲ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਜੰਡਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਐਕਮੇ ਸਕੂਲ ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਇਕ ਅਣਪਛਾਤੇ ਕਰੇਟਾ ਕਾਰ ਚਾਲਕ ਵਲੋਂ ਟੱਕਰ ਮਾਰਨ ਕਾਰਨ ਸਕੂਟਰੀ ਚਾਲਕ ਦੀ ਮੌਤ ਹੋ ਗਈ ਹੈ। ਪੁਲਿਸ ਪਾਰਟੀ ਨੇ ਸਿਵਲ ਹਸਪਤਾਲ ਜਲਾਲਾਬਾਦ ਪੁੱਜ ਕੇ ਕਾਰਵਾਈ ਅਮਲ ਵਿਚ ਲਿਆਂਦੀ ਅਤੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕਾਰਾ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਕਾਰਾਂ ਚੋਰੀ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਰੇਲਵੇ ਰੋਡ ਨੇੜੇ ਸ਼ੋ-ਰੂਮ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਗਜੀਤ ਸਿੰਘ ਉਰਫ਼ ਵਿਕੀ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਬਾਲਮਗੜ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਦੋ ਗੱਡੀਆਂ ਆਲਟੋ ਅਤੇ ਹੌਂਡਾ ਸਿਟੀ ਚੋਰੀ ਕਰਕੇ ਅੱਗੇ ਵੇਚੀਆਂ ਗਈਆਂ ਹਨ। ਜਿਸ ’ਤੇ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ ਦਾ ਨਸ਼ਾ ਕਰਨ ਵਾਲਾ ਵਿਅਕਤੀ ਕਾਬੂ ਫ਼ਾਜ਼ਿਲਕਾ - ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਲੱਲਾ ਬਸਤੀ ਦੇ ਬੈਕ ਸਾਈਡ ਬਣੀ ਸਮਾਧ ਕੋਲ ਪੁੱਜੀ ਤਾਂ ਉੱਥੇ ਇਕ ਵਿਅਕਤੀ ਹੈਰੋਇਨ ਦਾ ਨਸ਼ਾ ਕਰ ਰਿਹਾ ਸੀ। ਪੁਲਿਸ ਨੇ ਰਜੀਵ ਕੁਮਾਰ ਪੁੱਤਰ ਰਾਮ ਲਾਲ ਵਾਸੀ ਵਾਰਡ ਨੰਬਰ 2 ਬਸਤੀ ਹਾਈ ਸਕੂਲ ਹਾਲ ਆਬਾਦ ਅਗਰਵਾਲ ਕਾਲੋਨੀ ਜਲਾਲਾਬਾਦ ਨੂੰ ਮੌਕੇ ’ਤੇ ਕਾਬੂ ਕਰਕੇ ਉਸ ਕੋਲੋਂ ਇਕ ਸਿਲਵਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਪਾਰਟੀ ਨਾਲ ਧੱਕਾਮੁੱਕੀ ਕਰਨ ਵਾਲੇ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਵੈਰੋਕੇ ਪੁਲਿਸ ਨੇ ਪੁਲਿਸ ਕਰਮਚਾਰੀਆਂ ਨਾਲ ਧੱਕਾਮੁੱਕੀ ਕਰਨ ਵਾਲੇ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਪਿੰਡ ਕਾਠਗੜ ਪੁੱਜੇ ਤਾਂ ਸੁਖਵਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਸੋਨਾ ਸਿੰਘ ਪੁਲਿਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਯਕਦਮ ਘਰ ਵੱਲ ਨੂੰ ਭੱਜਿਆ। ਜਿਸ ਦਾ ਪਿੱਛਾ ਕੀਤਾ ਤਾਂ ਉਹ ਪਲਾਸਟਿਕ ਕੈਨ ਵਿਚੋਂ 50 ਲੀਟਰ ਲਾਹਣ ਡੋਲ ਰਿਹਾ ਸੀ, ਜਿਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਸੁਖਵਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਸੋਨਾ ਸਿੰਘ, ਸੁਖਵਿੰਦਰ ਸਿੰਘ ਪੁੱਤਰ ਲਛਮਣ ਸਿੰਘ, ਬਿੱਟੂ ਦੀ ਪਤਨੀ, ਬਿੱਟੂ ਦਾ ਭਰਾ, ਬਿੱਟੂ ਦੇ ਭਰਾ ਦੀ ਪਤਨੀ ਅਤੇ 3-4 ਅਣਪਛਾਤੇ ਵਿਅਕਤੀ ਵਾਸੀ ਕਾਠਗੜ ਨੇ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਨਾਲ ਧੱਕਾਮੁੱਕੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਵਰਦੀ ਦਾ ਖੱਬਾ ਸ਼ੋਲਡਰ ਪਾੜ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਬਰਾਮਦ ਕਰਕੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਢੋਲਾ ਰਾਮ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਐਫ.