ਦੇਵ ਸਮਾਜ ਕਾਲਜ ਫਾਰ ਵੁਮੈਨ ਵਿਖੇ ਹੱਥੀਂ ਬਣਾਈਆਂ ਰੱਖੜੀਆਂ ਦੀ ਪ੍ਰਦਰਸ਼ਨੀ-ਕਮ-ਵਿਕਰੀ”
ਫ਼ਿਰੋਜ਼ਪੁਰ, 28 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫਾਰ ਵੁਮੈਨ, ਫ਼ਿਰੋਜ਼ਪੁਰ ਦੇ ਪੋਸਟ ਗ੍ਰੇਜੂਏਟ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ “ਅਨਮੋਲ ਬੰਧਨ – ਹੱਥੀਂ ਬਣਾਈਆਂ ਰੱਖੜੀਆਂ ਦੀ ਪ੍ਰਦਰਸ਼ਨੀ-ਕਮ-ਵਿਕਰੀ” ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਨੇ ਵਿਦਿਆਰਥਣਾਂ ਨੂੰ ਆਪਣੀ ਰਚਨਾਤਮਕਤਾ ਅਤੇ ਹਸਤਕਲਾ ਦੇ ਹੁਨਰ ਨੂੰ ਪ੍ਰਦਰਸ਼ਿਤ ਕਰਨ ਲਈ ਇਕ ਸ਼ਾਨਦਾਰ ਮੰਚ ਪ੍ਰਦਾਨ ਕੀਤਾ।
ਫ਼ਿਰੋਜ਼ਪੁਰ, 28 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫਾਰ ਵੁਮੈਨ, ਫ਼ਿਰੋਜ਼ਪੁਰ ਦੇ ਪੋਸਟ ਗ੍ਰੇਜੂਏਟ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ “ਅਨਮੋਲ ਬੰਧਨ – ਹੱਥੀਂ ਬਣਾਈਆਂ ਰੱਖੜੀਆਂ ਦੀ ਪ੍ਰਦਰਸ਼ਨੀ-ਕਮ-ਵਿਕਰੀ” ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਨੇ ਵਿਦਿਆਰਥਣਾਂ ਨੂੰ ਆਪਣੀ ਰਚਨਾਤਮਕਤਾ ਅਤੇ ਹਸਤਕਲਾ ਦੇ ਹੁਨਰ ਨੂੰ ਪ੍ਰਦਰਸ਼ਿਤ ਕਰਨ ਲਈ ਇਕ ਸ਼ਾਨਦਾਰ ਮੰਚ ਪ੍ਰਦਾਨ ਕੀਤਾ। ਪ੍ਰਦਰਸ਼ਨੀ ਵਿਚ ਰੰਗ-ਬਿਰੰਗੇ ਧਾਗਿਆਂ, ਮੋਤੀਆਂ, ਨਗਾਂ, ਸਟੋਨ, ਰਿਬਨਾਂ, ਕੱਪੜੇ ਦੀ ਸਜਾਵਟੀ ਸਮੱਗਰੀ ਅਤੇ ਹੋਰ ਸਜਾਵਟੀ ਵਸਤੂਆਂ ਦੀ ਵਰਤੋਂ ਕਰਕੇ ਤਿਆਰ ਕੀਤੀਆਂ ਸੁੰਦਰ ਅਤੇ ਆਕਰਸ਼ਕ ਹੱਥੀਂ ਬਣਾਈਆਂ ਰੱਖੜੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ। ਇਸ ਪਹਿਲਕਦਮੀ ਦਾ ਉਦੇਸ਼ ਕਲਾਸਰੂਮ ਤੋਂ ਬਾਹਰ ਰਚਨਾਤਮਕਤਾ, ਰਵਾਇਤੀ ਹਸਤਕਲਾ, ਨਵੀਨਤਮ ਡਿਜ਼ਾਈਨ ਅਤੇ ਵਿਹਾਰਕ ਹੁਨਰਾਂ ਨੂੰ ਉਤਸ਼ਾਹਿਤ ਕਰਨਾ ਸੀ। ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜਪੁਰ ਦੇ ਉਦਯਮਿਤਾ ਵਿਕਾਸ ਸੈੱਲ ਅਤੇ ਕਮਾਓ ਤੇ ਸਿੱਖੋ ਸੈਲ ਅਧੀਨ ਸਮਰੱਥਾ ਨਿਰਮਾਣ ਅਤੇ ਹੁਨਰ ਵਿਕਾਸ ਪਹਿਲਕਦਮੀ ਵਜੋਂ ਆਯੋਜਿਤ ਇਸ ਗਤੀਵਿਧੀ ਨੇ ਵਿਦਿਆਰਥਣਾਂ ਨੂੰ ਆਪਣੇ ਰਚਨਾਤਮਕ ਅਤੇ ਕਿੱਤਾਮੁਖੀ ਹੁਨਰਾਂ ਨੂੰ ਬਾਜ਼ਾਰ ਵਿਚ ਵਿਕਣਯੋਗ ਉਤਪਾਦਾਂ ਵਿਚ ਬਦਲਣ ਅਤੇ ਆਮਦਨ ਦੇ ਸੰਭਾਵੀ ਸਰੋਤ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਡਾ. ਸੰਗੀਤਾ, ਪ੍ਰਿੰਸੀਪਲ ਨੇ ਪ੍ਰੋਗਰਾਮ ਦੇ ਸਫਲ ਆਯੋਜਨ ’ਤੇ ਪੋਸਟ ਗ੍ਰੇਜਏਟ ਫੈਸ਼ਨ ਡਿਜਾਇਨਿੰਗ ਦੇ ਮੁਖੀ ਡਾ. ਖੁਸ਼ਵਿੰਦਰ ਗਿੱਲ ਅਤੇ ਵਿਭਾਗੀ ਅਧਿਆਪਕਾਂ ਨੂੰ ਵਧਾਈ ਦਿੱਤੀ।