28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਵਿਧਾਇਕ ਰਜਨੀਸ਼ ਦਹੀਯਾ ਨੇ ਨਵ-ਨਿਯੁਕਤ ਚੇਅਰਮੈਨ ਸੁਖਦੀਪ ਸਿੰਘ ਉੱਗੋਕੇ ਨੂੰ ਦਿੱਤੀਆਂ ਵਧਾਈਆਂ

ਫ਼ਿਰੋਜ਼ਪੁਰ, 27 ਅਗਸਤ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਦਿਹਾਤੀ ਖੇਤਰ ਦੇ ਸੀਨੀਅਰ ਨੌਜਵਾਨ ਆਗੂ ਸੁਖਦੀਪ ਸਿੰਘ ਉੱਗੋਕੇ ਨੂੰ ਮਾਰਕਿਟ ਕਮੇਟੀ ਮਮਦੋਟ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਨੇ ਨਵ-ਨਿਯੁਕਤ ਮਾਰਕਿਟ ਕਮੇਟੀ ਮਮਦੋਟ ਦੇ ਚੇਅਰਮੈਨ ਸੁਖਦੀਪ ਸਿੰਘ ਉੱਗੋਕੇ ਦਾ ਦਫ਼ਤਰ ਪਹੁੰਚਣ ’ਤੇ ਮੂੰਹ ਮਿੱਠਾ ਕਰਵਾਕੇ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 28-08-2026
ਫ਼ਿਰੋਜ਼ਪੁਰ, 27 ਅਗਸਤ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਦਿਹਾਤੀ ਖੇਤਰ ਦੇ ਸੀਨੀਅਰ ਨੌਜਵਾਨ ਆਗੂ ਸੁਖਦੀਪ ਸਿੰਘ ਉੱਗੋਕੇ ਨੂੰ ਮਾਰਕਿਟ ਕਮੇਟੀ ਮਮਦੋਟ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਨੇ ਨਵ-ਨਿਯੁਕਤ ਮਾਰਕਿਟ ਕਮੇਟੀ ਮਮਦੋਟ ਦੇ ਚੇਅਰਮੈਨ ਸੁਖਦੀਪ ਸਿੰਘ ਉੱਗੋਕੇ ਦਾ ਦਫ਼ਤਰ ਪਹੁੰਚਣ ’ਤੇ ਮੂੰਹ ਮਿੱਠਾ ਕਰਵਾਕੇ ਵਧਾਈ ਦਿੱਤੀ। ਵਿਧਾਇਕ ਦਹੀਯਾ ਨੇ ਕਿਹਾ ਕਿ ਸੁਖਦੀਪ ਸਿੰਘ ਇਕ ਮਿਹਨਤੀ ਨੌਜਵਾਨ ਆਗੂ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਹ ਜ਼ਿੰਮੇਵਾਰੀ ਬਹੁਤ ਮਹੱਤਵਪੂਰਨ ਹੈ, ਜਿਸ ਨੂੰ ਬਾਖ਼ੂਬੀ ਨਿਭਾਉਣਗੇ। ਨਵ-ਨਿਯੁਕਤ ਚੇਅਰਮੈਨ ਸੁਖਦੀਪ ਸਿੰਘ ਉੱਗੋਕੇ ਨੇ ਆਪਣੀ ਨਿਯੁਕਤੀ ’ਤੇ ਪੰਜਾਬ ਸਰਕਾਰ ਅਤੇ ਵਿਧਾਇਕ ਰਜਨੀਸ਼ ਦਹੀਯਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਪਾਰਟੀ ਵਲੋਂ ਸੌਂਪੀ ਗਈ ਹੈ, ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸ਼ਾਮ ਸਿੰਘ ਮੁੱਦਕਾ ਬਲਾਕ ਸਮਿਤੀ ਮੈਂਬਰ, ਜਗਤਾਰ ਸਿੰਘ ਮੁੱਦਕਾ ਸਰਪੰਚ, ਮੱਲਵਾਲ ਕਦੀਮ, ਪਰਮਪਾਲ ਸਿੰਘ ਬਲਾਕ ਸਮਿਤੀ ਮੈਂਬਰ ਹਲਕਾ ਦਿਹਾਤੀ, ਰਾਜਿੰਦਰ ਸ਼ਰਮਾ ਜ਼ਿਲ੍ਹਾ ਚੇਅਰਮੈਨ ਬ੍ਰਾਹਮਣ ਵੈੱਲਫੇਅਰ ਬੋਰਡ, ਸਰਪੰਚ ਬਲਵਿੰਦਰ ਸਿੰਘ ਲਾਡੀ, ਟੋਨੀ ਸ਼ਰਮਾ, ਪਰਮਜੀਤ ਸਿੰਘ ਜੰਮੂ ਮੈਂਬਰ ਕੰਬੋਜ ਵੈੱਲਫੇਅਰ ਬੋਰਡ, ਸਰਪੰਚ ਮਨਦੀਪ ਸਿੰਘ ਪਿਆਰੇਆਣਾ, ਮਨੀ ਸੰਧੂ ਹਲਕਾ ਕੋਆਰਡੀਨੇਟਰ ਲੋਕ ਮਿਲਣੀ ਪ੍ਰੋਗਰਾਮ, ਮਲਕੀਤ ਸਿੰਘ ਬਰਾੜ ਬਲਾਕ ਸਮਿਤੀ ਮੈਂਬਰ, ਕਾਕਾ ਸੰਧੂ ਬੂਟੇ ਵਾਲਾ, ਗੋਪਾਲ ਕ੍ਰਿਸ਼ਨ ਬਲਾਕ ਸਮਿਤੀ ਮੈਂਬਰ, ਮੇਜਰ ਸਿੰਘ ਬੁਰਜੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਮਦੋਟ, ਸਰਪੰਚ ਮੱਸਾ ਸਿੰਘ ਪੀਰੂਵਾਲਾ, ਹਰਜਿੰਦਰ ਸਿੰਘ ਸਾਬ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ (ਛਾਉਣੀ) ਆਦਿ ਨੇ ਵਧਾਈਆਂ ਦਿੱਤੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਡੀ.ਸੀ. ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ’ਚ ਬਜ਼ੁਰਗਾਂ ਅਤੇ ਗੁਰੂ... ਅਗਲੀ ਖ਼ਬਰ ਕਿੱਕ ਬਾਕਸਿੰਗ ’ਚ ਸੋਨ ਤਗਮਾ ਜਿੱਤ ਕੇ ਮੋਹਦੀਪ ਕੌਰ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ
Ad Position 24