29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਕੁੱਲਗੜ੍ਹੀ, 28 ਅਗਸਤ (ਸੁਖਜਿੰਦਰ ਸਿੰਘ ਸੰਧੂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਸ਼ੇਰ ਖਾਂ (ਸਾਦੇ ਹਾਸ਼ਮ) ਵਲੋਂ 18% ਡੀ. ਏ.

Ad Position 21
No active advertisement
ਅਜੀਤ ਡੈਸਕ 29-08-2026
ਕੁੱਲਗੜ੍ਹੀ, 28 ਅਗਸਤ (ਸੁਖਜਿੰਦਰ ਸਿੰਘ ਸੰਧੂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਸ਼ੇਰ ਖਾਂ (ਸਾਦੇ ਹਾਸ਼ਮ) ਵਲੋਂ 18% ਡੀ.ਏ. ਦਿੱਤੇ ਜਾਣ ਅਤੇ 17/07/20 ਵਾਲਾ ਪੱਤਰ ਵਾਪਸ ਲਏ ਜਾਣ ਦੇ ਹੱਕ ਵਿਚ ਗੇਟ ਰੈਲੀ ਕੀਤੀ ਗਈ। ਇਸ ਰੈਲੀ ਵਿਚ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਸਰਕਾਰ ਦੇ ਅੜੀਅਲ ਵਤੀਰੇ ਦਾ ਵਿਰੋਧ ਕਰਦੇ ਹੋਏ ਮੁੱਖ ਮੰਤਰੀ ਦਾ ਪੁਤਲਾ ਵੀ ਫੂਕਿਆ ਗਿਆ। ਆਪਣੇ ਸੰਬੋਧਨ ਦੌਰਾਨ ਡਵੀਜ਼ਨ ਪ੍ਰਧਾਨ ਜਗਸੀਰ ਸਿੰਘ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਹ ਰੈਲੀ ਸਬ-ਡਵੀਜ਼ਨ ਪ੍ਰਧਾਨ ਜੱਜ ਸਿੰਘ ਸੈਦਾਂ ਵਾਲਾ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿਚ ਮੁਲਾਜ਼ਮ ਗੁਰਪ੍ਰੀਤ ਸਿੰਘ , ਰਾਜੇਸ਼ , ਗੁਰਮੀਤ ਸਿੰਘ , ਪਾਲਾ ਸਿੰਘ , ਗੁਰਜੀਤ ਸਿੰਘ , ਸੰਦੀਪ ਸਿੰਘ , ਪ੍ਰਗਟ ਸਿੰਘ , ਕਰਮਜੀਤ ਸਿੰਘ ਆਦਿ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੋ-ਖੋ ਤੇ ਰੱਸਾਕਸ਼ੀ ਮੁਕਾਬਲੇ ’ਚ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਦੇਵ ਸਮਾਜ ਕਾਲਜ ਫਾਰ ਵੁਮੈਨ ਵਿਖੇ ਹੱਥੀਂ ਬਣਾਈਆਂ ਰੱਖੜੀਆਂ ਦੀ ਪ੍ਰਦਰਸ਼ਨੀ-ਕਮ-ਵਿਕਰੀ”
Ad Position 24