28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜ਼ਿਲ੍ਹੇ ਭਰ ’ਚ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ

ਫ਼ਿਰੋਜ਼ਪੁਰ, 27 ਅਗਸਤ (ਸੁਖਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਡਾਕੂਮੈਂਟਰੀ ਵੈਨ ਰਾਹੀਂ ਦਿਖਾਈ ਜਾ ਰਹੀ ਹੈ। ਜਿਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 28-08-2026
ਫ਼ਿਰੋਜ਼ਪੁਰ, 27 ਅਗਸਤ (ਸੁਖਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਡਾਕੂਮੈਂਟਰੀ ਵੈਨ ਰਾਹੀਂ ਦਿਖਾਈ ਜਾ ਰਹੀ ਹੈ। ਜਿਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬੀਤੀ ਸ਼ਾਮ ਡਾਕੂਮੈਂਟਰੀ ਫਿਲਮ ਦਿਖਾਉਣ ਵਾਲੀ ਵੈਨ ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਲੋਹਕੇ ਖੁਰਦ, ਠੱਠਾ, ਬੇਰੀਕਾਦਰਾਬਾਦ ਅਤੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਬੂਲਾ ਰਾਏ, ਮੇਘਾ ਪੰਜ ਗਰਾਈ ਉਤਾੜ ਅਤੇ ਮੋਹਨ ਇਲਾਹੀ ਬਖਸ਼ ਬੋਦਲਾ ਵਿਖੇ ਪਹੁੰਚੀ। ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਦਸਤਾਵੇਜ਼ੀ ਫਿਲਮ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਲੋਂ ਦਿੱਤੇ ਸਮਾਨਤਾ, ਪ੍ਰਭੂ ਭਗਤੀ, ਮਨੁੱਖਤਾ, ਮਿਹਨਤ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਡਾਕੂਮੈਂਟਰੀ ਫਿਲਮਾਂ ਦਾ ਪ੍ਰਦਰਸ਼ਨ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਹੋਰ ਨੇੜਿਓਂ ਜੁੜ ਸਕਣਗੇ ਅਤੇ ਸਮਾਜ ਵਿਚ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਕਿੱਕ ਬਾਕਸਿੰਗ ’ਚ ਸੋਨ ਤਗਮਾ ਜਿੱਤ ਕੇ ਮੋਹਦੀਪ ਕੌਰ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਬੱਸ ਰੇਡ ਦੇ ਮਾਧਿਅਮ ਨਾਲ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ
Ad Position 24