26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਹਲਕਾ ਦਿਹਾਤੀ ਤੋਂ ਬਲਾਕ ਸੰਮਤੀ ਮੈਂਬਰ ਪਰਮਪਾਲ ਸਿੰਘ ਗਿੱਲ ਦੇ ਦਫ਼ਤਰ ਪਹੁੰਚੇ ਵਿਧਾਇਕ ਦਹੀਯਾ

ਫ਼ਿਰੋਜ਼ਪੁਰ, 26 ਅਗਸਤ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਵੀ ਸਿਆਸੀ ਅਤੇ ਪ੍ਰਸ਼ਾਸਨਿਕ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸੇ ਤਹਿਤ ਬਲਾਕ ਸੰਮਤੀ ਘੱਲ ਖ਼ੁਰਦ ਦੇ ਮੈਂਬਰ ਪਰਮਪਾਲ ਸਿੰਘ ਗਿੱਲ ਦੇ ਦਫ਼ਤਰ ਵਿਧਾਇਕ ਰਜਨੀਸ਼ ਦਹੀਯਾ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਹਲਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨਾਲ ਤਾਲਮੇਲ ਬਣਾਉਣ ਸੰਬੰਧੀ ਵਿਚਾਰ ਵਟਾਂਦਰਾ ਕਰਨ ਸਮੇਂ ਵਿਧਾਇਕ ਰਜਨੀਸ਼ ਦਹੀਯਾ ਅਤੇ ਬਲਾਕ ਸੰਮਤੀ ਮੈਂਬਰ ਪਰਮਪਾਲ ਸਿੰਘ ਗਿੱਲ ਅਤੇ ਹੋਰ। ਅਜੀਤ ਤਸਵੀਰ 27-08-2026
ਫ਼ਿਰੋਜ਼ਪੁਰ, 26 ਅਗਸਤ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਵੀ ਸਿਆਸੀ ਅਤੇ ਪ੍ਰਸ਼ਾਸਨਿਕ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸੇ ਤਹਿਤ ਬਲਾਕ ਸੰਮਤੀ ਘੱਲ ਖ਼ੁਰਦ ਦੇ ਮੈਂਬਰ ਪਰਮਪਾਲ ਸਿੰਘ ਗਿੱਲ ਦੇ ਦਫ਼ਤਰ ਵਿਧਾਇਕ ਰਜਨੀਸ਼ ਦਹੀਯਾ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਬਲਾਕ ਸੰਮਤੀ ਘੱਲ ਖ਼ੁਰਦ ਦੇ ਮੈਂਬਰ ਪਰਮਪਾਲ ਸਿੰਘ ਗਿੱਲ ਨੇ ਇਲਾਕਿਆਂ ਵਿਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ, ਚੱਲ ਰਹੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਸਮੇਂ ਵਿਚ ਲੋੜੀਂਦੇ ਨਵੇਂ ਕੰਮਾਂ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪਿੰਡ ਪੱਧਰ ’ਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ, ਸੜਕਾਂ, ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਲੋਕ ਭਲਾਈ ਨਾਲ ਜੁੜੇ ਕੰਮਾਂ ਨੂੰ ਤਰਜੀਹ ਦੇਣ ’ਤੇ ਵੀ ਚਰਚਾ ਹੋਈ। ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਵਿਧਾਇਕ ਦਹੀਯਾ ਨੇ ਬਲਾਕ ਸਮਿਤੀ ਮੈਂਬਰ ਪਰਮਪਾਲ ਸਿੰਘ ਗਿੱਲ ਨੂੰ ਵਿਸ਼ਵਾਸ ਦਿੰਦੇ ਹੋਏ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵਲੋਂ ਜਾਰੀ ਕੀਤੇ ਜਾ ਰਹੇ ਫ਼ੰਡਾਂ ਦੀ ਸਹੀ ਵਰਤੋਂ ਕਰਕੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਪ੍ਰਸ਼ਾਸਨ ਅਤੇ ਪੰਚਾਇਤੀ ਨੁਮਾਇੰਦਿਆਂ ਨਾਲ ਤਾਲਮੇਲ ਬਣਾਇਆ ਜਾ ਰਿਹਾ ਹੈ। ਆਗੂ ਪਰਮਪਾਲ ਸਿੰਘ ਨੇ ਵਿਧਾਇਕ ਰਜਨੀਸ਼ ਦਹੀਯਾ ਨੂੰ ਬਲਾਕ ਸੰਮਤੀ ਘੱਲ ਖ਼ੁਰਦ ਨਾਲ ਸਬੰਧਿਤ ਵੱਖ-ਵੱਖ ਇਲਾਕਿਆਂ ਦੀਆਂ ਲੋੜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਜਿੱਥੇ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ, ਉੱਥੇ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਵੀ ਜ਼ਰੂਰੀ ਹੈ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਅਤੇ ਆਮ ਲੋਕਾਂ ਨਾਲ ਨਜ਼ਦੀਕੀ ਤਾਲਮੇਲ ਬਣਾਈ ਰੱਖਣ ਸਬੰਧੀ ਵੀ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਹਲਕੇ ਦੇ ਸਰਪੰਚ ਅਤੇ ‘ਆਪ’ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੇ ਰੇਲਵੇ ਸਟੇਸ਼ਨਾਂ ’ਤੇ ‘ਰੇਲ ਵਨ ਐਪ’ ਤੋਂ ਟਿਕਟ ਖ਼ਰੀਦਣ ਲਈ ਯਾਤਰੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਬਾਠ ਹਸਪਤਾਲ ਮੁੱਦਕੀ ਵਲੋਂ ਮੈਡਮ ਸਤਵਿੰਦਰ ਕੌਰ ਬਾਠ ਦੇ ਜਨਮ ਦਿਨ ’ਤੇ ਸਰਕਾਰੀ ਕੰਨਿਆ ਸਕੂਲ ਨੂੰ 5 ਪੱਖੇ ਭੇਟ
Ad Position 24