ਐਫ.ਰੋਡ ਨਜ਼ਦੀਕ ਪਿੰਡ ਲਖੇ ਕੇ ਉਤਾੜ ਪੁੱਜੀ ਤਾਂ ਉੱਥੇ ਹਿਮਾਸ਼ੂ ਪੁੱਤਰ ਵਿਨੋਦ ਕੁਮਾਰ ਵਾਸੀ ਜੰਮੂ ਬਸਤੀ ਅਬੋਹਰ ਅਤੇ ਸ਼ੈਪੀ ਵਾਸੀ ਅਜੀਤ ਨਗਰ ਅਬੋਹਰ ਦਾ ਕਿਸੇ ਵਹੀਕਲ ਨਾਲ ਐਕਸੀਡੈਂਟ ਹੋਇਆ ਸੀ, ਜੋ ਮੌਕੇ ’ਤੇ ਖੜੇ ਸਨ। ਪੁਲਿਸ ਪਾਰਟੀ ਦੇਖ ਕੇ ਉਹ ਦੌੜਨ ਲੱਗੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਕੀਤੀ ਗਈ ਤਾਂ ਉਨ੍ਹਾਂ ਕੋਲੋਂ 90 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ.ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਅਰੁਣ ਸਚਦੇਵਾ ਐਕਸਾਈਜ਼ ਵਿਭਾਗ ਫ਼ਾਜ਼ਿਲਕਾ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ’ਤੇ ਸਨ ਤਾਂ ਰੇਲਵੇ ਫਾਟਕ ਨ ਜ਼ਦੀਕ ਪਿੰਡ ਲਾਲੋ ਵਾਲੀ ਵਿਖੇ ਅਜਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕਾਠਗੜ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਜਿਸ ਕੋਲੋਂ ਇਕ ਪਲਾਸਟਿਕ ਦੀ ਕੈਂਨੀ ਵਿਚੋਂ 49 ਬੋਤਲਾਂ ਸ਼ਰਾਬ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਡੋਪ ਟੈਸਟ ਪਾਜ਼ੀਟਿਵ ਆਉਣ ’ਤੇ 1 ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਅਮਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਘੱਲੂ ਤੋਂ ਬਜੀਦਪੁਰ ਕੱਟਿਆਂਵਾਲੀ ਕੱਚੇ ਰਸਤੇ ’ਤੇ ਬਣ ਰਹੇ ਨਵੇਂ ਪੁਲ ਕੋਲ ਪਹੁੰਚੀ ਤਾਂ ਇਕ ਨੌਜਵਾਨ ਸ਼ੱਕੀ ਹਾਲਾਤ ਵਿਚ ਮਿਲਿਆ, ਜਿਸ ਨੇ ਕੋਈ ਨਸ਼ੀਲਾ ਪਦਾਰਥ ਸੇਵਨ ਕੀਤਾ ਜਾਪਦਾ ਸੀ। ਪੁਲਿਸ ਵਲੋਂ ਸੁਖਦੀਪ ਕੁਮਾਰ ਉਰਫ਼ ਦੀਪੂ ਪੁੱਤਰ ਨੀਮ ਨਰਾਇਣ ਵਾਸੀ ਮੰਮੂ ਖੇੜਾ ਦਾ ਡੋਪ ਟੈੱਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਉਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ ਫਾਜ਼ਿਲਕਾ - ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਾਜਾਇਜ਼ ਸ਼ਰਾਬ (ਲਾਹਣ) ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਟੀ-ਪੁਆਇੰਟ ਬਾਧਾ ਪੁੱਜੇ ਤਾਂ ਨਾਕਾਬੰਦੀ ਕੀਤੀ ਹੋਈ ਸੀ। ਈ-ਰਿਕਸ਼ਾ ’ਤੇ ਬੈਠੇ 2 ਵਿਅਕਤੀਆਂ ਨੂੰ ਚੈੱਕ ਕਰਨ ’ਤੇ ਉਨ੍ਹਾਂ ਕੋਲੋਂ ਨਾਜਾਇਜ਼ 64 ਬੋਤਲਾਂ ਸ਼ਰਾਬ (ਲਾਹਣ) ਬਰਾਮਦ ਕੀਤੀ ਗਈ। ਪੁਲਿਸ ਨੇ ਸ਼ੰਕਰ ਪੁੱਤਰ ਮਹਾਵੀਰ ਪ੍ਰਸਾਦ ਵਾਸੀ ਸੈਣੀਆਂ ਰੋਡ ਅਤੇ ਬਲਵੀਰ ਕੁਮਾਰ ਪੁੱਤਰ ਭਗਵਾਨ ਦਾਸ ਵਾਸੀ ਝੀਵਰਾਂ ਮੁਹੱਲਾ ਫ਼ਾਜ਼ਿਲਕਾ ਨੂੰ ਕਾਬੂ ਕਰਕੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ ਫਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਸਰਿਤਾ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸਲੇਮਸ਼ਾਹ ਰੋਡ ਫ਼ਾਜ਼ਿਲਕਾ ਨਹਿਰ ਪਟੜੀ ’ਤੇ ਅਭਿਸ਼ੇਕ ਪੁੱਤਰ ਓਮ ਪ੍ਰਕਾਸ਼ ਵਾਸੀ ਪਿੰਡ ਕਰਨੀ ਖੇੜਾ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 15 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।