ਏਂਜਲਸ ਵਰਲਡ ਸਕੂਲ ਦੇ ਬੱਚੇ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਹੋਏ ਨਤਮਸਤਕ
ਅਬੋਹਰ, 26 ਅਗਸਤ (ਵਿਵੇਕ ਹੂੜੀਆ)-ਐਂਜਲਸ ਵਰਲਡ ਪਲੇ-ਵੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਨੂੰ ਧਾਰਮਿਕ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਉਦੇਸ਼ ਨਾਲ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਨਤਮਸਤਕ ਕਰਵਾਇਆ ਗਿਆ। ਗੁਰੂ ਘਰ ਪਹੁੰਚ ਕੇ ਬੱਚਿਆਂ ਨੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਕੀਰਤਨ ਸੁਣਿਆ।
ਅਬੋਹਰ, 26 ਅਗਸਤ (ਵਿਵੇਕ ਹੂੜੀਆ)-ਐਂਜਲਸ ਵਰਲਡ ਪਲੇ-ਵੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਨੂੰ ਧਾਰਮਿਕ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਉਦੇਸ਼ ਨਾਲ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਨਤਮਸਤਕ ਕਰਵਾਇਆ ਗਿਆ। ਗੁਰੂ ਘਰ ਪਹੁੰਚ ਕੇ ਬੱਚਿਆਂ ਨੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਕੀਰਤਨ ਸੁਣਿਆ। ਅਧਿਆਪਕਾਵਾਂ ਨੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੁਆਰਾ ਦਰਸਾਏ ਮਾਨਵਤਾ, ਸੇਵਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ਬਾਰੇ ਸਰਲ ਭਾਸ਼ਾ ਵਿਚ ਜਾਗਰੂਕ ਕੀਤਾ। ਬੁਲਾਰਿਆਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵੱਡਿਆਂ ਦਾ ਸਤਿਕਾਰ ਕਰਨ, ਲੋੜਵੰਦਾਂ ਦੀ ਮਦਦ ਕਰਨ ਅਤੇ ਚੰਗੇ ਸੰਸਕਾਰ ਅਪਣਾਉਣ ਦੀ ਪ੍ਰੇਰਨਾ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਿੱਖਿਆ ਕੇਵਲ ਕਿਤਾਬਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ। ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।