28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦੇ ਜਸਰਾਜ ਸਿੰਘ ਦੀ ਬਾਸਕਟਬਾਲ ਸਪੋਰਟਸ ਵਿੰਗ ਪਟਿਆਲਾ ਲਈ ਚੋਣ

ਫ਼ਿਰੋਜ਼ਪੁਰ, 27 ਅਗਸਤ (ਗੁਰਿੰਦਰ ਸਿੰਘ)-ਆਰ. ਐੱਸ.

Ad Position 21
No active advertisement
ਅਜੀਤ ਡੈਸਕ 28-08-2026
ਫ਼ਿਰੋਜ਼ਪੁਰ, 27 ਅਗਸਤ (ਗੁਰਿੰਦਰ ਸਿੰਘ)-ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਲਈ ਇਹ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਸਕੂਲ ਦੇ ਹੋਣਹਾਰ ਬਾਸਕਟਬਾਲ ਖਿਡਾਰੀ ਜਸਰਾਜ ਸਿੰਘ ਦੀ ਚੋਣ ਵੱਕਾਰੀ ਬਾਸਕਟਬਾਲ ਸਪੋਰਟਸ ਵਿੰਗ ਪਟਿਆਲਾ ਲਈ ਹੋਈ ਹੈ। ਜਸਰਾਜ ਦੀ ਇਸ ਪ੍ਰਾਪਤੀ ਨਾਲ ਸਕੂਲ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਸਰਾਜ ਸਿੰਘ ਨੇ ਆਪਣੀ ਮਿਹਨਤ, ਅਨੁਸ਼ਾਸਨ, ਲਗਨ ਅਤੇ ਨਿਰੰਤਰ ਅਭਿਆਸ ਸਦਕਾ ਇਹ ਉਪਲਬਧੀ ਹਾਸਿਲ ਕੀਤੀ ਹੈ। ਇਸ ਸਫਲਤਾ ’ਚ ਸਕੂਲ ਦੇ ਤਜਰਬੇਕਾਰ ਬਾਸਕਟਬਾਲ ਕੋਚ ਪੰਕਜ ਕਸ਼ਯਪ ਵਲੋਂ ਦਿੱਤੀ ਗਈ ਸਿਖਲਾਈ ਅਤੇ ਮਾਰਗਦਰਸ਼ਨ ਦਾ ਵੀ ਅਹਿਮ ਯੋਗਦਾਨ ਰਿਹਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐੱਸ.ਸੀ. ਸਾਂਵਾਲਕਾ, ਸਕੱਤਰ ਰਜਨੀਸ਼ ਸਾਂਵਾਲਕਾ, ਡਾਇਰੈਕਟਰ ਐੱਸ.ਪੀ. ਆਨੰਦ ਅਤੇ ਪ੍ਰਿੰਸੀਪਲ ਡਾ. ਪ੍ਰਵੀਨ ਔਲ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਜਸਰਾਜ ਸਿੰਘ, ਉਸ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਜਸਰਾਜ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਸਕੂਲ ਪ੍ਰਬੰਧਕਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਜਸਰਾਜ ਆਉਣ ਵਾਲੇ ਸਮੇਂ ਵਿਚ ਰਾਜ ਅਤੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੇ ਨਾਲ-ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਵੀ ਰੌਸ਼ਨ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਨੇ ਡੀ.ਸੀ. ਅਤੇ ਵਿਧਾਇਕ ਨੂੰ ਸੌਂਪੇ ਮੰਗ ਪੱਤਰ 1 ਸਤੰਬਰ ਤੋਂ ਸੰਘਰਸ਼ ਦੀ ਚਿਤਾਵਨੀ ਅਗਲੀ ਖ਼ਬਰ ਸੁਖਜੀਤ ਸਿੰਘ ਆਸਿਫ ਵਾਲਾ, ਹਰਪ੍ਰੀਤ ਸਿੰਘ ਬਹਿਕ ਗੁੱਜਰਾਂ ਅਤੇ ਮਨਪ੍ਰੀਤ ਸਿੰਘ ਬਹਿਕ ਫੱਤੂ ਅਕਾਲੀ ਦਲ ਬਾਦਲ ਦੇ ਰਾਜ ਵਿ...
Ad Position 24