29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੀ.ਕੇ.ਯੂ. ਏਕਤਾ ਡਕੌਂਦਾ (ਧਨੇਰ) ਬਲਾਕ ਗੁਰੂਹਰਸਹਾਏ ਨੇ ਚੰਡੀਗੜ੍ਹ ਮੋਰਚੇ ਸੰਬੰਧੀ ਕੀਤੀ ਮੀਟਿੰਗ

ਪੰਜੇ ਕੇ ਉਤਾੜ, 28 ਅਗਸਤ (ਪੱਪੂ ਸੰਧਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਗੁਰੂਹਰਸਹਾਏ ਨੇ ਚੰਡੀਗੜ੍ਹ ਵਿਚ ਲੱਗਣ ਜਾ ਰਹੇ 1 ਸਤੰਬਰ ਵਾਲੇ ਮੋਰਚੇ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਲਈ ਪਿੰਡ ਸੈਦੇ ਕੇ ਮੋਹਣ ਵਿਖੇ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਢੋਟ, ਜਨਰਲ ਸਕੱਤਰ ਮੰਗਲ ਸਿੰਘ, ਜ਼ਿਲ੍ਹਾ ਮੈਂਬਰ ਬਗੀਚਾ ਸਿੰਘ ਦੀ ਅਗਵਾਈ ਵਿਚ ਹੋਈ। ਜਿਸ ਵਿਚ ਚੰਡੀਗੜ੍ਹ ਲੱਗਣ ਵਾਲੇ ਮੋਰਚੇ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 29-08-2026
ਪੰਜੇ ਕੇ ਉਤਾੜ, 28 ਅਗਸਤ (ਪੱਪੂ ਸੰਧਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਗੁਰੂਹਰਸਹਾਏ ਨੇ ਚੰਡੀਗੜ੍ਹ ਵਿਚ ਲੱਗਣ ਜਾ ਰਹੇ 1 ਸਤੰਬਰ ਵਾਲੇ ਮੋਰਚੇ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਲਈ ਪਿੰਡ ਸੈਦੇ ਕੇ ਮੋਹਣ ਵਿਖੇ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਢੋਟ, ਜਨਰਲ ਸਕੱਤਰ ਮੰਗਲ ਸਿੰਘ, ਜ਼ਿਲ੍ਹਾ ਮੈਂਬਰ ਬਗੀਚਾ ਸਿੰਘ ਦੀ ਅਗਵਾਈ ਵਿਚ ਹੋਈ। ਜਿਸ ਵਿਚ ਚੰਡੀਗੜ੍ਹ ਲੱਗਣ ਵਾਲੇ ਮੋਰਚੇ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਜੋ ਮੋਰਚਾ ਲਗਾਇਆ ਜਾ ਰਿਹਾ ਹੈ। ਉਹ ਮੋਰਚਾ ਕੇਂਦਰ ਸਰਕਾਰ ਦੇ ਮਾੜੇ ਕਾਨੂੰਨਾਂ ਦੇ ਖ਼ਿਲਾਫ਼, ਭਾਰਤ-ਅਮਰੀਕਾ ਵਪਾਰ ਮੁਕਤ ਡੀਲ ਦੇ ਸਬੰਧੀ ਭਾਖੜਾ ਬਿਆਸ ਡੈਮ ਮੈਨੇਜਮੈਂਟ ਪਾਣੀਆਂ ਦੇ ਮੁੱਦੇ ’ਤੇ, ਬਿਜਲੀ ਸੋਧ 25 ਦੇ ਸਬੰਧ ਵਿਚ ਕਿਸਾਨਾਂ ਨੂੰ 60 ਸਾਲ ਤੋਂ ਉੱਪਰ ਵਾਲੇ ਕਿਸਾਨ ਨੂੰ 10 ਹਜ਼ਾਰ ਰੁਪਏ ਪੈਨਸ਼ਨ ਦੇਣ ਅਤੇ ਕਿਸਾਨਾਂ ਦੇ ਕਰਜ਼ਿਆਂ ’ਤੇ ਲਕੀਰ ਮਰਵਾਉਣ ਲਈ ਲਗਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਮਾਰਨ ’ਤੇ ਤੁਲੀ ਹੋਈ ਹੈ। ਜੋ ਕਿ ਆਪਣੀਆਂ ਜ਼ਮੀਨਾਂ ਖੋਹ ਕੇ ਕੋਆਪ੍ਰੇਟਿਵ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ। ਜਿਸ ਨਾਲ ਪੰਜਾਬ ਅਤੇ ਪੂਰੇ ਭਾਰਤ ਦੇ ਕਿਸਾਨ ਜੋ ਕਿ ਲਗਭਗ 65 ਫ਼ੀਸਦੀ ਖੇਤੀ ’ਤੇ ਨਿਰਭਰ ਹਨ, ਤਬਾਹ ਹੋ ਜਾਣਗੇ। ਅਮਰੀਕਾ ਵਪਾਰ ਸਮਝੌਤਾ ਡੀਲ ਨਾਲ ਜੋ ਕਿ ਉਥੋਂ ਦਾ ਜੋ ਸਮਾਨ ਹੈ। ਭਾਰਤ ਵਿਚ ਟੈਕਸ ਮੁਕਤ ਸਮਝੌਤੇ ਰਾਹੀਂ ਭਾਰਤ ਲਿਆਉਣ ਦੀ ਜੋ ਗੱਲ ਕਹੀ ਜਾ ਰਹੀ ਹੈ ਅਤੇ ਜ਼ੀਰੋ ਫ਼ੀਸਦੀ ’ਤੇ ਭਾਰਤ ਦਾ ਮਾਲ ਅਮਰੀਕਾ ਜਾਵੇਗਾ। ਉਸ ’ਤੇ 18 ਤੋਂ 50 ਫ਼ੀਸਦੀ ਟੈਕਸ ਲਾਉਣ ਦੀ ਗੱਲ ਕਹੀ ਜਾ ਰਹੀ ਹੈ। ਜਿਸ ਕਰਕੇ ਅਸੀਂ ਇਸ ਸਮਝੌਤੇ ਦੀ ਵਿਰੋਧ ਕਰਦੇ ਹਾਂ। ਇਸ ਤੋਂ ਇਲਾਵਾ 2020-2 1 ਅੰਦੋਲਨ ਦੌਰਾਨ ਕਿਸਾਨਾਂ ਨਾਲ ਜੋ ਮੋਦੀ ਸਰਕਾਰ ਨੇ 2020 ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਗੱਲ ਕਹੀ ਸੀ। ਲੇਕਿਨ ਦੁਬਾਰਾ ਫਿਰ ਸਮਾਰਟ ਮੀਟਰ ਲਗਾ ਕੇ ਉਹ ਚਾਲੂ ਕੀਤਾ ਜਾ ਰਿਹਾ ਹੈ। ਜਿਸ ਦਾ ਵੀ ਅਸੀਂ ਵਿਰੋਧ ਕਰਦੇ ਹਾਂ। ਇਸ ਮੋਰਚੇ ਵਿਚ ਕਿਸਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਗੱਲ ਕਹੀ। ਇਸ ਮੌਕੇ ਬਲਾਕ ਮੈਂਬਰ ਨਰਿੰਜਣ ਰਾਮ, ਗੁਰਦਿਆਲ ਚੰਦ ਪ੍ਰਧਾਨ ਸੈਦੇ ਕੇ, ਖਜਾਨਚੀ ਬਲਵਿੰਦਰ ਸਿੰਘ, ਮਲਕੀਤ ਸਿੰਘ ਸਕੱਤਰ ਪੰਜੇ ਕੇ, ਸੁਖਦਿਆਲ ਨੰਬਰਦਾਰ, ਬੇਅੰਤ ਸਿੰਘ, ਕੇਵਲ ਕ੍ਰਿਸ਼ਨ, ਜੋਗਿੰਦਰ ਰਾਮ, ਬਲਵੀਰ ਸਿੰਘ, ਬਾਬਾ ਗੁਰਦੀਪ ਸਿੰਘ ਤੇ ਹੋਰ ਬਹੁਤ ਸਾਰੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਨੇ ਖੋਲ੍ਹੀ ‘ਆਪ’ ਸਰਕਾਰ ਦੇ ਵਾਅਦਿਆਂ ਦੀ ਪੋਲ- ਆਸ਼ੂ ਬੰਗੜ ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਕਰਨਜੋਤ ਸਿੰਘ ਗਿੱਲ ਦਾ ਤਾਜ਼ਪੋਸ਼ੀ ਸਮਾਗਮ ਅੱਜ
Ad Position 24